ਪੜਚੋਲ ਕਰੋ

Punjab News : ਗੁਰਬਾਣੀ ਪ੍ਰਸਾਰਣ 'ਤੇ ਕਾਂਗਰਸ ਦਾ ਸਟੈਂਡ, ਪ੍ਰਤਾਪ ਬਾਜਵਾ ਦੀ AAP ਤੇ SGPC ਨੂੰ ਸਲਾਹ

Gurbani Telecast : ਇਸ ਚੈਨਲ ਨੂੰ ਇਕੱਲੇ ਅਧਿਕਾਰ ਨਹੀਂ ਦਿੱਤੇ ਜਾਣੇ ਚਾਹੀਦੇ। ਇਸ ਦੀ ਬਜਾਏ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਜਾਂ ਤਾਂ ਗੁਰਬਾਣੀ ਦੇ ਪ੍ਰਸਾਰਣ ਲਈ ਆਪਣਾ ਪਲੇਟਫ਼ਾਰਮ..

ਚੰਡੀਗੜ੍ਹ : ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪ੍ਰਸਾਰਣ ਨਾਲ ਸਬੰਧਿਤ ਤਾਜ਼ਾ ਘਟਨਾਵਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸਿੱਖ ਮਾਮਲਿਆਂ ਵਿੱਚ ਦਖ਼ਲ ਅੰਦਾਜ਼ੀ ਕਰਨ ਤੋਂ ਆਪਣੇ ਆਪ ਨੂੰ ਰੋਕਣਾ ਚਾਹੀਦਾ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੀ ਇਹ ਵੀ ਰਾਏ ਹੈ ਕਿ ਕਿਸੇ ਵੀ ਇੱਕ ਚੈਨਲ ਨੂੰ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਕਰਨ ਦੇ ਵਿਸ਼ੇਸ਼ ਅਧਿਕਾਰ ਨਹੀਂ ਦਿੱਤੇ ਜਾਣੇ ਚਾਹੀਦੇ।

"ਅਸੀਂ ਜਾਣਦੇ ਹਾਂ ਕਿ ਪੀਟੀਸੀ ਚੈਨਲ ਨੂੰ ਕੌਣ ਕੰਟਰੋਲ ਕਰਦਾ ਹੈ, ਜੋ ਕਿ ਗੁਰਬਾਣੀ ਦੇ ਪ੍ਰਸਾਰਣ ਲਈ ਜ਼ਿੰਮੇਵਾਰ ਇੱਕੋ ਇੱਕ ਚੈਨਲ ਹੈ। ਇਸ ਲਈ, ਇਸ ਚੈਨਲ ਨੂੰ ਇਕੱਲੇ ਅਧਿਕਾਰ ਨਹੀਂ ਦਿੱਤੇ ਜਾਣੇ ਚਾਹੀਦੇ। ਇਸ ਦੀ ਬਜਾਏ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਜਾਂ ਤਾਂ ਗੁਰਬਾਣੀ ਦੇ ਪ੍ਰਸਾਰਣ ਲਈ ਆਪਣਾ ਪਲੇਟਫ਼ਾਰਮ ਸ਼ੁਰੂ ਕਰਨਾ ਚਾਹੀਦਾ ਹੈ ਜਾਂ ਫਿਰ ਇਹ ਹਰ ਚੈਨਲ ਲਈ ਖੁੱਲ੍ਹਾ ਹੋਣਾ ਚਾਹੀਦਾ ਹੈ", ਬਾਜਵਾ ਨੇ ਅੱਗੇ ਕਿਹਾ। 

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਜਿਸ ਤਰਾਂ 'ਆਪ' ਸਰਕਾਰ ਨੇ ਸਦਨ ਵਿੱਚ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਨ ਦੀ ਕੋਸ਼ਿਸ਼ ਕੀਤੀ ਸੀ, ਉਹ ਇੱਕ ਗ਼ਲਤ ਮਿਸਾਲ ਕਾਇਮ ਕਰਦੀ ਹੈ। 'ਆਪ' ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰੇ ਅਤੇ ਇਸ ਮਾਮਲੇ ਨੂੰ ਅੱਗੇ ਵਧਾਉਣਾ ਬੰਦ ਕਰੇ।

"ਸਰਕਾਰ ਨੂੰ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਨ ਤੋਂ ਪਹਿਲਾਂ ਸਿੱਖ ਵਿਦਵਾਨਾਂ, ਬੁੱਧੀਜੀਵੀਆਂ ਅਤੇ ਸ਼੍ਰੋਮਣੀ ਕਮੇਟੀ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਹੈ। ਆਜ਼ਾਦੀ ਤੋਂ ਪਹਿਲਾਂ ਕਿਸੇ ਵੀ ਹਕੂਮਤ, ਨਾ ਤਾਂ ਅੰਗਰੇਜ਼ਾਂ ਦੇ ਰਾਜ ਨੇ ਅਤੇ ਨਾ ਹੀ ਆਜ਼ਾਦੀ ਤੋਂ ਬਾਅਦ ਕੇਂਦਰ ਸਰਕਾਰ ਨੇ ਸਿੱਖ ਬੁੱਧੀਜੀਵੀਆਂ ਅਤੇ ਐਸ.ਜੀ.ਪੀ.ਸੀ. ਦੀ ਸਲਾਹ ਤੋਂ ਬਿਨਾਂ ਕਦੇ ਵੀ ਸਿੱਖ ਗੁਰਦੁਆਰਾ ਐਕਟ 1925 ਨੂੰ ਤੋੜਨ ਦੀ ਹਿੰਮਤ ਨਹੀਂ ਕੀਤੀ। 'ਆਪ' ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ,", ਬਾਜਵਾ ਨੇ ਅੱਗੇ ਕਿਹਾ।  

ਬਾਜਵਾ ਨੇ ਕਿਹਾ ਕਿ ਜਿਸ ਤਰਾਂ 'ਆਪ' ਸਰਕਾਰ ਜਾਣਬੁੱਝ ਕੇ ਅਤੇ ਲਗਾਤਾਰ ਇਸ ਮਾਮਲੇ ਦੀ ਪੈਰਵੀ ਕਰ ਰਹੀ ਹੈ, ਉਸ ਤੋਂ ਲੱਗਦਾ ਹੈ ਕਿ 'ਆਪ' ਸਰਕਾਰ ਟਕਰਾਅ ਦੀ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਖ਼ਤਰਨਾਕ ਹੈ। ਬਾਰਡਰ ਸੂਬਾ ਹੋਣ ਕਰ ਕੇ ਪੰਜਾਬ ਵਿੱਚ ਟਕਰਾਅ ਦੀ ਸਥਿਤੀ ਸਹੀ ਨਹੀਂ ਹੋਵੇਗੀ। ਸਰਕਾਰ ਅਸਲ ਵਿੱਚ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣਾ ਚਾਹੁੰਦੀ ਹੈ ਕਿਉਂਕਿ ਇਹ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਚੰਗੀ ਕਾਰਗੁਜ਼ਾਰੀ ਵਿਖਾਉਣ ਵਿੱਚ ਅਸਫਲ ਰਹੀ ਹੈ। 

ਬਾਜਵਾ ਨੇ ਅੱਗੇ ਕਿਹਾ, "ਇਸ ਦੀ ਬਜਾਏ, ਆਪ ਸਰਕਾਰ ਨੂੰ ਵਿਗੜੇ ਕਾਨੂੰਨ ਅਤੇ ਵਿਵਸਥਾ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਦੀ ਆਰਥਿਕਤਾ ਨੂੰ ਸੁਚਾਰੂ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ, ਜੋ ਕਿ ਢਹਿ ਢੇਰੀ ਹੋਣ ਦੀ ਕਗਾਰ 'ਤੇ ਹੈ।" 

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget