'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮਾਨ ਕੈਬਨਿਟ 'ਚ ਸ਼ਾਮਲ ਪੰਜ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ
ਇਸ ਕੈਬਨਿਟ ਵਿਸਥਾਰ ਮਗਰੋਂ 'ਆਪ' ਰਾਘਵ ਚੱਢਾ ਨੇ ਨਵੇਂ ਬਣੇ ਮੰਤਰੀਆਂ ਨੂੰ ਵਧਾਈ ਦਿੱਤੀ ਹੈ।ਰਾਘਵ ਚੱਢਾ ਨੇ ਟਵੀਟ ਕਰ ਲਿਖਿਆ, "ਉਨ੍ਹਾਂ ਵਿਧਾਇਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਜੋ ਅੱਜ ਮਾਨ ਸਾਬ ਦੀ ਕੈਬਨਿਟ ਵਿੱਚ ਮੰਤਰੀ ਵਜੋਂ ਸ਼ਾਮਲ ਹੋਏ ਹਨ।
Punjab Cabinet Expansion: ਪੰਜਾਬ ਦੇ ਰਾਜਪਾਲ (Punjab Governor) ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ (Chandigarh Administrator) ਬਨਵਾਰੀ ਲਾਲ ਪੁਰੋਹਿਤ (Banwarilal Purohit) ਨੇ ਸੋਮਵਾਰ ਨੂੰ ਇੱਥੇ ਪੰਜਾਬ ਰਾਜ ਭਵਨ (Punjab Raj Bhawan) ਵਿਖੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਮੌਜੂਦਗੀ ਵਿੱਚ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸੂਬੇ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ (Cabinet Ministers) ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ।
ਇਸ ਕੈਬਨਿਟ ਵਿਸਥਾਰ ਮਗਰੋਂ 'ਆਪ' ਰਾਘਵ ਚੱਢਾ ਨੇ ਨਵੇਂ ਬਣੇ ਮੰਤਰੀਆਂ ਨੂੰ ਵਧਾਈ ਦਿੱਤੀ ਹੈ।ਰਾਘਵ ਚੱਢਾ ਨੇ ਟਵੀਟ ਕਰ ਲਿਖਿਆ, "ਉਨ੍ਹਾਂ ਵਿਧਾਇਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਜੋ ਅੱਜ ਮਾਨ ਸਾਬ ਦੀ ਕੈਬਨਿਟ ਵਿੱਚ ਮੰਤਰੀ ਵਜੋਂ ਸ਼ਾਮਲ ਹੋਏ ਹਨ। ਮੈਨੂੰ ਯਕੀਨ ਹੈ ਕਿ ਉਹ ਪੰਜਾਬ ਨੂੰ ਮੁੜ 'ਖੁਸ਼ਹਾਲ' ਅਤੇ 'ਰੰਗਲਾ' ਬਣਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ।"
My best wishes to legislators who have joined Mann Saab’s cabinet today as ministers. I am sure they will leave no stone unturned in making Punjab ‘khushhaal’ and ‘rangla’ again. pic.twitter.com/fJcoOVCMiT
— Raghav Chadha (@raghav_chadha) July 4, 2022
ਪੰਜਾਬ ਰਾਜ ਭਵਨ ਦੇ ਕੰਪਲੈਕਸ ਅੰਦਰ ਗੁਰੂ ਨਾਨਕ ਦੇਵ ਆਡੀਟੋਰੀਅਮ ਵਿੱਚ ਸਹੁੰ ਚੁੱਕਣ ਵਾਲੇ ਕੈਬਨਿਟ ਮੰਤਰੀਆਂ ਵਿੱਚ ਅਮਨ ਅਰੋੜਾ (ਵਿਧਾਇਕ ਸੁਨਾਮ), ਇੰਦਰਬੀਰ ਸਿੰਘ ਨਿੱਝਰ (ਵਿਧਾਇਕ ਅੰਮ੍ਰਿਤਸਰ ਦੱਖਣੀ), ਫੌਜਾ ਸਿੰਘ (ਵਿਧਾਇਕ ਗੁਰੂ ਹਰਸਹਾਏ), ਚੇਤਨ ਸਿੰਘ ਜੌੜਾਮਾਜਰਾ (ਵਿਧਾਇਕ ਸਮਾਣਾ) ਅਤੇ ਅਨਮੋਲ ਗਗਨ ਮਾਨ (ਵਿਧਾਇਕ ਖਰੜ) ਨੂੰ ਸਮਾਰੋਹ ਦੌਰਾਨ ਰਾਜਪਾਲ ਵਲੋਂ ਸਹੁੰ ਚੁਕਾਈ ਗਈ।
ਭਗਵੰਤ ਮਾਨ ਇਸ 'ਤੇ ਬੋਲਦੇ ਹੋਏ ਕਿਹਾ, "ਪੰਜਾਬ ਦੀ ਕੈਬਿਨਟ ਵਿੱਚ ਵਿਸਥਾਰ ਹੋਇਆ ਹੈ। ਗਵਰਨਰ ਨੇ ਸਹੁੰ ਚੁਕਾਈ ਹੈ। ਪੰਜਾਬ ਦੇ ਲੋਕਾਂ ਨੇ ਜੋ ਸਾਡੇ ਤੋਂ ਉਮੀਦ ਜਤਾਈ ਉਸ 'ਤੇ ਖਰਾ ਉੱਤਰਾਂਗੇ। ਸਾਰੇ ਮੰਤਰੀ ਚੰਗਾ ਕੰਮ ਕਰਨਗੇ। ਮੇਰੇ 'ਤੇ ਕੰਮ ਦਾ ਕਾਫੀ ਬੋਝ ਸੀ । 75 ਸਾਲਾਂ ਵਿਚ ਲੋਕਾਂ ਨੇ ਪੰਜਾਬ ਦਾ ਬੇੜਾ ਗ਼ਰਕ ਕੀਤਾ। ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।"
ਪੰਜਾਬ ਸਰਕਾਰ ਦੇ ਇਸ ਵਿਸਥਾਰ ਨਾਲ ਭਗਵੰਤ ਮਾਨ ਸਰਕਾਰ ਵਿੱਚ ਕੁੱਲ 15 ਮੰਤਰੀ ਹੋ ਗਏ ਹਨ। ਇਸ ਸਮੇਂ ਪੰਜਾਬ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਨੌਂ ਮੰਤਰੀ ਹਨ। ਜਿਨ੍ਹਾਂ ਵਿੱਚੋਂ ਇੱਕ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ।