AAP Protest in Delhi: 2 ਫਰਵਰੀ ਨੂੰ 'ਆਪ' ਦਾ ਵੱਡਾ ਪ੍ਰਦਰਸ਼ਨ, ਸੀਐਮ ਕੇਜਰੀਵਾਲ ਅਤੇ ਭਗਵੰਤ ਮਾਨ ਹੋਣਗੇ ਸ਼ਾਮਲ
Aam Aadmi Party protest: 'ਆਪ' ਵੱਲੋਂ 2 ਫਰਵਰੀ ਨੂੰ ਦਿੱਲੀ 'ਚ ਚੰਡੀਗੜ੍ਹ ਮੇਅਰ ਦੀਆਂ ਚੋਣਾਂ ਵਿੱਚ ਹੋਈ ਬੇਈਮਾਨੀ ਨੂੰ ਲੈਕੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਵੇਗਾ।
AAP protest in Delhi: ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਨਤੀਜਿਆਂ ਵਿੱਚ ਹੋਈ ਧਾਂਦਲੀ ਦੇ ਖਿਲਾਫ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। 'ਆਪ' ਵੱਲੋਂ 2 ਫਰਵਰੀ ਨੂੰ ਦਿੱਲੀ 'ਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਵੇਗਾ। ਜਿਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸ਼ਾਮਲ ਹੋਣਗੇ।
ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਵੋਟਾਂ ਪੈਣ ਤੋਂ ਬਾਅਦ ਗਿਣਤੀ ਹੋਈ ਅਤੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਲ ਨੇ ਚੋਣ ਨਤੀਜਿਆਂ ਦਾ ਐਲਾਨ ਵੀ ਕੀਤਾ। ਭਾਜਪਾ ਉਮੀਦਵਾਰ ਮਨੋਜ ਸੋਨਕਰ ਨੂੰ ਜੇਤੂ ਐਲਾਨਿਆ ਗਿਆ। ਮੇਅਰ ਦੀ ਚੋਣ ਲਈ ਕੁੱਲ 36 ਵੋਟਾਂ ਪਈਆਂ।
ਇਨ੍ਹਾਂ ਵਿੱਚੋਂ ਭਾਜਪਾ ਦੇ ਹੱਕ ਵਿੱਚ 16 ਵੋਟਾਂ ਪਈਆਂ। ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ 12 ਵੋਟਾਂ ਪਈਆਂ। ਤਕਨੀਕੀ ਖਾਮੀਆਂ ਕਾਰਨ ਅੱਠ ਵੋਟਾਂ ਨੂੰ ਰੱਦ ਕਰ ਦਿੱਤਾ ਗਿਆ। 'ਆਪ' ਅਤੇ ਕਾਂਗਰਸ ਨੇ ਇਸ ਦਾ ਵਿਰੋਧ ਕੀਤਾ ਅਤੇ ਦੋਹਾਂ ਪਾਰਟੀਆਂ ਨੇ ਭਾਜਪਾ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸ ਦੇ ਨਾਲ ਹੀ ਕਾਰਵਾਈ ਲਈ ਸੁਪਰੀਮ ਕੋਰਟ ਦਾ ਰੁੱਖ ਕਰਨ ਦਾ ਵੀ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Punjab news: 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ
ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਅੱਜ ਬੁੱਧਵਾਰ ਨੂੰ ਈਡੀ ਵਲੋਂ ਅਰਵਿੰਦ ਕੇਜਰੀਵਾਲ ਨੂੰ ਪੰਜਵੀਂ ਵਾਰ ਸੰਮਨ ਜਾਰੀ ਕੀਤਾ ਗਿਆ ਹੈ ਅਤੇ 2 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਇੱਕ ਪਾਸੇ ਜਿੱਥੇ ਈਡੀ ਨੇ ਕੇਜਰੀਵਾਲ ਨੂੰ ਪੇਸ਼ ਹੋਣ ਲਈ ਕਿਹਾ ਹੈ ਅਤੇ ਦੂਜੇ ਪਾਸੇ ਕੇਜਰੀਵਾਲ ਭਾਜਪਾ ਵਿਰੁੱਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਹਨ।
ਹੁਣ ਸਵਾਲ ਉੱਠਦਾ ਹੈ ਕੀ ਇਸ ਵਾਰ ਵੀ ਅਰਵਿੰਦ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ, ਪਹਿਲਾਂ ਵੀ ਕੇਜਰੀਵਾਲ ਈਡੀ ਦੇ ਸੰਮਨ ਨੂੰ ਟਾਲਦੇ ਰਹੇ ਹਨ। ਹੁਣ ਇਹ ਤਾਂ 2 ਫਰਵਰੀ ਨੂੰ ਪਤਾ ਲੱਗੇਗਾ ਕਿ ਕੇਜਰੀਵਾਲ ਈਡੀ ਸਾਹਮਣੇ ਪੇਸ਼ ਹੁੰਦੇ ਹਨ ਜਾਂ ਨਹੀਂ, ਜਾਂ ਫਿਰ ਇਸ ਵਾਰ ਵੀ ਕੋਈ ਨਾ ਕੋਈ ਕਾਰਨ ਦੱਸ ਕੇ ਇਸ ਨੂੰ ਨਜ਼ਰਅੰਦਾਜ਼ ਕਰਦੇ ਹਨ।
ਇਹ ਵੀ ਪੜ੍ਹੋ: Raja warring: ਭਾਜਪਾ ਨੇ ਜਿਵੇਂ ਧੋਖਾਧੜੀ ਨਾਲ ਆਪਣਾ ਮੇਅਰ ਬਣਾਇਆ, ਉਸ ਨੂੰ ਪੂਰਾ ਦੇਸ਼ ਦੇਖ ਰਿਹਾ - ਵੜਿੰਗ