(Source: ECI/ABP News/ABP Majha)
Punjab News: ਆਪ' ਪੰਜਾਬ ਵੱਲੋਂ 1600 ਤੋਂ ਜ਼ਿਆਦਾ ਨਵੇਂ ਬਲਾਕ ਪ੍ਰਧਾਨਾਂ ਦਾ ਐਲਾਨ, ਸਰਕਲ ਇੰਚਾਰਜ ਦੀ ਪੋਸਟ ਖਤਮ, ਜਾਨਣ ਲਈ ਪੜ੍ਹੋ ਪੂਰੀ ਖਬਰ
AAP Punjab: ਆਮ ਆਦਮੀ ਪਾਰਟੀ ਪੰਜਾਬ ਨੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਜਿਸ ਦੀ ਲਿਸਟ ਵੀ ਪਾਰਟੀ ਵੱਲੋਂ ਜਾਰੀ ਕਰ ਦਿੱਤੀ ਗਈ ਹੈ।
Punjab News: ਆਮ ਆਦਮੀ ਪਾਰਟੀ ਪੰਜਾਬ ਨੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਜਲੰਧਰ, ਅੰਮ੍ਰਿਤਸਰ, ਪਟਿਆਲਾ, ਹੁਸ਼ਿਆਰਪੁਰ, ਸੰਗਰੂਰ ਤੇ ਸੂਬੇ ਦੇ ਹੋਰ ਜ਼ਿਲ੍ਹਿਆਂ 'ਚ 1629 ਨਵੇਂ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ, ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਦੇ ਹਸਤਾਖ਼ਰ ਹੇਠ ਲਿਸਟ ਜਾਰੀ ਹੋਈ ਹੈ।
ਅੰਮ੍ਰਿਤਸਰ 'ਚ 80 ਨਵੇਂ ਬਲਾਕ ਪ੍ਰਧਾਨਾਂ ਦਾ ਐਲਾਨ
ਇਕੱਲੇ ਅੰਮ੍ਰਿਤਸਰ 'ਚ 80 ਨਵੇਂ ਬਲਾਕ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਵੱਲੋਂ ਸਰਕਲ ਇੰਚਾਰਜ ਦੀ ਪੋਸਟ ਖ਼ਤਮ ਕਰ ਦਿੱਤੀ ਗਈ ਹੈ ਤੇ ਉਨ੍ਹਾਂ ਦੀ ਜਗ੍ਹਾ ਵੀ ਬਲਾਕ ਪ੍ਰਧਾਨ ਬਣਾਏ ਗਏ ਹਨ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਸ਼ਨਿਚਰਵਾਰ ਨੂੰ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਸੀ ਤੇ ਜਲਦ ਹੀ ਸਾਰੇ ਅਹੁਦਿਆਂ 'ਤੇ ਨਵੀਆਂ ਨਿਯੁਕਤੀਆਂ ਕਰਨ ਦਾ ਐਲਾਨ ਕੀਤਾ ਸੀ।
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਇਨ੍ਹਾਂ ਲਿਸਟਾਂ ਨੂੰ ਆਪ ਦੇ ਵੱਖੋ-ਵੱਖਰੇ ਆਫਿਸ਼ਿਅਲ ਸੋਸ਼ਲ ਮੀਡੀਆ ਅਕਾਊਂਟਸ ਉੱਤੇ ਵੀ ਸਾਂਝਾ ਕੀਤਾ ਹੈ। ਹੇਠਾਂ ਦਿੱਤੇ X ਲਿੰਕ ਉੱਤੇ ਜਾ ਵੀ ਪੂਰੀ ਲਿਸਟ ਦੇਖ ਸਕਦੇ ਹੋ।
‘ਆਪ’ ਪੰਜਾਬ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ
— AAP Punjab (@AAPPunjab) October 15, 2023
ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ pic.twitter.com/zONUUXOHhJ