ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਵੱਧਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਵਿਰੁੱਧ ਸੋਮਵਾਰ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਉੱਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਨ੍ਹਾਂ ਪ੍ਰਦਰਸ਼ਨਾਂ ਦੀ ਅਗਵਾਈ ਜ਼ਿਲ੍ਹਾ ਇੰਚਾਰਜਾਂ ਵੱਲੋਂ ਕੀਤੀ ਗਈ, ਪ੍ਰਰਦਸ਼ਨਾਂ 'ਚ ਜ਼ਿਲ੍ਹਾ ਆਗੂਆਂ ਤੇ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ।
'ਆਪ' ਨੇ ਕਿਹਾ ਕਿ ਪੰਜਾਬ ਅਜਿਹਾ ਇਕ ਸੂਬਾ ਹੈ ਜਿੱਥੇ ਉਤਰ ਭਾਰਤ ਦੇ ਸੂਬਿਆਂ ਵਿੱਚੋਂ ਸਭ ਤੋਂ ਜ਼ਿਆਦਾ ਤੇਲ ਦੀਆਂ ਕੀਮਤਾਂ ਹਨ। ਉਤਰ ਭਾਰਤ ਦੇ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਪੈਟਰੋਲ 4.1 ਰੁਪਏ ਮਹਿੰਗਾ ਤੇ ਡੀਜ਼ਲ ਦੀ ਕੀਮਤ 3.1 ਸਭ ਤੋਂ ਜ਼ਿਆਦਾ ਹੈ। ਦਿਨੋ-ਦਿਨ ਵਧਦੀਆਂ ਤੇਲ ਦੀਆਂ ਕੀਮਤਾਂ ਨਾਲ ਪਹਿਲਾਂ ਤੋਂ ਹੀ ਆਰਥਿਕ ਬੋਝ ਹੇਠ ਦੱਬੇ ਪੰਜਾਬ ਦੇ ਕਿਸਾਨਾਂ ਉੱਤੇ ਹੋਰ ਆਰਥਿਕ ਮਾਰ ਪਵੇਗੀ।
'ਆਪ' ਨੇ ਕਿਹਾ ਕਿ "ਅੱਜ ਪੰਜਾਬ ਦੇ ਲੋਕਾਂ ਉਤੇ ਦੋਵੇਂ ਪਾਸੇ ਤੋਂ ਮਾਰ ਪੈ ਰਹੀ ਹੈ। ਇਕ ਪਾਸੇ ਤਾਂ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਵੱਲੋਂ ਆਪਣੀ ਹੋਂਦ ਨੂੰ ਬਚਾਉਣ ਲਈ ਕੀਤੇ ਜਾ ਰਹੇ ਕਿਸਾਨ ਅੰਦੋਲਨ ਨੂੰ ਕੁਚਲਣ ਲਈ ਤਰ੍ਹਾਂ ਤਰ੍ਹਾਂ ਦੇ ਜ਼ੁਲਮ ਕਰ ਰਹੀ ਹੈ।
ਦੂਜੇ ਪਾਸੇ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਬਜਾਏ ਤੇਲ ਉਤੇ ਲਗਾਏ ਜਾ ਰਹੇ ਵਾਧੂ ਟੈਕਸ ਨਾਲ ਲੋਕਾਂ ਦਾ ਕਚਮੂਰ ਕੱਢ ਰਹੇ ਹਨ।"
ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ 'ਆਪ' ਵੱਲੋਂ ਪ੍ਰਦਰਸ਼ਨ
ਏਬੀਪੀ ਸਾਂਝਾ
Updated at:
22 Feb 2021 03:12 PM (IST)
ਆਮ ਆਦਮੀ ਪਾਰਟੀ ਵੱਲੋਂ ਵੱਧਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਵਿਰੁੱਧ ਸੋਮਵਾਰ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਉੱਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਨ੍ਹਾਂ ਪ੍ਰਦਰਸ਼ਨਾਂ ਦੀ ਅਗਵਾਈ ਜ਼ਿਲ੍ਹਾ ਇੰਚਾਰਜਾਂ ਵੱਲੋਂ ਕੀਤੀ ਗਈ, ਪ੍ਰਰਦਸ਼ਨਾਂ 'ਚ ਜ਼ਿਲ੍ਹਾ ਆਗੂਆਂ ਤੇ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ।
ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ 'ਆਪ' ਵੱਲੋਂ ਪ੍ਰਦਰਸ਼ਨ
NEXT
PREV
Published at:
22 Feb 2021 03:12 PM (IST)
- - - - - - - - - Advertisement - - - - - - - - -