ਪੜਚੋਲ ਕਰੋ

ਕਾਂਗਰਸ ਛੱਡਣਗੇ ਨਵਜੋਤ ਸਿੱਧੂ ? 'ਆਪ' ਸਵਾਗਤ ਲਈ ਤਿਆਰ

ਕਾਂਗਰਸੀ ਲੀਡਰ ਨਵਜੋਤ ਸਿੱਧੂ ਦੇ ਅਸਤੀਫੇ ਮਗਰੋਂ ਵਿਰੋਧੀ ਧਿਰਾਂ ਨੇ ਵੀ ਨਿਸ਼ਾਨੇ ਲਾਉਣੇ ਸ਼ੁਰੂ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਸਿੱਧੂ ਨੂੰ ਹੁਣ ਕਾਂਗਰਸ ਪਾਰਟੀ ਤੋਂ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ। 'ਆਪ' ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਸਿੱਧੂ ਨੂੰ ਹੁਣ ਕਾਂਗਰਸ ਪਾਰਟੀ ‘ਚ ਵੀ ਬਣੇ ਰਹਿਣ ਦਾ ਕੋਈ ਹੱਕ ਨਹੀਂ। ਉਨ੍ਹਾਂ ਨੂੰ ਤੁਰੰਤ ਇਸ ਭ੍ਰਿਸ਼ਟ ਕਾਂਗਰਸੀ ਪਾਰਟੀ ਛੱਡ ਦੇਣੀ ਚਾਹੀਦੀ ਹੈ।

ਚੰਡੀਗੜ੍ਹ: ਕਾਂਗਰਸੀ ਲੀਡਰ ਨਵਜੋਤ ਸਿੱਧੂ ਦੇ ਅਸਤੀਫੇ ਮਗਰੋਂ ਵਿਰੋਧੀ ਧਿਰਾਂ ਨੇ ਵੀ ਨਿਸ਼ਾਨੇ ਲਾਉਣੇ ਸ਼ੁਰੂ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਸਿੱਧੂ ਨੂੰ ਹੁਣ ਕਾਂਗਰਸ ਪਾਰਟੀ ਤੋਂ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ। 'ਆਪ' ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਸਿੱਧੂ ਨੂੰ ਹੁਣ ਕਾਂਗਰਸ ਪਾਰਟੀ ‘ਚ ਵੀ ਬਣੇ ਰਹਿਣ ਦਾ ਕੋਈ ਹੱਕ ਨਹੀਂ। ਉਨ੍ਹਾਂ ਨੂੰ ਤੁਰੰਤ ਇਸ ਭ੍ਰਿਸ਼ਟ ਕਾਂਗਰਸੀ ਪਾਰਟੀ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਨਵਜੋਤ ਸਿੱਧੂ ਨੂੰ ਆਮ ਆਦਮੀ ਪਾਰਟੀ ਵਿੱਚ ਆਉਣ ਦਾ ਵੀ ਇਸ਼ਾਰਾ ਕੀਤਾ। ਉਨ੍ਹਾਂ ਕਿਹਾ ਕਿ ਨਾ ਸਿਰਫ ਨਵਜੋਤ ਸਿੱਧੂ ਬਲਕਿ ਇਮਾਨਦਾਰ ਤੇ ਸਾਫ਼ ਸੁਥਰੇ ਅਕਸ ਵਾਲੇ ਹਰ ਉਸ ਆਗੂ ਦਾ ‘ਆਪ’ ‘ਚ ਸਵਾਗਤ ਹੈ, ਜੋ ਪੰਜਾਬ ਦੀ ਜਵਾਨੀ, ਕਿਸਾਨੀ, ਦਲਿਤਾਂ, ਵਪਾਰੀਆਂ, ਉਦਯੋਗਪਤੀਆਂ, ਕਰਮਚਾਰੀਆਂ, ਬੇਰੁਜ਼ਗਾਰਾਂ ਦੇ ਹੱਕ ‘ਚ ਮਾਫ਼ੀਆ ਰਾਜ ਵਿਰੁੱਧ ਡਟਣ ਦਾ ਜਜ਼ਬਾ ਰੱਖਦਾ ਹੈ। ਚੀਮਾ ਨੇ ਕਿਹਾ ਕਿ ਨਵਜੋਤ ਸਿੱਧੂ ਦਾ ਸਾਫ਼ ਸੁਥਰਾ ਸਿਆਸੀ ਅਕਸ ਹੈ। ਪੰਜਾਬ ਕੈਬਨਿਟ ‘ਚ ਸਿਰਫ਼ ਸਿੱਧੂ ਵੱਲੋਂ ਹੀ ਬਾਦਲਾਂ ਦੇ 10 ਸਾਲਾ ਮਾਫ਼ੀਆ ਰਾਜ ਸਮੇਤ ਬੇਅਦਬੀਆਂ ਦੇ ਮਾਮਲਿਆਂ ‘ਤੇ ਬਾਦਲਾਂ ਵਿਰੁੱਧ ਬੇਬਾਕੀ ਨਾਲ ਬੋਲਣਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ ਨਹੀਂ ਸੀ ਆ ਰਿਹਾ, ਕਿਉਂਕਿ ਆਮ ਲੋਕਾਂ ‘ਚ ਸਿੱਧੂ ਦੇ ਵਧਦੇ ਸਿਆਸੀ ਕੱਦ ਨੂੰ ਕੈਪਟਨ ਆਪਣੀ ਕੁਰਸੀ ਲਈ ਵੀ ਖ਼ਤਰਾ ਸਮਝਣ ਲੱਗੇ ਸਨ। ਇਸ ਕਰਕੇ ਸਿੱਧੂ ਨੂੰ ਲਗਾਤਾਰ ਜ਼ਲੀਲ ਕੀਤਾ ਜਾ ਰਿਹਾ ਸੀ, ਆਖ਼ਰ ਸਿੱਧੂ ਨੂੰ ਅਸਤੀਫ਼ੇ ਲਈ ਮਜਬੂਰ ਕਰ ਦਿੱਤਾ ਗਿਆ। ਹਰਪਾਲ ਚੀਮਾ ਨੇ ਕਿਹਾ ਕਿ ਬਿਹਤਰ ਹੁੰਦਾ ਨਵਜੋਤ ਸਿੰਘ ਸਿੱਧੂ ਬਤੌਰ ਬਿਜਲੀ ਮੰਤਰੀ ਅਹੁਦਾ ਸੰਭਾਲ ਕੇ ਪਿਛਲੀ ਬਾਦਲ ਸਰਕਾਰ ਦੌਰਾਨ ਜਨਤਕ (ਸਰਕਾਰੀ) ਥਰਮਲ ਪਲਾਂਟ ਬੰਦ ਕਰਕੇ ਪ੍ਰਾਈਵੇਟ ਥਰਮਲ ਕੰਪਨੀਆਂ ਨਾਲ ਕੀਤੇ ਮਹਿੰਗੇ ਤੇ ਨਜਾਇਜ਼ ਸ਼ਰਤਾਂ ਵਾਲੇ ਸਮਝੌਤੇ ਰੱਦ ਕਰਦੇ ਤੇ ਬਾਦਲਾਂ ਦੇ ਬਿਜਲੀ ਮਾਫ਼ੀਆਂ ਨੂੰ ਨੰਗਾ ਕਰਦੇ। ਇਹ ਵੀ ਜਨਤਕ ਕਰਦੇ ਕਿ ਕੈਪਟਨ ਪ੍ਰਾਈਵੇਟ ਥਰਮਲ ਕੰਪਨੀਆਂ ਨਾਲ ਹੋਏ ਸਮਝੌਤੇ ਰੱਦ ਕਰਨ ਤੋਂ ਕਿਉਂ ਭੱਜ ਗਏ?

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget