ਪੜਚੋਲ ਕਰੋ

ਹੁਣ ਲਾਲ ਬੱਤੀ 'ਤੇ ਪੁਆੜਾ, ਕੈਪਟਨ ਸਰਕਾਰ ਨੂੰ 'ਆਪ' ਨੇ ਘੇਰਿਆ

ਵਿਰੋਧੀ ਧਿਰਾਂ ਵੱਲੋਂ ਅਲੋਚਨਾ ਮਗਰੋਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਵਿੱਚ ਲਾਲ ਬੱਤੀ ਕਲਚਰ ਨੂੰ ਲੈ ਕੇ ਜਿਹੜੀਆਂ ਵੀ ਖਬਰਾਂ ਚੱਲ ਰਹੀਆਂ ਹਨ, ਉਹ ਸਿਰਫ ਅਫਵਾਹਾਂ ਹਨ। ਪੰਜਾਬ ਸਰਕਾਰ ਵੱਲੋਂ ਲਾਲ ਬੱਤੀ ਕਲਚਰ ਖ਼ਤਮ ਕੀਤਾ ਗਿਆ ਸੀ ਤੇ ਹੁਣ ਵੀ ਉਹ ਲਾਗੂ ਹੈ।

ਚੰਡੀਗੜ੍ਹ: ਪੰਜਾਬ ਵਿੱਚ ਹੁਣ ਲਾਲ ਬੱਤੀ 'ਤੇ ਪੁਆੜਾ ਪੈ ਗਿਆ ਹੈ। ਵਿਰੋਧੀ ਧਿਰਾਂ ਵੱਲੋਂ ਅਲੋਚਨਾ ਮਗਰੋਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਵਿੱਚ ਲਾਲ ਬੱਤੀ ਕਲਚਰ ਨੂੰ ਲੈ ਕੇ ਜਿਹੜੀਆਂ ਵੀ ਖਬਰਾਂ ਚੱਲ ਰਹੀਆਂ ਹਨ, ਉਹ ਸਿਰਫ ਅਫਵਾਹਾਂ ਹਨ। ਪੰਜਾਬ ਸਰਕਾਰ ਵੱਲੋਂ ਲਾਲ ਬੱਤੀ ਕਲਚਰ ਖ਼ਤਮ ਕੀਤਾ ਗਿਆ ਸੀ ਤੇ ਹੁਣ ਵੀ ਉਹ ਲਾਗੂ ਹੈ। ਉੱਧਰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਲਾਲ ਬੱਤੀ ਬਾਰੇ ਨੋਟੀਫ਼ਿਕੇਸ਼ਨ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕੀ ਕੈਪਟਨ ਸਰਕਾਰ ਸੂਬੇ 'ਚ ਵੀਆਈਪੀ ਕਲਚਰ ਨੂੰ ਹੋਰ ਪ੍ਰਫੁਲਿਤ ਕਰਨਾ ਚਾਹੁੰਦੀ ਹੈ? ਇਸ ਬਾਰੇ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਜਿਹੜਾ ਨੋਟੀਫਿਕੇਸ਼ਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਸੀ, ਉਸ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਵੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਇਸ ਨਾਲ ਸਟੇਟ ਦੇ ਅਧਿਕਾਰ ਖ਼ਤਮ ਹੋ ਗਏ ਹਨ। ਉਸ ਤਹਿਤ ਪਹਿਲਾਂ ਜਿਵੇਂ ਰਾਜਪਾਲ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਲਾਲ ਬੱਤੀ ਲਾ ਸਕਦੇ ਸਨ, ਉਹ ਅਧਿਕਾਰ ਵੀ ਹੁਣ ਰਾਜ ਸਰਕਾਰ ਕੋਲੋਂ ਖ਼ਤਮ ਹੋ ਗਏ ਹਨ। ਚੀਮਾ ਨੇ ਪੰਜਾਬ ਦੇ ਟਰਾਂਸਪੋਰਟ ਮੰਤਰਾਲੇ ਵੱਲੋਂ ਜਾਰੀ ਉਸ ਹੁਕਮ (ਨੋਟੀਫ਼ਿਕੇਸ਼ਨ) ਦਾ ਸਖ਼ਤ ਨੋਟਿਸ ਲਿਆ, ਜਿਸ ਰਾਹੀਂ ਸਰਕਾਰ ਕਾਰਾਂ-ਗੱਡੀਆਂ (ਵਹੀਕਲਾਂ) ਦੀ ਛੱਤ 'ਤੇ ਲਾਲ ਬੱਤੀ ਲਾਏ ਜਾਣ ਸਬੰਧੀ ਸਾਰੀਆਂ ਪੁਰਾਣੀਆਂ ਨੋਟੀਫ਼ਿਕੇਸ਼ਨ ਨੂੰ ਵਾਪਸ ਲੈ ਲਿਆ ਗਿਆ ਹੈ। ਚੀਮਾ ਨੇ ਕਿਹਾ ਕਿ ਸਰਕਾਰ ਨੇ ਮਈ 2017 'ਚ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਸਰਕਾਰੀ ਵਾਹਨਾਂ 'ਤੇ ਲਾਲ ਬੱਤੀ ਦੀ ਵਰਤੋਂ ਨਾ ਕਰਨ ਦੇ ਹੁਕਮ ਜਾਰੀ ਕੀਤੇ ਸੀ, ਜਿਸ 'ਤੇ ਕਾਂਗਰਸ ਦੇ ਇੱਕ ਤਤਕਾਲੀ ਮੰਤਰੀ ਸਮੇਤ ਕਈ ਕਾਂਗਰਸੀਆਂ ਨੇ ਸ਼ੰਕੇ ਵੀ ਕੀਤੇ ਸੀ। ਬਹੁਤੇ ਸੱਤਾਧਾਰੀ ਕਾਂਗਰਸੀਆਂ ਨੇ ਆਪਣੀ ਸਰਕਾਰ ਦੇ ਇਨ੍ਹਾਂ ਹੁਕਮਾਂ ਦੀ ਕਦੇ ਪ੍ਰਵਾਹ ਵੀ ਨਹੀਂ ਕੀਤੀ ਸੀ। ਚੀਮਾ ਨੇ ਕਿਹਾ ਕਿ ਲਾਲ ਬੱਤੀ ਬਾਰੇ ਗੋਲ-ਮੋਲ ਤਰੀਕੇ ਨਾਲ ਜਾਰੀ ਕੀਤੇ ਤਾਜ਼ਾ ਨੋਟੀਫ਼ਿਕੇਸ਼ਨ ਨੇ ਸਾਬਤ ਕਰ ਦਿੱਤਾ ਹੈ ਕਿ ਅਕਾਲੀ-ਕਾਂਗਰਸੀ ਤੇ ਵੀਆਈਪੀ ਕਲਚਰ ਦਾ ਨਹੁੰ-ਮਾਸ ਦਾ ਰਿਸ਼ਤਾ ਹੈ ਤੇ ਇਹ ਕਦੇ ਵੀ ਇਸ ਨੂੰ ਤਿਆਗ ਨਹੀਂ ਸਕਦੇ। ਜੇ ਅੱਜ ਪੰਜਾਬ 'ਚ ਆਮ ਲੋਕ ਨਿੱਕੇ-ਮੋਟੇ ਕੰਮਾਂ ਲਈ ਖੱਜਲ-ਖ਼ੁਆਰ ਹੋ ਰਹੇ ਹਨ ਜਾਂ ਰਿਸ਼ਵਤਖ਼ੋਰੀ ਤੋਂ ਪਰੇਸ਼ਾਨ ਹਨ ਤਾਂ ਇਸ ਦਾ ਇੱਕ ਮੁੱਖ ਕਾਰਨ ਵੀਆਈਪੀ ਕਲਚਰ ਹੀ ਹੈ। ਇਸੇ ਵੀਆਈਪੀ ਕਲਚਰ ਨੇ ਪੰਜਾਬ ਨੂੰ ਸਵਾ ਦੋ ਲੱਖ ਕਰੋੜ ਰੁਪਏ ਦਾ ਕਰਜ਼ਾਈ ਬਣਾਉਣ 'ਚ ਅਹਿਮ ਭੂਮਿਕਾ ਨਿਭਾਈ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget