ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਸੋਸ਼ਲ ਮੀਡੀਆ ਵਿੰਗ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। 240 ਅਹੁਦੇਦਾਰਾਂ ਦੀ ਲਿਸਟ ਜਾਰੀ ਕੀਤੀ ਹੈ। ਪਾਰਟੀ ਨੇ ਇਸ ਲਿਸਟ ਨੂੰ ਜਾਰੀ ਕਰਦੇ ਹੋਏ ਸਾਰੇ ਨਵੇਂ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪਾਰਟੀ ਦੇ ਆਧਿਕਾਰੀਆਂ ਨੇ ਕਿਹਾ ਕਿ ਸੋਸ਼ਲ ਮੀਡੀਆ ਵਿੰਗ ਪੰਜਾਬ ਵਿੱਚ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ ਅਤੇ ਜਨਸੰਪਰਕ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਇਸ ਵਿੰਗ ਦੇ ਜ਼ਿੰਮੇਵਾਰੀਆਂ ਵਿੱਚ ਆਨਲਾਈਨ ਪਲੇਟਫਾਰਮਾਂ 'ਤੇ ਪਾਰਟੀ ਦੀ ਪਹੁੰਚ ਵਧਾਉਣਾ, ਲੋਕਾਂ ਨਾਲ ਸੰਪਰਕ ਬਣਾਈ ਰੱਖਣਾ ਅਤੇ ਨਵੀਆਂ ਮੁਹਿੰਮਾਂ ਦੀ ਜਾਣਕਾਰੀ ਸਾਂਝੀ ਕਰਨਾ ਸ਼ਾਮਲ ਹੈ। ਪਾਰਟੀ ਨੇ ਉਮੀਦ ਜਤਾਈ ਹੈ ਕਿ ਨਵੇਂ ਅਹੁਦੇਦਾਰ ਆਪਣੀ ਭੂਮਿਕਾ ਵਿਚ ਨਿਪੁੰਨਤਾ ਨਾਲ ਕੰਮ ਕਰਨਗੇ ਅਤੇ ਪੰਜਾਬ ਵਿੱਚ ਪਾਰਟੀ ਦੀ ਛਵੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਉਣਗੇ।
ਪਾਰਟੀ ਨੇ ਐਕਸ (ਪਹਿਲਾਂ ਟਵਿੱਟਰ) ਉੱਤੇ ਪੋਸਟ ਪਾ ਕੇ ਲਿਸਟ ਜਾਰੀ ਕੀਤੀ ਹੈ ਅਤੇ ਨਾਲ ਹੀ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।
ਦੱਸ ਦਈਏ ਪੰਜਾਬ 'ਚ 2027 ਦੀਆਂ ਚੋਣਾਂ ਹੋਣੀਆਂ ਹਨ। ਜਿਸ ਕਰਕੇ ਆਪ ਪਾਰਟੀ ਮੁੜ ਤੋਂ ਜਿੱਤ ਝੰਡਾ ਲਹਿਰਾਉਣ ਚਾਹੁੰਦੀ ਹੈ। ਜਿਸ ਕਰਕੇ ਨਵੀਂ ਯੋਜਨਾਵਾਂ ਦੇ ਐਲਾਨ ਕੀਤੇ ਜਾ ਰਹੇ ਹਨ। ਪਾਰਟੀ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਤੱਕ ਪਹੁੰਚ ਕੀਤੀ ਜਾ ਸਕੇ ਅਤੇ ਉਨ੍ਹਾਂ ਦਾ ਦਿਲ ਜਿੱਤਿਆ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।