ਪੜਚੋਲ ਕਰੋ

ਪੰਚਾਇਤੀ ਚੋਣਾਂ 'ਚ ਸ਼ਰੇਆਮ ਧੱਕੇਸ਼ਾਹੀ, ਚੋਣ ਕਮਿਸ਼ਨ ਬੇਵੱਸ: 'ਆਪ'

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪੰਚਾਇਤੀ ਚੋਣਾਂ ਵਿੱਚ ਸੱਤਾਧਾਰੀ ਕਾਂਗਰਸ ਉੱਤੇ ਧੱਕੇਸ਼ਾਹੀ ਤੇ ਗੁੰਡਾਗਰਦੀ ਦੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਇਸ ਦੀ ਕੀਮਤ ਚੁੱਕਾਉਣ ਲਈ ਤਿਆਰ ਰਹੇ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਹੰਕਾਰੇ ਕਾਂਗਰਸੀਆਂ ਨੇ ਜਮਹੂਰੀਅਤ ਦੀ ਨੀਂਹ ਮੰਨੀ ਜਾਂਦੀ ਪੰਚਾਇਤੀ ਰਾਜ ਪ੍ਰਣਾਲੀ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸ ਨੇ ਬੂਥ ਲੁੱਟਣ ਤੱਕ ਦੀ ਗੁੰਡਾਗਰਦੀ ਕੀਤੀ ਸੀ। ਵਿਰੋਧੀ ਧਿਰਾਂ ਨਾਲ ਸਬੰਧਤ ਸੈਂਕੜੇ ਮਜ਼ਬੂਤ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਵਾਏ ਸਨ। ਉਸ ਵੇਲੇ ਰਾਜ ਚੋਣ ਕਮਿਸ਼ਨ ਸਮੇਤ ਸਮੁੱਚੀ ਸਰਕਾਰੀ ਮਸ਼ੀਨਰੀ ਬੇਬੱਸ ਹੋ ਗਈ ਸੀ, ਪਰ ਹੁਣ ਕਾਂਗਰਸੀਆਂ ਦੇ ਨਾਪਾਕ ਹੌਸਲੇ ਹੋਰ ਵੀ ਜ਼ਿਆਦਾ ਵਧ ਗਏ ਹਨ। ਇਸ ਕਰਕੇ ਬਹੁਗਿਣਤੀ ਜ਼ਿਲ੍ਹਿਆਂ ਵਿੱਚ ਪੁਲਿਸ ਤੇ ਪ੍ਰਸ਼ਾਸਨ ਕਠਪੁਤਲੀ ਵਾਂਗ ਕਾਂਗਰਸੀਆਂ ਦੇ ਹੱਥਾਂ 'ਚ ਖੇਡ ਰਿਹਾ ਹੈ। ਸੈਂਕੜਿਆਂ ਦੀ ਗਿਣਤੀ ਵਿੱਚ ਗੈਰ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਕਾਗ਼ਜ਼ ਬਿਨਾ ਕਿਸੇ ਕਾਰਨ ਰੱਦ ਕੀਤੇ ਜਾ ਰਹੇ ਹਨ। ਇਸ ਸਬੰਧੀ 'ਆਪ' ਵਫ਼ਦ ਵੱਲੋਂ ਰਾਜ ਚੋਣ ਕਮਿਸ਼ਨ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ, ਪਰ ਚੋਣ ਕਮਿਸ਼ਨ ਦੀ ਸਰਕਾਰ ਦੇ ਭਾਰੀ ਦਬਾਅ ਹੇਠ ਦੱਬੇ ਜਾਪਦੇ ਹਨ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਤੰਤਰ ਦੀ ਮੁੱਢਲੀ ਬੁਨਿਆਦ ਨੂੰ ਤਹਿਸ-ਨਹਿਸ ਕਰ ਰਹੀ ਕਾਂਗਰਸ ਦੀ ਸਖ਼ਤ ਆਲੋਚਨਾ ਕਰਦੀ ਹੈ। ਇਸ ਵਿਰੁੱਧ ਸੜਕ ਤੋਂ ਲੈ ਕੇ ਸੰਸਦ ਤੱਕ ਆਵਾਜ਼ ਉਠਾਏਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 10 ਸਾਲ ਅਕਾਲੀ-ਭਾਜਪਾ ਸਰਕਾਰ ਨੇ ਵੀ ਲੋਕਤੰਤਰ ਵਿਵਸਥਾ ਦਾ ਇਸੇ ਤਰ੍ਹਾਂ ਮਜ਼ਾਕ ਬਣਾਇਆ ਸੀ ਤੇ ਕਾਂਗਰਸੀ ਅਕਾਲੀ-ਭਾਜਪਾ ਦੀਆਂ ਧੱਕੇਸ਼ਾਹੀਆਂ ਨੂੰ ਵੀ ਮਾਤ ਪਾਉਣ ਲੱਗੇ ਹਨ। ਪ੍ਰਿੰਸੀਪਲ ਬੁੱਧ ਰਾਮ ਨੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਅਜਿਹੀ ਗੁੰਡਾਗਰਦੀ ਕਾਰਨ ਪੰਜਾਬ ਦੇ ਲੋਕਾਂ ਨੇ ਪਹਿਲਾਂ ਅਕਾਲੀ-ਭਾਜਪਾ ਨੂੰ ਸਬਕ ਸਿਖਾਇਆ ਸੀ। ਹੁਣ ਕਾਂਗਰਸ ਵੀ ਪੰਜਾਬ ਦੀ ਜਨਤਾ ਵੱਲੋਂ ਸਿਖਾਏ ਜਾਣ ਵਾਲੇ ਸਖ਼ਤ ਸਬਕ ਲਈ ਤਿਆਰ ਰਹਿਣ।

ਟਾਪ ਹੈਡਲਾਈਨ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Embed widget