Controversy over Ticket Distribution: 'ਆਪ' 'ਚ ਮੱਚਿਆ ਘਮਾਸਾਣ! ਰਾਘਵ ਚੱਢਾ 'ਤੇ ਟਿਕਟ ਦੇਣ ਲਈ 2 ਤੋਂ 3 ਕਰੋੜ ਰੁਪਏ ਮੰਗਣ ਦੇ ਇਲਜ਼ਾਮ
Punjab Election 2022: ਸੌਰਭ ਜੈਨ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਆਪ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਵੱਲੋਂ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕੀਤੀ ਗਈ ਹੈ।
ਪਟਿਆਲਾ: ਆਮ ਆਦਮੀ ਪਾਰਟੀ ਅੰਦਰ ਟਿਕਟਾਂ ਦੀ ਵੰਡ ਨੂੰ ਲੈ ਕੇ ਘਮਾਸਾਣ ਛਿੜ ਗਿਆ ਹੈ। ਹੁਣ ਸਮਾਜ ਸੇਵੀ ਸੌਰਭ ਜੈਨ ਨੇ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ਼ ਰਾਘਵ ਚੱਢਾ ਉੱਤੇ ਇਲਜ਼ਾਮ ਲਾਏ ਹਨ ਕਿ ਉਨ੍ਹਾਂ ਤੋਂ ਟਿਕਟ ਦੇਣ ਨੂੰ ਲੈ ਕੇ ਪੈਸਿਆਂ ਦੀ ਮੰਗ ਕੀਤੀ ਗਈ ਹੈ। ਸੌਰਭ ਜੈਨ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਆਪ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਵੱਲੋਂ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਪਟਿਆਲਾ ਸ਼ਹਿਰ ਦੇ ਸੀਟ ਉੱਤੋਂ ਟਿਕਟ ਦੇਣ ਲਈ 2 ਤੋਂ 3 ਕਰੋੜ ਰੁਪਏ ਮੰਗੇ ਗਏ। ਇਸ ਦੇ ਚੱਲਦੇ ਉਨ੍ਹਾਂ ਟਿਕਟ ਨਾ ਲੈ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਸੌਰਭ ਜੈਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਰਕਰਾਂ ਦਾ ਘਾਣ ਕਰ ਰਹੀ ਹੈ। ਉਨ੍ਹਾਂ ਨੂੰ ਟਿਕਟ ਦੇਣ ਨੂੰ ਲੈ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਸੀ ਪਰ ਹੁਣ ਜਦੋਂ ਉਨ੍ਹਾਂ ਤੋਂ ਪੈਸੇ ਮੰਗੇ ਗਏ, ਉਹ ਇਸ ਪਾਰਟੀ ਤੋਂ ਆਪਣਾ ਅਸਤੀਫਾ ਦੇ ਰਹੇ ਹਨ।
ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਆਮ ਆਦਮੀ ਪਾਰਟੀ ਉੱਪਰ ਅਜਿਹੇ ਇਲਜ਼ਾਮ ਲੱਗ ਰਹੇ ਹਨ। ਇਸ ਬਾਰੇ ‘ਆਪ’ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਹੈ ਕਿ ਪਾਰਟੀ ਨੇ ਸੂਬੇ ਭਰ ਵਿੱਚ ਸਰਵੇਖਣ ਕਰਵਾਉਣ ਤੋਂ ਬਾਅਦ ਸਾਫ਼-ਸੁਥਰੇ ਤੇ ਇਮਾਨਦਾਰ ਵਿਅਕਤੀਆਂ ਨੂੰ ਟਿਕਟਾਂ ਦਿੱਤੀਆਂ ਹਨ। ਇਸ ਲਈ ਸਥਾਨਕ ਵਰਕਰਾਂ ਨਾਲ ਵੀ ਸਲਾਹ-ਮਸ਼ਵਰਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਾਰਟੀ ਨੇ ਯੋਗ ਉਮੀਦਵਾਰਾਂ ਨੂੰ ਟਿਕਟ ਦਿੱਤੀ ਹੈ।
ਇਹ ਵੀ ਪੜ੍ਹੋ: Heart Transplant from Pig: ਡਾਕਟਰਾਂ ਦਾ ਵੱਡਾ ਕਾਰਮਾਨਾ! ਮਨੁੱਖ 'ਚ ਪਹਿਲੀ ਵਾਰ ਲਾਇਆ ਸੂਰ ਦਾ ਦਿਲ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: