ਚੰਡੀਗੜ੍ਹ : ਆਮ ਆਦਮੀ ਪਾਰਟੀ  (AAP ) ਨੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਪਿਛਲੇ ਦਿਨੀਂ ਇੱਕ ਮੋਬਾਈਲ ਨੰਬਰ ਜਾਰੀ ਕੀਤਾ ਸੀ, ਜਿਸ 'ਤੇ ਕਰੀਬ ਅੱਠ ਲੱਖ ਲੋਕਾਂ ਨੇ ਆਪਣੀ ਰਾਏ ਦਿੱਤੀ ਹੈ। ਆਮ ਆਦਮੀ ਪਾਰਟੀ (AAP ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਜੇ ਪ੍ਰੈਸ ਕਾਨਫਰੰਸ ਦੌਰਾਨ ਇਸਦੀ ਜਾਣਕਾਰੀ ਦਿੱਤੀ ਹੈ। 


 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਸ ਮੋਬਾਈਲ ਨੰਬਰ 'ਤੇ ਤਿੰਨ ਲੱਖ ਤੋਂ ਵੱਧ ਵਟਸਐਪ ਸੁਨੇਹੇ, ਚਾਰ ਲੱਖ ਤੋਂ ਵੱਧ ਕਾਲਾਂ ਅਤੇ ਇੱਕ ਲੱਖ ਵੌਇਸ ਸੁਨੇਹੇ ਅਤੇ ਪੰਜਾਹ ਹਜ਼ਾਰ ਐਸਐਮਐਸ ਆਏ ਹਨ। ਉਸ ਨੰਬਰ 'ਤੇ ਭਰਵਾਂ ਹੁੰਗਾਰਾ ਆ ਰਿਹਾ ਹੈ।

 

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਬਹੁਤ ਪਿਆਰ ਕਰਦੇ ਹਨ। ਚੀਮਾ ਦੇ ਦੱਸਣ ਮੁਤਾਬਕ ਪੰਜਾਬ ਦੇ ਲੋਕ 17 ਜਨਵਰੀ ਸ਼ਾਮ 5 ਵਜੇ ਤੱਕ ਇਸ ਨੰਬਰ 'ਤੇ ਆਪਣਾ ਜਵਾਬ ਦੇ ਸਕਦੇ ਹਨ।

 

ਇਸ ਪ੍ਰਕਿਰਿਆ ਨੂੰ ਕਦੋਂ ਪੂਰਾ ਕੀਤਾ ਜਾਵੇਗਾ, ਦੇ ਸਾਰੇ ਵੇਰਵੇ ਦੇਣਗੇ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਬਾਰੇ ਆਪਣਾ ਮਨ ਬਣਾ ਚੁੱਕੇ ਹਨ। ਦੱਸ ਦੇਈਏ ਕਿ ਆਮ ਆਦਮੀ ਪਾਰਟੀ  (AAP ) ਨੇ ਅਜੇ ਤੱਕ ਮੁੱਖ ਮੰਤਰੀ ਦੇ ਚਿਹਰੇ ਐਲਾਨ ਨਹੀਂ ਕੀਤਾ , ਪਰ ਪਿਛਲੇ ਦਿਨੀਂ ਭਗਵੰਤ ਮਾਨ ਨੇ ਕਿਹਾ ਸੀ 20 ਜਨਵਰੀ ਤੋਂ ਬਾਅਦ ਮੁੱਖ ਮੰਤਰੀ ਦੇ ਚਿਹਰੇ ਐਲਾਨ ਕਰ ਦਿੱਤਾ ਜਾਵੇਗਾ।


ਇਹ ਵੀ ਪੜ੍ਹੋ : AAP ਵੱਲੋਂ CM ਦੇ ਚਿਹਰੇ ਨੂੰ ਲੈ ਕੇ ਜਾਰੀ ਕੀਤੇ ਮੋਬਾਈਲ ਨੰਬਰ 'ਤੇ ਮਿਲਿਆ ਭਰਵਾਂ ਹੁੰਗਾਰਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490