ਪੜਚੋਲ ਕਰੋ

ਪੰਜਾਬ 'ਚ ਹੁਣ 'ਐਜੂਕੇਸ਼ਨ ਮਾਫ਼ੀਆ'! ਪ੍ਰਾਈਵੇਟ ਕਾਲਜਾਂ ਦੀ ਫੀਸ 47 ਲੱਖ ਤੱਕ, 'ਆਪ' ਨੇ ਮੰਗੀ ਜੁਡੀਸ਼ੀਅਲ ਜਾਂਚ

ਇਸ ਦੇ ਨਾਲ ਹੀ 'ਆਪ' ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਮੈਡੀਕਲ ਸਿੱਖਿਆ ਦੇ ਵਿਦਿਆਰਥੀਆਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਨੱਥ ਪਾਉਣ ਲਈ ਹਾਈਕੋਰਟ ਦੇ ਮੌਜੂਦਾ ਜੱਜ 'ਤੇ ਆਧਾਰਤ ਜੁਡੀਸ਼ੀਅਲ ਕਮਿਸ਼ਨ ਗਠਿਤ ਕੀਤਾ ਜਾਵੇ ਜੋ 2013 ਤੋਂ ਹੁਣ ਤੱਕ ਦੀਆਂ ਪ੍ਰਤੀ ਵਿਦਿਆਰਥੀ ਐਮਬੀਬੀਐਸ, ਬੀਡੀਐਸ, ਐਮਡੀ/ਐਮਐਸ ਤੇ ਨਰਸਿੰਗ ਕਾਲਜਾਂ ਲਈ ਤੈਅ ਤੇ ਵਸੂਲੀਆਂ ਫ਼ੀਸਾਂ 'ਤੇ ਵਾਈਟ ਪੇਪਰ ਜਨਤਕ ਕਰੇ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਵੱਲੋਂ ਮੈਡੀਕਲ ਸਿੱਖਿਆ 77 ਫ਼ੀਸਦੀ ਤੱਕ ਮਹਿੰਗੀ ਕਰਨ ਦਾ ਤਿੱਖਾ ਵਿਰੋਧ ਕਰਦੇ ਹੋਏ ਦੋਸ਼ ਲਾਇਆ ਕਿ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਵੀ ਸੂਬੇ 'ਚ ਸਰਗਰਮ ਮੈਡੀਕਲ ਐਜੂਕੇਸ਼ਨ ਮਾਫ਼ੀਆ ਦੇ ਹੱਥਾਂ 'ਚ ਖੇਡ ਰਹੀ ਹੈ।

ਇਸ ਦੇ ਨਾਲ ਹੀ 'ਆਪ' ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਮੈਡੀਕਲ ਸਿੱਖਿਆ ਦੇ ਵਿਦਿਆਰਥੀਆਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਨੱਥ ਪਾਉਣ ਲਈ ਹਾਈਕੋਰਟ ਦੇ ਮੌਜੂਦਾ ਜੱਜ 'ਤੇ ਆਧਾਰਤ ਜੁਡੀਸ਼ੀਅਲ ਕਮਿਸ਼ਨ ਗਠਿਤ ਕੀਤਾ ਜਾਵੇ ਜੋ 2013 ਤੋਂ ਹੁਣ ਤੱਕ ਦੀਆਂ ਪ੍ਰਤੀ ਵਿਦਿਆਰਥੀ ਐਮਬੀਬੀਐਸ, ਬੀਡੀਐਸ, ਐਮਡੀ/ਐਮਐਸ ਤੇ ਨਰਸਿੰਗ ਕਾਲਜਾਂ ਲਈ ਤੈਅ ਤੇ ਵਸੂਲੀਆਂ ਫ਼ੀਸਾਂ 'ਤੇ ਵਾਈਟ ਪੇਪਰ ਜਨਤਕ ਕਰੇ। 'ਆਪ' ਦਾ ਕਹਿਣਾ ਹੈ ਕਿ ਡਾਕਟਰੀ ਸਿੱਖਿਆ ਲਈ ਫ਼ੀਸਾਂ 'ਚ 77 ਫ਼ੀਸਦੀ ਤੱਕ ਵਾਧਾ ਕਰਕੇ ਪੰਜਾਬ 'ਚ ਪਹਿਲਾਂ ਹੀ ਸਾਰੇ ਦੇਸ਼ ਨਾਲੋਂ ਮਹਿੰਗੀ ਡਾਕਟਰੀ ਪੜ੍ਹਾਈ ਨੂੰ ਹੋਰ ਮਹਿੰਗਾ ਕਰ ਦਿੱਤਾ ਗਿਆ ਹੈ।

'ਆਪ' ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪੁੱਛਿਆ ਕਿ ਜੋ ਵਿਦਿਆਰਥੀ 9 ਸਾਲਾਂ ਦੀ ਉੱਚ-ਡਾਕਟਰੀ ਪੜ੍ਹਾਈ ਲਈ 2 ਕਰੋੜ ਰੁਪਏ ਤੋਂ ਵੱਧ ਫ਼ੀਸਾਂ 'ਤੇ ਨਿਵੇਸ਼ ਕਰੇਗਾ, ਉਹ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਨਿਗੂਣੀਆਂ ਤਨਖ਼ਾਹਾਂ 'ਤੇ ਸੇਵਾਵਾਂ ਕਿਉਂ ਦੇਵੇਗਾ? ਦੂਜੇ ਪਾਸੇ ਸੈਂਕੜਿਆਂ ਦੀ ਗਿਣਤੀ 'ਚ ਸਾਧਾਰਨ ਪਰਿਵਾਰਾਂ ਦੇ ਯੋਗ ਵਿਦਿਆਰਥੀ ਹੱਦੋਂ ਮਹਿੰਗੀਆਂ ਫ਼ੀਸਾਂ ਕਾਰਨ ਚਾਹ ਕੇ ਡਾਕਟਰੀ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਫ਼ੈਸਲੇ 'ਤੇ ਮੁੜ ਗ਼ੌਰ ਕਰਕੇ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਡੈਂਟਲ ਤੇ ਨਰਸਿੰਗ ਕਾਲਜਾਂ ਦੀਆਂ ਫ਼ੀਸਾਂ ਆਮ ਘਰਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਪਹੁੰਚ 'ਚ ਕਰਨੀਆਂ ਚਾਹੀਦੀਆਂ ਹਨ।

ਆਪ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਮੀਤ ਹੇਅਰ ਨੇ ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਵੱਲੋਂ ਇਹ ਵਾਧਾ 6 ਸਾਲਾਂ ਬਾਅਦ ਕੀਤੇ ਜਾਣ ਦੀ ਦਲੀਲ ਨੂੰ ਰੱਦ ਕਰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਵੀ ਪਿਛਲੀ ਬਾਦਲ ਸਰਕਾਰ ਵਾਂਗ ਮੈਡੀਕਲ ਸਿੱਖਿਆ ਮਾਫ਼ੀਆ ਨਾਲ ਰਲ਼ੀ ਹੋਈ ਹੈ।

'ਆਪ' ਵਿਧਾਇਕਾਂ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਤਿੰਨ ਸਾਲਾਂ ਬਾਅਦ 15 ਪ੍ਰਤੀਸ਼ਤ ਤੱਕ ਫ਼ੀਸਾਂ ਵਧਾਉਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਬਾਵਜੂਦ ਬਾਦਲ ਸਰਕਾਰ ਨੇ ਪਹਿਲਾਂ 30 ਜੁਲਾਈ, 2013 'ਚ ਐਮਬੀਬੀਐਸ ਦੀ ਫ਼ੀਸ ਪ੍ਰਤੀ ਵਿਦਿਆਰਥੀ 20 ਲੱਖ ਤੋਂ 30 ਲੱਖ ਕਰ ਦਿੱਤੀ ਸੀ। ਫਿਰ 7 ਮਾਰਚ, 2014 ਨੂੰ ਇਹ 30 ਲੱਖ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ।

ਇਹ ਵੀ ਪੜ੍ਹੋ: ਟਿੱਡੀ ਦਲ ਬਹੁਤ ਖਤਰਨਾਕ, ਝੁੰਡ 'ਚ 15 ਕਰੋੜ ਮੈਂਬਰ, ਇੱਕ ਦਿਨ 'ਚ ਖਾ ਜਾਂਦਾ 35 ਹਜ਼ਾਰ ਲੋਕਾਂ ਦੀ ਰੋਟੀ

ਹੁਣ ਕਾਂਗਰਸ ਨੇ ਬਾਦਲ ਸਰਕਾਰ ਦੀ ਮਾਫ਼ੀਆ ਨਾਲ ਮਿਲੀਭੁਗਤ ਅਣਦੇਖੀ ਕਰ ਦਿੱਤੀ ਅਤੇ 6 ਸਾਲਾਂ ਦਾ ਬਹਾਨਾ ਬਣਾ ਕੇ 77 ਫ਼ੀਸਦੀ ਤੱਕ ਵਾਧਾ ਕਰ ਦਿੱਤਾ। ਜਿਸ ਤਹਿਤ ਹੁਣ 2 ਸਰਕਾਰੀ ਕਾਲਜਾਂ 'ਚ ਐਮਬੀਬੀਐਸ ਦੀ ਫ਼ੀਸ ਪੰਜ ਸਾਲਾਂ ਲਈ ਪ੍ਰਤੀ ਵਿਦਿਆਰਥੀ 4.40 ਲੱਖ ਤੋਂ 7.80 ਲੱਖ ਰੁਪਏ, ਪ੍ਰਾਈਵੇਟ ਮੈਡੀਕਲ ਕਾਲਜਾਂ 'ਚ ਸਰਕਾਰੀ ਕੋਟੇ ਲਈ 13.50 ਲੱਖ ਤੋਂ ਵਧਾ ਕੇ 18 ਲੱਖ ਰੁਪਏ ਤੇ ਮੈਨੇਜਮੈਂਟ ਕੋਟੇ 'ਚ 40.30 ਲੱਖ ਤੋਂ ਵਧਾ ਕੇ 47 ਲੱਖ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪਾਕਿਸਤਾਨ ਤੋਂ ਆਏ ਟਿੱਡੀ ਦਲ ਦੀ ਹੁਣ ਪੰਜਾਬ 'ਤੇ ਚੜ੍ਹਾਈ, ਤਿੰਨ ਜ਼ਿਲ੍ਹਿਆਂ 'ਚ ਅਲਰਟ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Advertisement
ABP Premium

ਵੀਡੀਓਜ਼

ਸਰਪੰਚਾਂ ਨੇ ਬਣਾਇਆ ਪਿੰਡ ਲਈ ਮੈਨੀਫੈਸਟੋਪਿੰਡਾ 'ਚ ਨਸ਼ੇ ਰੋਕਣ ਲਈ ਮੰਤਰੀ Laljeet Bhullar ਨੇ ਦਿੱਤਾ ਸੁਝਾਅਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪਰਾਲੀ ਦੇ ਮੁੱਦੇ ਤੇ ਖਾਸ ਗੱਲਬਾਤਟਿਕਟ ਦੇ ਵਿਵਾਦ ਨੂੰ ਲੈ ਕੇ  ਇਸ਼ਾਂਕ ਨੇ ਦਿਤਾ ਜਵਾਬ, Interview Ishank

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
Air Polltion: ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Embed widget