AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਦੇ ਨਾਲ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਅਮਨ ਅਰੋੜਾ ਨੇ ਮੁਲਾਕਾਤ ਦੀਆਂ...

Punjab News: ਆਮ ਆਦਮੀ ਪਾਰਟੀ (AAP) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਦੇ ਨਾਲ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਅਮਨ ਅਰੋੜਾ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਉਨ੍ਹਾਂ ਦਾ ਆਸ਼ੀਰਵਾਦ ਮੰਗਿਆ।
ਹੋਰ ਪੜ੍ਹੋ : ਦੁਬਈ ਵਿੱਚ ਨਹੀਂ ਸਗੋਂ ਇੱਥੇ ਮਿਲਦੈ ਦੁਨੀਆ ਦਾ ਸਭ ਤੋਂ ਸਸਤਾ ਸੋਨਾ! ਨਾਮ ਜਾਣ ਕੇ ਹੋ ਜਾਵੋਗੇ ਹੈਰਾਨ
'ਆਪ' ਦੇ ਸੂਬਾ ਪ੍ਰਧਾਨ ਅਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਮੁਲਾਕਾਤ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ''ਅੱਜ ਡੇਰਾ ਬਿਆਸ ਦੇ ਮੁਖੀ ਸਤਿਕਾਰਯੋਗ ਬਾਬਾ ਗੁਰਿੰਦਰ ਸਿੰਘ ਜੀ ਅਤੇ ਹਜ਼ੂਰ ਜੀ ਦੇ ਦਰਸ਼ਨ ਕਰਨ ਤੇ ਆਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ।ਬਾਬਾ ਜੀ ਤੋਂ ਪੰਜਾਬ ਦੀ ਚੜਦੀ ਕਲਾ ਲਈ ਕੰਮ ਕਰਨ ਦਾ ਆਸ਼ੀਰਵਾਦ ਮੰਗਿਆ...ਇਸ ਮੌਕੇ ਹਰਦੀਪ ਸਿੰਘ ਮੁੰਡੀਆਂ ਜੀ,ਸ਼ੈਰੀ ਕਲਸੀ ਜੀ,ਦੀਪਕ ਬਾਲੀ ਜੀ ਤੇ ਡਾ ਸਨੀ ਆਹਲੂਵਾਲੀਆ ਵੀ ਮੇਰੇ ਸੰਗੀ ਸਨ।''
ਅਰੋੜਾ ਦੇ ਨਾਲ ਆਏ ‘ਆਪ’ ਵਫ਼ਦ ਵਿੱਚ ਮੰਤਰੀ ਹਰਦੀਪ ਸਿੰਘ ਮੁੰਡੀਆਂ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਸੀਨੀਅਰ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਸ਼ਾਮਲ ਸਨ। ਸਾਰੇ ਆਗੂਆਂ ਨੇ ਬਾਬਾ ਦੀ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦੇ ਹੋਏ, ਵਿਕਾਸ ਅਤੇ ਪੰਜਾਬ ਦੀ ਭਲਾਈ ਪ੍ਰਤੀ ਵਚਨਬੱਧਤਾ ਦੇ ਆਪਣੇ ਦ੍ਰਿਸ਼ਟੀਕੋਣ ਨੂੰ ਵੀ ਸਾਂਝਾ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















