ਪੰਚਾਇਤੀ ਅਤੇ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਹਲਕੇ ਪੱਧਰ 'ਤੇ ਵੱਡੇ ਬਦਲਾਅ ਕੀਤੇ ਹਨ। ਚਾਰ ਦਿਨ ਪਹਿਲਾਂ ਆਪ ਨੇ ਬਲਾਕ ਇੰਚਾਰਜ ਅਤੇ ਸਰਕਲ ਇੰਚਾਰਜ ਦੇ ਸਾਰੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਵਿਧਾਨ ਸਭਾ ਦੇ 14 ਹਲਕਿਆਂ ਦੇ ਹਲਕਾ ਇੰਚਾਰਜ ਨਿਯੁਕਤ ਕੀਤੇ ਹਨ।


ਇਸ ਲੜੀ ਵਿੱਚ ਸੁਜਾਨਪੁਰ ਤੋਂ ਅਮਿਤ ਸਿੰਘ ਮਾਂਟੋ, ਪਠਾਨਕੋਟ ਤੋਂ ਵਿਭੂਤੀ ਸ਼ਰਮਾ, ਗੁਰਦਾਸਪੁਰ ਤੋਂ ਰਮਨ ਬਹਿਲ, ਦੀਨਾਨਗਰ ਤੋਂ ਸ਼ਮਸ਼ੇਰ ਸਿੰਘ, ਕਾਦੀਆਂ ਤੋਂ ਜਗਰੂਪ ਸਿੰਘ ਸੇਖਵਾਂ, ਫਤਿਹਗੜ੍ਹ ਚੂੜੀਆਂ ਤੋਂ ਬਲਬੀਰ ਸਿੰਘ ਪੰਨੂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਰਾਜਾਸਾਂਸੀ ਤੋਂ ਬਲਦੇਵ ਸਿੰਘ, ਭੁਲੱਥ ਤੋਂ ਹਰਸਿਮਰਨ ਸਿੰਘ ਘੁੰਮਣ, ਸੁਲਤਾਨਪੁਰ ਲੋਧੀ ਤੋਂ ਸੱਜਣ ਸਿੰਘ ਚੀਮਾ, ਜਲੰਧਰ ਉੱਤਰੀ ਤੋਂ ਦਿਨੇਸ਼ ਢੱਲ, ਚੱਬੇਬਾਲ ਤੋਂ ਹਰਮਿੰਦਰ ਸਿੰਘ ਸੰਧੂ, ਬੰਗਾ ਤੋਂ ਕੁਲਜੀਤ ਸਿੰਘ ਸਰਹਾਲ ਤੇ ਅਬੋਹਰ ਤੋਂ ਅਰੁਣ ਨਾਰੰਗ ਨੂੰ ਜ਼ਿੰਮੇਵਾਰੀ ਦਿੱਤੀ ਹੈ।



ਆਪ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ, ਸੀਐਮ ਭਗਵੰਤ ਮਾਨ ਅਤੇ ਸੂਬਾ ਵਰਕਿੰਗ ਕਮੇਟੀ ਪ੍ਰਧਾਨ ਬੁੱਧ ਰਾਮ ਨੇ ਸੂਚੀ ਜਾਰੀ ਕੀਤੀ ਸੀ।


ਇਸ ਤੋਂ ਪਹਿਲਾਂ ਜਦੋਂ ਆਪ ਨੇ ਬਲਾਕ ਇੰਚਾਰਜ ਅਤੇ ਸਰਕਲ ਇੰਚਾਰਜ ਦੇ ਸਾਰੇ ਅਹੁਦੇ ਭੰਗ ਕੀਤੇ ਸਨ ਤਾਂ ਦਾਅਵਾ ਕੀਤਾ ਸੀ ਕਿ ਜਲਦ ਹੀ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। 



 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ