AAP Punjab Unit: ਨਵ-ਨਿਯੁਕਤ ਅਹੁਦੇਦਾਰਾਂ ਨੇ ਚੁੱਕੀ ਸਹੁੰ , ਸੀਐਮ ਮਾਨ ਨੇ ਸਾਰਿਆਂ ਨੂੰ ਦਿੱਤੀਆਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ
Punjab News : ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਆਪ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਹੁੰ ਚੁਕਾਈ ਹੈ। ਸੋਮਵਾਰ ਨੂੰ ਚੰਡੀਗੜ੍ਹ ਸੈਕਟਰ- 35 ਮਿਉਂਸਿ
Punjab News : ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਆਪ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਹੁੰ ਚੁਕਾਈ ਹੈ। ਸੋਮਵਾਰ ਨੂੰ ਚੰਡੀਗੜ੍ਹ ਸੈਕਟਰ- 35 ਮਿਉਂਸਿਪਲ ਭਵਨ ਵਿੱਚ ਪਾਰਟੀ ਵੱਲੋਂ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ।
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਿਲ ਹੋਏ…ਪਾਰਟੀ ਪ੍ਰਧਾਨ ਹੋਣ ਦੇ ਨਾਤੇ ਸਾਰਿਆਂ ਨੂੰ ਵਧਾਈਆਂ ਤੇ ਸ਼ੁੱਭਕਾਮਾਨਾਵਾਂ ਦਿੱਤੀਆਂ…ਹੋਰ ਵੀ ਮਿਹਨਤ ਨਾਲ ਤਕੜੇ ਹੋਕੇ ਡਟਕੇ ਲੋਕਾਂ ਲਈ ਕੰਮ ਕਰਨ ਲਈ ਆਖਿਆ…
— Bhagwant Mann (@BhagwantMann) August 7, 2023
ਟੀਮ ਰੰਗਲਾ ਪੰਜਾਬ.. ਪੰਜਾਬੀਆਂ ਦੀ ਸੇਵਾ ਲਈ ਹਰ ਪਲ਼ ਹਾਜ਼ਰ…ਇਨਕਲਾਬ… pic.twitter.com/e3c3P93W6X
ਸਹੁੰ ਸਮਾਗਮ ਵਿੱਚ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵਿਸ਼ੇਸ਼ ਤੌਰ ਉੱਤੇ ਪਾਰਟੀ ਦੇ ਉੱਘੇ ਨੇਤਾ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਸੂਬਾ ਕਾਰਜਕਾਰੀ ਪ੍ਰਧਾਨ, ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਜਨਰਲ ਸਕੱਤਰ, ਦਵਿੰਦਰਜੀਤ ਸਿੰਘ ਲਾਡੀ ਢੋਂਸ ਨੂੰ ਸੂਬਾ ਯੂਥ ਵਿੰਗ ਪ੍ਰਧਾਨ ਦੇ ਅਹੁਦੇ ਦੀ ਸਹੁੰ ਚੁਕਵਾਈ । ਉੱਥੇ ਹੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਸਵੀਰ ਸਿੰਘ ਰਾਜਾ ਗਿੱਲ, ਜਗਦੀਪ ਸਿੰਘ ਕਾਕਾ ਬਰਾੜ ਅਤੇ ਤਰੁਣਪ੍ਰੀਤ ਸਿੰਘ ਨੂੰ ਸੂਬਾ ਉਪ-ਪ੍ਰਧਾਨ ਦੇ ਤੌਰ ਉੱਤੇ ਸਹੁੰ ਚੁਕਵਾਈ ।
ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਅਗਲੀ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਰਣਨੀਤੀਆਂ ਉੱਤੇ ਗੰਭੀਰ ਚਰਚਾ ਕੀਤੀ । ਬੈਠਕ ਵਿੱਚ ਸੂਬਾ ਪ੍ਰਧਾਨ ਭਗਵੰਤ ਮਾਨ ਤੋਂ ਇਲਾਵਾ ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਪ੍ਰਭਾਰੀ ਜਰਨੈਲ ਸਿੰਘ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਰਹੇ ।
ਬੈਠਕ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਸਾਡੀ ਨਵੀਂ ਟੀਮ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਸੰਗਠਨਾਤਮਕ ਤੌਰ ਉੱਤੇ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਪੰਜਾਬ ਦੇ ਘਰ-ਘਰ ਤੱਕ ਪਹੁੰਚਾਏਗੀ ।