ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਦੀ ਪ੍ਰਧਾਨਗੀ ਸੰਭਾਲਦਿਆਂ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੂੰ ਆਮ ਆਦਮੀ ਪਾਰਟੀ ਨੇ ਘੇਰਿਆ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ (Malwinder Singh Kang) ਨੇ ਕਿਹਾ ਕਿ ਅੱਜ ਪੰਜਾਬ ਕਾਂਗਰਸ ਨੇ ਆਪਣਾ ਨਵਾਂ ਰਾਜਾ ਚੁਣ ਲਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਮਹਿਲ ਦੇ ਰਾਜੇ ਨੂੰ ਹਟਾ ਕੇ ਇੱਕ ਕੋਠੀ ਵਾਲੇ ਨੂੰ ਸੀਐਮ ਚੁਣਿਆ ਸੀ ਪਰ ਕੋਈ ਕੰਮ ਨਹੀਂ ਬਣਿਆ।


ਉਨ੍ਹਾਂ ਕਿਹਾ ਕਿ ਅੱਜ ਰਾਜਾ ਵੜਿੰਗ ਨੇ 3D ਬਾਰੇ ਗੱਲ ਕੀਤੀ ਤੇ ਉਨ੍ਹਾਂ ਵਿੱਚੋਂ ਇੱਕ ਡੀ ਨੂੰ ਮਿਸ ਕਰ ਗਏ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਟੁੱਟਣ ਦੀ ਕਗਾਰ 'ਤੇ ਹੈ। ਕੰਗ ਨੇ ਕਿਹਾ ਕਿ ਜਿਸ ਤਰ੍ਹਾਂ ਰਾਜਾ ਵੜਿੰਗ ਨੇ ਵਿਧਾਇਕ ਤੇ ਮੰਤਰੀ ਵਜੋਂ ਕੀਤਾ ਸੀ, ਉਸ ਨੂੰ ਵੇਖਦਿਆਂ ਰਾਜਾ ਵੜਿੰਗ ਤੋਂ ਕੋਈ ਉਮੀਦ ਨਹੀਂ ਹੈ।


ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਵਜੋਤ ਸਿੱਧੂ ਦੇ ਤੇਵਰ ਸੀ ਇਸ ਤੋਂ ਸਪਸ਼ਟ ਹੈ ਕਿ ਅੱਜ ਕਾਂਗਰਸ ਵੰਡੀ ਜਾ ਚੁੱਕੀ 'ਤੇ ਹੈ। ਇਸ ਵੇਲੇ ਬਾਜਵਾ, ਸਿੱਧੂ ਤੇ ਰਾਜਾ ਵੜਿੰਗ ਦੇ ਆਪੋ-ਆਪਣੇ ਧੜੇ ਬਣ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੰਗੀ ਵਿਰੋਧੀ ਧਿਰ ਦਾ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜ ਸਾਲ ਪੰਜਾਬ ਨੂੰ ਲੁੱਟਣ ਵਾਲੇ ਲੋਕ ਅੱਜ ਰਾਜੇ ਨਾਲ ਬੈਠੇ ਹਨ। ਜਿਨ੍ਹਾਂ ਉੱਪਰ ਟਿਕਟਾਂ ਵੇਚਣ ਦਾ ਇਲਜ਼ਾਮ ਲੱਗਾ, ਉਹ ਵੀ ਰਾਜਾ ਵੜਿੰਗ ਦੇ ਨਾਲ ਸੀ।


ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੀ ਚਾਰਜ ਸੰਭਾਲ ਲਿਆ ਹੈ। ਨਵਜੋਤ ਸਿੱਧੂ ਵੀ ਸਮਰਥਕਾਂ ਨਾਲ ਇੱਥੇ ਪੁੱਜੇ ਪਰ ਸਟੇਜ 'ਤੇ ਨਹੀਂ ਆਏ। ਹਾਲਾਂਕਿ ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਇਲਾਵਾ ਪ੍ਰਤਾਪ ਬਾਜਵਾ ਸਮੇਤ ਸਾਰੇ ਸੀਨੀਅਰ ਆਗੂ ਹਾਜ਼ਰ ਸਨ।


ਇਹ ਵੀ ਪੜ੍ਹੋ: Sonipat Murder Case: ਅਦਾਲਤ 'ਚ ਗਵਾਹੀ ਦੇਣ ਆਏ ਵਿਅਕਤੀ ਦਾ ਸ਼ਰੇਆਮ ਕਤਲ, ਪਤਨੀ ਦੇ ਕਤਲ ਕੇਸ 'ਚ ਸੀ ਗਵਾਹ