ਪੜਚੋਲ ਕਰੋ

ਮੁੱਖ ਮੰਤਰੀ ਦੇ ਰਾਸ਼ਟਰਪਤੀ ਨੂੰ ਮਿਲਣ ਦੇ ਫੈਸਲੇ ਨੂੰ 'ਆਪ' ਨੇ ਦੱਸਿਆ ਡਰਾਮਾ, ਕੈਪਟਨ ਅੱਗੇ ਰੱਖੀ ਇਹ ਨਵੀਂ ਮੰਗ

ਆਮ ਆਦਮੀ ਪਾਰਟੀ ਨੇ ਰਾਸ਼ਟਰਪਤੀ ਨੂੰ ਮਿਲਣ ਵਾਲੇ ਕੈਪਟਨ ਦੇ ਸੱਦੇ ਨੂੰ ਰੱਦ ਕਰ ਦਿੱਤਾ ਹੈ।

ਚੰਡੀਗੜ੍ਹ:  ਆਮ ਆਦਮੀ ਪਾਰਟੀ ਨੇ ਰਾਸ਼ਟਰਪਤੀ ਨੂੰ ਮਿਲਣ ਵਾਲੇ ਕੈਪਟਨ ਦੇ ਸੱਦੇ ਨੂੰ ਰੱਦ ਕਰ ਦਿੱਤਾ ਹੈ।ਆਪ ਦੇ ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਰਾਸ਼ਟਰਪਤੀ ਨੂੰ ਖੇਤੀ ਕਾਨੂੰਨਾਂ ਸਬੰਧੀ ਮਿਲਣ ਦੇ ਫੈਸਲੇ ਨੂੰ ਡਰਾਮੇਬਾਜ਼ੀ ਕਰਾਰ ਦਿੱਤਾ।ਉਨ੍ਹਾਂ ਕਿਹਾ, "ਆਪ ਰਾਸ਼ਟਰਪਤੀ ਨੂੰ ਮਿਲਣ ਵਾਲੇ ਡਰਾਮੇ ਦਾ ਹਿੱਸਾ ਨਹੀਂ ਬਣੇਗੀ" ਹਰਪਾਲ ਸਿੰਘ ਚੀਮਾ ਨੇ ਕਿਹਾ "ਕੈਪਟਨ ਪ੍ਰਧਾਨ ਮੰਤਰੀ ਮੋਦੀ ਤੋਂ ਸਮਾਂ ਲੈਣ ਤਾਂ ਅਸੀਂ ਨੰਗੇ ਪੈਰੀਂ ਨਾਲ ਚੱਲਾਂਗੇ।" ਉਨ੍ਹਾਂ ਕੈਪਟਨ ਤੇ ਦੋਸ਼ ਲਾਉਂਦੇ ਹੋਏ ਕਿਹਾ "ਕੈਪਟਨ  ਆਪਣੀਆਂ ਕਮਜ਼ੋਰੀਆਂ ਕਾਰਨ ਮੋਦੀ ਦੀ ਕਠਪੁਤਲੀ ਬਣੇ ਹੋਏ ਹਨ। ਪੰਜਾਬ ਦੇ ਫ਼ਰਜ਼ੀ ਬਿੱਲਾਂ ਰਾਹੀਂ ਕਿਸਾਨੀ ਹਿੱਤ ਨਹੀਂ ਬਚ ਸਕਦੇ, ਐਮਐਸਪੀ 'ਤੇ ਯਕੀਨੀ ਖ਼ਰੀਦ ਨੂੰ ਕਾਨੂੰਨ ਥੱਲੇ ਲਿਆਉਣਾ ਜ਼ਰੂਰੀ ਹੈ।" ਕੈਪਟਨ ਨੇ ਦਾਅ ਖੇਡਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੂੰ ਕਸੂਤਾ ਘੇਰਨ ਦੇ ਕੋਸ਼ਿਸ਼ ਕੀਤੀ ਸੀ। ਦੋਵੇਂ ਮੁੱਖ ਵਿਰੋਧੀ ਧਿਰਾਂ ਕੈਪਟਨ ਵੱਲੋਂ ਲਿਆਂਦੇ ਖੇਤੀ ਬਿੱਲਾਂ ਦੀ ਪਹਿਲਾਂ ਹਮਾਇਤ ਕਰਕੇ ਹੁਣ ਵਿਰੋਧ ਕਰ ਰਹੀਆਂ ਹਨ। ਦਰਅਸਲ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿਧਾਨ ਸਭਾ 'ਚ ਪਾਸ ਬਿੱਲਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 4 ਨਵੰਬਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਰਾਸ਼ਟਰਪਤੀ ਕੋਲ ਚੱਲਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਬਿੱਲਾਂ ਦੀ ਕਾਪੀ ਉਸੇ ਦਿਨ ਕੈਪਟਨ ਸਰਕਾਰ ਨੇ ਰਾਜਪਾਲ ਨੂੰ ਸੌਂਪ ਦਿੱਤੀ ਸੀ। ਵਿਰੋਧ ਧਿਰਾਂ ਨੇ ਪਹਿਲਾਂ ਬਿੱਲਾਂ ਨੂੰ ਹਮਾਇਤ ਦਿੱਤੀ ਤੇ ਫਿਰ ਯੂ-ਟਰਨ ਲੈਂਦਿਆਂ ਬਿੱਲਾਂ ਉੱਪਰ ਸਵਾਲ ਉੱਠਾ ਦਿੱਤੇ। ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਲੀਡਰ ਇਲਜ਼ਾਮ ਲਾ ਰਹੇ ਹਨ ਕਿ ਕੈਪਟਨ ਕੇਂਦਰ ਸਰਕਾਰ ਦੇ ਇਸ਼ਾਰੇ ਉੱਪਰ ਹੀ ਬਿੱਲ ਲੈ ਕੇ ਆਏ ਹਨ। ਵਿਰੋਧੀ ਧਿਰਾਂ ਕੈਪਟਨ ਸਰਕਾਰ ਨੂੰ ਇਸ ਗੱਲ 'ਤੇ ਵੀ ਘੇਰ ਰਹੀਆਂ ਸੀ ਕਿ ਕੀ ਰਾਜਪਾਲ ਤੇ ਰਾਸ਼ਟਰਪਤੀ ਇਨ੍ਹਾਂ ਬਿੱਲਾਂ ਨੂੰ ਮਨਜ਼ੂਰੀ ਦੇਣਗੇ ਜਾਂ ਨਹੀਂ। ਹੁਣ ਵਿਰੋਧੀ ਧਿਰਾਂ ਲਈ ਹਾਲਾਤ ਇੱਕ ਪਾਸੇ ਖੂਹ ਤੇ ਦੂਜੇ ਪਾਸ ਖਾਈ ਵਾਲੇ ਹਨ। ਜੇਕਰ ਹੁਣ ਐਸੀ ਹਾਲਤ 'ਚ ਵਿਰੋਧੀ ਧਿਰਾਂ ਕੈਪਟਨ ਦੇ ਨਾਲ ਨਹੀਂ ਤੁਰਦੀਆਂ ਤਾਂ ਕਿਸਾਨ ਉਨ੍ਹਾਂ ਦੇ ਖਿਲਾਫ ਹੋ ਸਕਦੇ ਹਨ। ਦੂਜੇ ਪਾਸੇ ਜੇ ਨਾਲ ਜਾਂਦੀਆਂ ਹਨ ਤਾਂ ਉਨ੍ਹਾਂ ਦੇ ਵਿਰੋਧ ਉੱਪਰ ਸਵਾਲ ਉੱਠਣਗੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget