ਪੜਚੋਲ ਕਰੋ

ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਬਾਰੇ ਸਰਕਾਰੀ ਹੁਕਮਾਂ ਦਾ 'ਆਪ' ਨੇ ਕੀਤਾ ਵਿਰੋਧ

ਹਰਪਾਲ ਸਿੰਘ ਚੀਮਾ ਨੇ ਮੌਟੇਕ ਸਿੰਘ ਆਹਲੂਵਾਲੀਆ ਨੂੰ ਮੋਦੀ ਸਰਕਾਰ ਤੇ ਵਿਸ਼ਵ ਪੱਧਰ ਦੀਆਂ ਕਾਰਪੋਰੇਟ ਕੰਪਨੀਆਂ ਦਾ 'ਏਜੰਟ' ਕਰਾਰ ਦਿੰਦੇ ਹੋਏ ਕਿਹਾ ਕਿ ਮੌਂਟੇਕ ਸਿੰਘ ਆਹਲੂਵਾਲੀਆ ਦਾ ਮਾਡਲ ਸਿਰਫ਼ ਨਿੱਜੀ ਕੰਪਨੀਆਂ ਦੇ ਹਿਤਾਂ ਦੀ ਪੂਰਤੀ ਕਰਦਾ ਹੈ ਤੇ ਆਮ ਲੋਕਾਂ ਖ਼ਾਸ ਕਰਕੇ ਕਿਸਾਨਾਂ ਤੇ ਪਬਲਿਕ ਸੈਕਟਰ (ਸਰਕਾਰੀ ਸੰਸਥਾਵਾਂ ਤੇ ਮੁਲਾਜ਼ਮਾਂ) ਦੇ ਬੁਰੀ ਤਰ੍ਹਾਂ ਖ਼ਿਲਾਫ਼ ਭੁਗਤਦਾ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਕੋਲੋਂ ਮੌਂਟੇਕ ਸਿੰਘ ਆਹਲੂਵਾਲੀਆਂ ਕਮੇਟੀ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਬਾਰੇ ਮੰਗੀ ਗਈ ਸੂਚੀ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ 'ਤੇ ਦੋਹਰੇ ਮਾਪਦੰਡ ਅਪਣਾਉਣ ਤੇ ਪੰਜਾਬੀਆਂ ਨਾਲ ਇੱਕ ਹੋਰ ਫ਼ਰੇਬ ਕਰਨ ਦਾ ਗੰਭੀਰ ਦੋਸ਼ ਲਾਇਆ ਹੈ। ਹਰਪਾਲ ਚੀਮਾ ਨੇ ਕਿਹਾ, 'ਕੈਪਟਨ ਅਮਰਿੰਦਰ ਸਿੰਘ ਪੰਜਾਬ ਤੇ ਪੰਜਾਬ ਦੇ ਲੋਕਾਂ ਨਾਲ ਡਬਲ ਗੇਮ ਖੇਡ ਰਹੇ ਹਨ। ਇੱਕ ਪਾਸੇ ਵਿਧਾਨ ਸਭਾ 'ਚ ਕੇਂਦਰ ਦੇ ਖੇਤੀ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਦੇ ਹਨ, ਦੂਜੇ ਪਾਸੇ ਆਹਲੂਵਾਲੀਆ ਕਮੇਟੀ ਦੀਆਂ ਪੰਜਾਬ ਵਿਰੋਧੀ, ਲੋਕ ਵਿਰੋਧੀ, ਮੁਲਾਜ਼ਮ ਵਿਰੋਧੀ ਤੇ ਕਿਸਾਨ ਵਿਰੋਧੀ ਸਿਫ਼ਾਰਸ਼ਾਂ ਨੂੰ ਚੁੱਪ-ਚੁਪੀਤੇ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।' ਹਰਪਾਲ ਸਿੰਘ ਚੀਮਾ ਨੇ ਮੌਟੇਕ ਸਿੰਘ ਆਹਲੂਵਾਲੀਆ ਨੂੰ ਮੋਦੀ ਸਰਕਾਰ ਤੇ ਵਿਸ਼ਵ ਪੱਧਰ ਦੀਆਂ ਕਾਰਪੋਰੇਟ ਕੰਪਨੀਆਂ ਦਾ 'ਏਜੰਟ' ਕਰਾਰ ਦਿੰਦੇ ਹੋਏ ਕਿਹਾ ਕਿ ਮੌਂਟੇਕ ਸਿੰਘ ਆਹਲੂਵਾਲੀਆ ਦਾ ਮਾਡਲ ਸਿਰਫ਼ ਨਿੱਜੀ ਕੰਪਨੀਆਂ ਦੇ ਹਿਤਾਂ ਦੀ ਪੂਰਤੀ ਕਰਦਾ ਹੈ ਤੇ ਆਮ ਲੋਕਾਂ ਖ਼ਾਸ ਕਰਕੇ ਕਿਸਾਨਾਂ ਤੇ ਪਬਲਿਕ ਸੈਕਟਰ (ਸਰਕਾਰੀ ਸੰਸਥਾਵਾਂ ਤੇ ਮੁਲਾਜ਼ਮਾਂ) ਦੇ ਬੁਰੀ ਤਰ੍ਹਾਂ ਖ਼ਿਲਾਫ਼ ਭੁਗਤਦਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸਪਸ਼ਟ ਕਰਨ ਕਿ ਕੀ ਪੰਜਾਬ ਸਰਕਾਰ ਆਹਲੂਵਾਲੀਆ ਕਮੇਟੀ ਦੀਆਂ ਮੁੱਢਲੀਆਂ ਸਿਫ਼ਾਰਸ਼ਾਂ 'ਚੋਂ ਮੁਲਾਜ਼ਮਾਂ ਦੇ ਸਰਵਿਸ ਟੈਕਸ 'ਚ ਵਾਧੇ, ਬਠਿੰਡਾ ਥਰਮਲ ਪਲਾਂਟ ਵਾਂਗ ਲਹਿਰਾ ਮੁਹੱਬਤ ਤੇ ਰੋਪੜ ਦੇ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰਨ, ਅੰਨ੍ਹੇਵਾਹ ਨਿੱਜੀਕਰਨ ਕਰਨ, ਖੇਤੀਬਾੜੀ ਸੈਕਟਰ ਸਮੇਤ ਬਿਜਲੀ ਸਬਸਿਡੀਆਂ ਬੰਦ ਕਰਨ ਵਰਗੀਆਂ ਘਾਤਕ ਸਿਫ਼ਾਰਸ਼ਾਂ ਲਾਗੂ ਕਰਕੇ ਕੇਂਦਰ ਦੀ ਮੋਦੀ ਸਰਕਾਰ ਅੱਗੇ ਕਿਸ ਮਜਬੂਰੀ 'ਚ ਗੋਡੇ ਟੇਕ ਰਹੇ ਹਨ? ਇਸ ਦੇ ਨਾਲ ਚੀਮਾ ਨੇ ਮੰਗ ਕੀਤੀ ਕਿ ਆਹਲੂਵਾਲੀਆ ਕਮੇਟੀ ਸਮੇਤ ਅਜਿਹੇ ਸਾਰੇ ਅਹਿਮ ਮੁੱਦਿਆਂ 'ਤੇ ਵਿਧਾਨ ਸਭਾ ਦਾ ਤੁਰੰਤ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget