ਆਪ ਦੇ ਦਲਿਤ ਵਿੰਗ ਨੇ ਖੋਲ੍ਹਿਆ ਬੀਜੇਪੀ ਖ਼ਿਲਾਫ਼ ਮੋਰਚਾ
ਏਬੀਪੀ ਸਾਂਝਾ | 23 Jul 2016 05:32 AM (IST)
ਚੰਡੀਗੜ੍ਹ : ਦੇਸ਼ ਵਿੱਚ ਦਲਿਤਾਂ ਉੱਤੇ ਹੋ ਰਹੇ ਅੱਤਿਆਚਾਰ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਅਤੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਸੂਬਾ ਵਿੱਚ ਅੱਜ ਧਰਨੇ ਦਿੱਤਾ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲਿਆਂ ਬਾਰੇ ਵਿੰਗ ਦੇ ਕਨਵੀਨਰ ਦੇਵ ਮਾਨ ਨੇ ਕਿਹਾ ਕਿ ਸਮੁੱਚੇ ਦੇਸ਼ ਵਿੱਚ ਦਲਿਤਾਂ 'ਤੇ ਹੋਣ ਵਾਲੇ ਹਮਲਿਆਂ ਦੀਆਂ ਘਟਨਾਵਾਂ ਦਾ ਵਧਣਾ ਦਰਸਾਉਂਦਾ ਹੈ ਕਿ ਭਾਜਪਾ ਦਲਿਤ-ਵਿਰੋਧੀ ਹੈ ਅਤੇ ਸਰਕਾਰ ਦਲਿਤਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਮਾਮਲੇ 'ਤੇ ਗੰਭੀਰ ਨਹੀਂ ਹੈ। ਇਸ ਦੌਰਾਨ ਦੇਵ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਅਕਾਲੀ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੂੰ ਤੁਰੰਤ ਮੁਅੱਤਲ ਕਰ ਕੇ ਉਨਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ।