ਰਾਘਵ ਚੱਢਾ ਨੇ ਸੰਸਦ 'ਚ ਕਿਸਾਨਾਂ ਦੇ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ
ਪੰਜਾਬ ਤੋਂ ਰਾਜ ਸਭਾ ਐਮਪੀ ਰਾਘਵ ਚੱਢਾ ਨੇ ਸੰਸਦ 'ਚ ਕਿਸਾਨਾਂ ਦੇ ਮੁੱਦਿਆਂ 'ਤੇ ਚਰਚਾ ਦੀ ਮੰਗ ਕੀਤੀ ਹੈ।
ਚੰਡੀਗੜ੍ਹ: ਪੰਜਾਬ ਤੋਂ ਰਾਜ ਸਭਾ ਐਮਪੀ ਰਾਘਵ ਚੱਢਾ ਨੇ ਸੰਸਦ 'ਚ ਕਿਸਾਨਾਂ ਦੇ ਮੁੱਦਿਆਂ 'ਤੇ ਚਰਚਾ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਐਮਐਸਪੀ ਦਿੱਤੀ ਜਾਵੇ।ਕਿਸਾਨੀ ਅੰਦੋਲਨ ਦੇ ਦੌਰਾਨ ਕਿਸਾਨਾਂ ਤੇ ਦਰਜ ਮੁਕੱਦਮੇ ਵਾਪਸ ਲਏ ਜਾਣ ਅਤੇ ਲਖੀਮਪੁਰ ਦੇ ਵਿਚ ਹੋਏ ਕਿਸਾਨਾਂ ਦੇ ਕਤਲੇਆਮ ਦੇ ਦੋਸ਼ੀ ਨੂੰ ਸਜ਼ਾ ਦਿੱਤੀ ਜਾਵੇ।'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ 'ਤੇ ਨਿਯਮ 267 ਤਹਿਤ ਮੁਅੱਤਲੀ ਦਾ ਨੋਟਿਸ ਦਿੱਤਾ ਹੈ।
ਬੀਤੇ ਦਿਨੀਂ ਏਬੀਪੀ ਦੇ ਮੰਚ 'ਤੇ ਸਿਖਰ ਸੰਮੇਲਨ 'ਚ ਪੰਜਾਬ ਦੇ ਹਰ ਮੁੱਦੇ 'ਤੇ ਗੱਲਬਾਤ ਕੀਤੀ ਜਾ ਰਹੀ ਸੀ। ਇਸ ਮੌਕੇ ਰਾਜਸਭਾ ਮੈਂਬਰ ਰਾਘਵ ਚੱਢਾ ਵੀ ਇਸ ਸੰਮੇਲਨ ਦੇ ਖਾਸ ਮਹਿਮਾਨ ਬਣੇ ਜਿਹਨਾਂ ਨੇ ਪੰਜਾਬ ਦੇ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ। ਜਿਸ 'ਚ ਸਭ ਤੋਂ ਪਹਿਲਾਂ ਉਹਨਾਂ ਵੱਡੀ ਜਿੰਮੇਵਾਰੀ ਲਈ ਦਿੱਲੀ ਸੀਐੱਮ ਕੇਜਰੀਵਾਲ ਅਤੇ ਪੰਜਾਬ ਸੀਐੱਮ ਭਗਵੰਤ ਮਾਨ ਦਾ ਧੰਨਵਾਦ ਕੀਤਾ ਸੀ।
ਉਹਨਾਂ ਦੱਸਿਆ ਕਿ ਸੰਸਦ 'ਚ ਉਹਨਾਂ ਵੱਲੋਂ ਕਿਸਾਨਾਂ ਦੀ MSP ਕਮੇਟੀ ਖਿਲਾਫ ਆਵਾਜ਼ ਚੁੱਕੀ ਗਈ। ਚੱਢਾ ਨੇ ਕਿਹਾ ਕਿ ਕਿਸਾਨਾਂ ਨਾਲ ਧੋਖਾ ਕੀਤਾ ਗਿਆ, ਧੋਖੇ ਨਾਲ ਕਾਨੂੰਨ ਬਣਾਏ ਗਏ ਅਤੇ ਬਾਅਦ 'ਚ ਵਾਅਦਾ ਕਰਕੇ ਅੰਦੋਲਨ ਹਟਵਾ ਦਿੱਤਾ ਗਿਆ। ਉਹਨਾਂ ਕਿਹਾ ਕਿ ਮਹਿੰਗਾਈ 'ਤੇ ਬਹਿਸ ਤੋਂ ਸਰਕਾਰ ਭੱਜ ਰਹੀ ਹੈ ਅਤੇ ਸੰਸਦ 'ਚ ਕਿਸੇ ਵੀ ਮੁੱਦੇ ਤੇ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :