Punjab News: ਆਮ ਆਦਮੀ ਪਾਰਟੀ (AAP) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ (Aman Arora) ਦੀ ਅਗਵਾਈ ਹੇਠ ਵਿਧਾਇਕਾਂ ਅਤੇ ਮੰਤਰੀਆਂ ਦੀ ਟੀਮ ਦਿੱਲੀ ਪਹੁੰਚ ਗਈ ਹੈ। ਨਗਰ ਨਿਗਮ ਚੋਣਾਂ 'ਚ ਜਿੱਤ ਤੋਂ ਬਾਅਦ ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੰਗਠਨ ਸਕੱਤਰ ਡਾ: ਸੰਦੀਪ ਪਾਠਕ ਨਾਲ ਮੁਲਾਕਾਤ ਕੀਤੀ। ਜਿਸ ਦੀ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸਾਝੀਆਂ ਕੀਤੀਆਂ ਗਈਆਂ ਹਨ। 






ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮੀਡੀਆ ਨੂੰ ਦੱਸਿਆ ਕਿ ਨਗਰ ਨਿਗਮ ਚੋਣਾਂ 'ਚ 'ਆਪ' ਨੇ 55 ਫੀਸਦੀ ਵਾਰਡਾਂ 'ਤੇ ਜਿੱਤ ਹਾਸਲ ਕੀਤੀ ਹੈ। ਹੋਰ ਪਾਰਟੀਆਂ ਨੂੰ 30 ਫੀਸਦੀ ਵਾਰਡਾਂ ਤੱਕ ਸੀਮਤ ਕਰ ਦਿੱਤਾ ਗਿਆ ਹੈ।  ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਮੀਟਿੰਗ ਦਾ ਏਜੰਡਾ ਕੀ ਹੈ। ਇਸ 'ਤੇ ਉਨ੍ਹਾਂ ਕਿਹਾ ਕਿ ਜੋ ਮਸ਼ਾਲ ਦਿੱਲੀ ਤੋਂ ਪੰਜਾਬ ਗਈ ਸੀ। ਪਾਰਟੀ ਨੇ ਉੱਥੇ ਇੱਕ ਤੋਂ ਬਾਅਦ ਇੱਕ ਚੋਣ ਜਿੱਤੀ ਹੈ। ਇਸ ਦੇ ਨਾਲ ਹੀ ਹੁਣ ਇਹ ਮਸ਼ਾਲ ਮੁੜ ਦਿੱਲੀ ਪਹੁੰਚ ਗਈ ਹੈ। ਹੁਣ ਵਿਧਾਨ ਸਭਾ ਚੋਣਾਂ ਲਈ ਪੂਰੀ ਟੀਮ ਦਿੱਲੀ 'ਚ ਰਹੇਗੀ।



ਦਿੱਲੀ ਵਿੱਚ ਅਗਲੇ ਸਾਲ ਕਿਸੇ ਵੀ ਸਮੇਂ ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ। ਅਜਿਹੇ 'ਚ ਸਾਰੀਆਂ ਪਾਰਟੀਆਂ ਪੂਰੇ ਜ਼ੋਰ-ਸ਼ੋਰ ਨਾਲ ਚੋਣਾਂ ਦੀ ਤਿਆਰੀ 'ਚ ਜੁਟੀਆਂ ਹੋਈਆਂ ਹਨ। ਇਸ ਦੇ ਨਾਲ ਹੀ ਹੁਣ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਵੀ ਮੁਕੰਮਲ ਹੋ ਗਈਆਂ ਹਨ। ਇਨ੍ਹਾਂ ਚੋਣਾਂ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦਾ ਪੂਰਾ ਧਿਆਨ ਦਿੱਲੀ ਵਿਧਾਨ ਸਭਾ ਚੋਣਾਂ 'ਤੇ ਹੋਵੇਗਾ। ਇਸ ਲਈ ਪੂਰੀ ਰਣਨੀਤੀ ਬਣਾ ਲਈ ਗਈ ਹੈ। 



ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਇਕ ਤੋਂ ਬਾਅਦ ਇਕ ਹੋਈਆਂ ਤਿੰਨ ਚੋਣਾਂ 'ਤੇ ਫੀਡਬੈਕ ਲਿਆ ਜਾਵੇਗਾ। ਉਸ ਤੋਂ ਬਾਅਦ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਵਿੱਚ ਸਾਰੇ ਵਿਧਾਇਕਾਂ ਤੇ ਮੰਤਰੀਆਂ ਦੀਆਂ ਡਿਊਟੀਆਂ ਤੈਅ ਕੀਤੀਆਂ ਜਾਣਗੀਆਂ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ।