Punjab By Poll: ਆਪ ਨੇ ਖਿੱਚੀ ਜ਼ਿਮਨੀ ਚੋਣਾਂ ਦੀ ਤਿਆਰੀ, ਮੰਤਰੀਆਂ ਨੂੰ ਦਿੱਤੀਆਂ ਵੱਡੀਆਂ ਜ਼ਿੰਮੇਵਾਰੀਆਂ, ਜਾਣੋ ਚਾਰੇ ਸੀਟਾਂ ਦਾ ਸਿਆਸੀ ਹਾਲ
ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿੱਚ ਹੋਣ ਵਾਲੀਆਂ ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਆਪਣੇ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਜਲੰਧਰ ਪੱਛਮੀ ਸੀਟ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਹੋਰ ਇਲਾਕਿਆਂ ਵਿੱਚ ਵੀ ਆਪਣੀ ਮਜ਼ਬੂਤ ਦਾਅਵੇਦਾਰੀ ਪੇਸ਼ ਕਰਨਾ ਚਾਹੁੰਦੀ ਹੈ।
Punjab News: ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿੱਚ ਹੋਣ ਵਾਲੀਆਂ ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਆਪਣੇ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਜਲੰਧਰ ਪੱਛਮੀ ਸੀਟ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਹੋਰ ਇਲਾਕਿਆਂ ਵਿੱਚ ਵੀ ਆਪਣੀ ਮਜ਼ਬੂਤ ਦਾਅਵੇਦਾਰੀ ਪੇਸ਼ ਕਰਨਾ ਚਾਹੁੰਦੀ ਹੈ। ਜ਼ਿਕਰ ਕਰ ਦਈਏ ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੇ ਚਾਰ ਹਲਕਿਆਂ ਦੇ ਵਿਧਾਇਕਾਂ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਇਹ ਸੀਟਾਂ ਖਾਲੀ ਹੋ ਗਈਆਂ ਸਨ।
The AAP hereby announces the following Incharges & Co-Incharges for the upcoming by-polls in Punjab:#Punjab pic.twitter.com/9tjgPnHc1W
— AAP Punjab (@AAPPunjab) July 25, 2024
ਦੱਸ ਦਈਏ ਕਿ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਚੱਬੇਵਾਲ ਅਤੇ ਬਰਨਾਲਾ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ। ਪਾਰਟੀ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਹਲਕਾ ਇੰਚਾਰਜ ਅਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਡੇਰਾ ਬਾਬਾ ਨਾਨਕ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਗਿੱਦੜਬਾਹਾ ਤੋਂ ਅਮਨ ਅਰੋੜਾ ਨੂੰ ਇੰਚਾਰਜ ਅਤੇ ਦਵਿੰਦਰ ਸਿੰਘ ਲਾਡੀ ਨੂੰ ਕੋ-ਇੰਚਾਰਜ, ਚੱਬੇਵਾਲ ਤੋਂ ਹਰਜੋਤ ਬੈਂਸ ਨੂੰ ਇੰਚਾਰਜ ਅਤੇ ਕਰਮਬੀਰ ਸਿੰਘ ਘੁੰਮਣ ਨੂੰ ਹਲਕਾ ਕੋ ਇੰਚਾਰਜ ਐਲਾਨਿਆ ਗਿਆ ਹੈ। ਬਰਨਾਲਾ ਤੋਂ ਗੁਰਮੀਤ ਸਿੰਘ ਹੇਅਰ ਨੂੰ ਇੰਚਾਰਜ ਅਤੇ ਚੇਤਨ ਸਿੰਘ ਜੌੜਾਮਾਜਰਾ ਨੂੰ ਸਹਿ-ਇੰਚਾਰਜ ਐਲਾਨਿਆ ਗਿਆ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ