ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
Punjab News: ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਸਿਆਸਤ ਭੱਖ ਗਈ ਹੈ। ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ।
Punjab News: ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਸਿਆਸਤ ਭੱਖ ਗਈ ਹੈ। ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ। ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। 'ਆਪ' ਆਗੂ ਸਵੇਰੇ 11:30 ਵਜੇ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਇਕੱਠੇ ਹੋਣਗੇ। ਇਸ ਤੋਂ ਬਾਅਦ ਉਹ ਭਾਜਪਾ ਦਫ਼ਤਰ ਵੱਲ ਜਾਣਗੇ।
ਪ੍ਰਦਰਸ਼ਨ ਵਿੱਚ 'ਆਪ' ਵਲੰਟੀਅਰ, ਕਿਸਾਨ ਵਿੰਗ ਦੇ ਆਗੂ, ਵਿਧਾਇਕ ਅਤੇ ਮੰਤਰੀ ਸ਼ਾਮਲ ਹੋਣਗੇ। ਪ੍ਰਦਰਸ਼ਨ ਦੀ ਅਗਵਾਈ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ ਅਤੇ ਤਰਨਪ੍ਰੀਤ ਸਿੰਘ ਕਰਨਗੇ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਵੱਲੋਂ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ। ਪੁਲਿਸ ਦੀ ਕੋਸ਼ਿਸ਼ ਹੈ ਕਿ ਉਨ੍ਹਾਂ ਨੂੰ ਉੱਥੇ ਨਾ ਪਹੁੰਚਣ ਦਿੱਤਾ ਜਾਵੇ।
15 ਚਿੱਠੀਆਂ ਲਿਖਣ ਤੋਂ ਬਾਅਦ ਵੀ ਨਹੀਂ ਦਿੱਤਾ ਧਿਆਨ
‘ਆਪ’ ਆਗੂਆਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਝੋਨੇ ਦੀ ਲਿਫਟਿੰਗ ਦੇ ਮੁੱਦੇ ਨੂੰ ਲੈ ਕੇ ਸ਼ੁਰੂ ਤੋਂ ਹੀ ਗੰਭੀਰ ਰਹੀ ਹੈ। ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਦਾ ਕਹਿਣਾ ਹੈ ਕਿ ਪੰਜਾਬ ਦਾ ਫੂਡ ਸਪਲਾਈ ਵਿਭਾਗ ਮਾਰਚ ਤੋਂ ਐਫਸੀਆਈ ਅਤੇ ਕੇਂਦਰੀ ਮੰਤਰਾਲੇ ਨੂੰ ਪੱਤਰ ਲਿਖ ਰਿਹਾ ਸੀ। ਪਰ ਕੇਂਦਰ ਸਰਕਾਰ ਨੇ 9 ਮਹੀਨਿਆਂ ਤੱਕ ਕੋਈ ਕਾਰਵਾਈ ਨਹੀਂ ਕੀਤੀ। ਖੁਰਾਕ ਸਪਲਾਈ ਵਿਭਾਗ ਨੇ ਪਹਿਲਾਂ 5 ਮਾਰਚ, ਫਿਰ 11 ਮਾਰਚ, 13 ਮਾਰਚ, 19 ਮਾਰਚ ਅਤੇ 22 ਮਾਰਚ ਨੂੰ ਐਫਸੀਆਈ ਨੂੰ ਪੱਤਰ ਲਿਖਿਆ। 14 ਤੇ 27 ਜੂਨ ਨੂੰ ਦੋ ਵਾਰ ਚਿੱਠੀਆਂ ਲਿਖੀਆਂ। 03 ਸਤੰਬਰ ਨੂੰ ਵੀ ਲਿਖਿਆ ਸੀ। ਕੁੱਲ ਮਿਲਾ ਕੇ ਪੰਦਰਾਂ ਚਿੱਠੀਆਂ ਲਿਖੀਆਂ ਗਈਆਂ ਹਨ। ਇਸ ਤੋਂ ਇਲਾਵਾ ਸੀਐਮ ਨੇ ਦਿੱਲੀ ਜਾ ਕੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ।
ਹੁਣ ਪੰਜਾਬ ਭਾਜਪਾ ਵੀ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਐਕਟਿਵ ਹੈ। ਅਜਿਹੇ ਵਿੱਚ ਦੋਵਾਂ ਪਾਰਟੀਆਂ ਦੇ ਆਗੂ ਕਿਸਾਨਾਂ ਦਾ ਦਿਲ ਜਿੱਤਣ ਵਿੱਚ ਲੱਗੇ ਹੋਏ ਹਨ। ਇਸ ਗੱਲ ਨੂੰ 13 ਨਵੰਬਰ ਨੂੰ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਉਪ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਸੋਮਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਆਗੂਆਂ ਦਾ ਵਫ਼ਦ ਰਾਜਪਾਲ ਨੂੰ ਮਿਲਿਆ ਸੀ। ਇਹ ਵੀ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਨੂੰ ਝੋਨੇ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਜਾਵੇ।