ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਖੇਤੀਬਾੜੀ ਬਿੱਲਾਂ ਖ਼ਿਲਾਫ਼ ਡਟ ਕੇ ਵਿਰੋਧ ਕੀਤਾ ਗਿਆ। ਇਸ ਤਹਿਤ ਆਮ ਆਦਮੀ ਪਾਰਟੀ ਵੱਲੋਂ ਰਾਸ਼ਟਰਪਤੀ ਤਕ ਪਹੁੰਚ ਕਰਕੇ ਇਹ ਬਿੱਲ ਰੱਦ ਕਰਾਉਣ ਦੀ ਗੱਲ ਆਖੀ ਹੈ।
'ਆਪ' ਲੀਡਰਾਂ ਨੇ ਕਿਹਾ, ਪਹਿਲੀ ਜੁਲਾਈ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਕੇਂਦਰ ਨੂੰ ਕਿਹਾ ਕਿ ਇਹ ਕਾਨੂੰਨ ਲਾਗੂ ਕਰੋ। ਉਨ੍ਹਾਂ ਦੱਸਿਆ ਕਿ ਕਾਹਨ ਸਿੰਘ ਪੰਨੂੰ ਨੇ ਆਪਣੇ ਕਾਰਜਕਾਲ ਦੌਰਾਨ ਕੈਪਟਨ ਸਰਕਾਰ ਨੂੰ ਦੱਸਿਆ ਸੀ ਕਿ ਇਹ ਆਰਡੀਨੈਂਸ ਕਿਸਾਨ ਮਾਰੂ ਹਨ। ਇਨ੍ਹਾਂ ਨੂੰ ਲਾਗੂ ਨਾ ਹੋਣ ਦਿੱਤਾ ਜਾਵੇ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਇੱਕ ਵੀ ਨਾ ਸੁਣੀ।
ਉਨ੍ਹਾਂ ਕਿਹਾ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਨੇ ਸਵਾਲ ਵੀ ਉਠਾਏ ਸੀ, ਪਰ ਸੁਖਬੀਰ ਬਾਦਲ ਕਹਿ ਰਹੇ ਸੀ ਕਿ ਇਹ ਖੇਤੀ ਆਰਡੀਨੈਂਸ ਕਿਸਾਨਾਂ ਦੇ ਹਿੱਤ ਵਿੱਚ ਹਨ। ਉਨ੍ਹਾਂ ਕਿਹਾ ਉਸ ਸਮੇਂ ਇਹ ਤੈਅ ਹੋਇਆ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚ ਆਲ ਪਾਰਟੀ ਦਾ ਵਫ਼ਦ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਗੇ ਪਰ ਕੈਪਟਨ ਮੋਦੀ ਕੋਲ ਨਹੀਂ ਗਏ।
ਆਮ ਆਦਮੀ ਪਾਰਟੀ ਵੱਲੋਂ ਕਿਹਾ ਗਿਆ ਕਿ ਅਕਾਲੀ ਦਲ ਨੇ ਖੇਤੀਬਾੜੀ ਆਰਡੀਨੈਂਸਾਂ ਦਾ ਪੂਰਾ ਸਮਰਥਨ ਕੀਤਾ ਪਰ ਜਦੋਂ ਦੇਖਿਆ ਕਿ ਪੰਜਾਬ ਦਾ ਕਿਸਾਨ, ਖੇਤ ਮਜ਼ਦੂਰ, ਆੜ੍ਹਤੀਏ ਸਾਰਾ ਪੰਜਾਬ ਇਸ ਦਾ ਵਿਰੋਧ ਕਰ ਰਿਹਾ ਹੈ ਤਾਂ ਇਨ੍ਹਾਂ ਨੇ ਆਪਣਾ ਸਟੈਂਡ ਬਦਲ ਲਿਆ। ਇਸ ਤੋਂ ਬਾਅਦ ਹੀ ਅਕਾਲੀ ਦਲ ਇਨ੍ਹਾਂ ਬਿੱਲਾਂ ਖ਼ਿਲਾਫ਼ ਨਿੱਤਰਿਆ ਤੇ ਹਰਸਿਮਰਤ ਬਾਦਲ ਦਾ ਅਸਤੀਫ਼ਾ ਦਿਵਾਇਆ।
ਇਸ ਦੇ ਬਾਵਜੂਦ ਹਰਸਿਮਰਤ ਕੌਰ ਬਾਦਲ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਖੇਤੀਬਾੜੀ ਬਿੱਲ ਠੀਕ ਹਨ ਪਰ ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ ਇਸ ਲਈ ਅਸੀਂ ਕਿਸਾਨਾਂ ਦੇ ਨਾਲ ਹਾਂ। ਆਮ ਆਦਮੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ 25 ਸਤੰਬਰ ਨੂੰ ਜਿੱਥੇ ਵੀ ਕਿਸਾਨ ਜਥੇਬੰਦੀਆਂ ਧਰਨੇ ਲਾਉਣਗੀਆਂ।
ਰੋਸ ਪ੍ਰਦਰਸ਼ਨ ਕਰਨਗੀਆਂ ਤਾਂ ਉੱਥੇ ਹਰ ਜਗ੍ਹਾ ਕਿਸਾਨਾਂ ਦੇ ਨਾਲ ਆਮ ਆਦਮੀ ਪਾਰਟੀ ਖੜ੍ਹੇਗੀ। ਆਮ ਆਦਮੀ ਪਾਰਟੀ 24 ਤਰੀਖ ਇੱਕ ਮਨੁੱਖੀ ਚੇਨ ਬਣਾ ਕੇ ਪੰਜਾਬ ਦੀਆਂ ਸੜਕਾਂ 'ਤੇ ਉੱਤਰੇਗੀ ਤੇ ਕੇਂਦਰ ਦੇ ਖਿਲਾਫ ਵਿਰੋਧ ਜ਼ਾਹਰ ਕਰੇਗੀ।
ਆਮ ਆਦਮੀ ਪਾਰਟੀ ਨੇ ਕਿਹਾ ਸ਼ਾਮ ਚਾਰ ਵਜੇ ਪੰਜਾਬ ਦੇ ਗਵਰਨਰ ਨੂੰ ਮਿਲਣ ਜਾ ਰਹੇ ਹਾਂ ਤੇ ਉਨ੍ਹਾਂ ਨੂੰ ਮੰਗ ਪੱਤਰ ਦੇਵਾਂਗੇ ਕਿ ਸਾਡੀ ਆਵਾਜ਼ ਰਾਸ਼ਟਰਪਤੀ ਤੱਕ ਪਹੁੰਚਾਈ ਜਾਵੇ ਤੇ ਖੇਤੀ ਬਿੱਲਾਂ ਨੂੰ ਰੱਦ ਕੀਤਾ ਜਾਵੇ।
ਖੇਤੀ ਬਿੱਲ ਰੋਕਣ ਲਈ ਬਾਦਲਾਂ ਦੀ ਰਾਸ਼ਟਰਪਤੀ ਨੂੰ ਅਪੀਲ, ਦਸਤਖਤ ਨਾ ਕਰਨ ਦੀ ਗੁਹਾਰ
ਸੜਕਾਂ 'ਤੇ ਕਿਸਾਨ ਪਰ ਮੋਦੀ ਦਾ ਮੁੜ ਤੋਂ ਦਾਅਵਾ: MSP ਜਾਰੀ ਰਹੇਗੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ