ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਕਲੀ ਸ਼ਰਾਬ ਫ਼ੈਕਟਰੀਆਂ ਅਤੇ ਸ਼ਰਾਬ ਦੀ ਤਸਕਰੀ ਦੀ ਜਾਂਚ ਲਈ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ ਹੇਠ ਗਠਿਤ ਕੀਤੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ 'ਸਰਕਾਰੀਆ ਕਲੀਨਚਿੱਟ ਸਿੱਟ' ਦੱਸ ਕੇ ਰੱਦ ਕਰ ਦਿੱਤਾ।
ਜਥੇਦਾਰ ਵੱਲੋਂ ਖਾਲਿਸਤਾਨ ਦੀ ਮੰਗ ਜਾਇਜ਼ ਕਰਾਰ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀਆ ਦੀ ਅਗਵਾਈ ਵਾਲੀ ਸਿੱਟ ਅਸਲ 'ਚ ਸਰਕਾਰੀ ਸਰਪ੍ਰਸਤੀ ਹੇਠ ਚੱਲ ਰਹੇ ਸ਼ਰਾਬ ਮਾਫ਼ੀਆ ਨੂੰ ਬਚਾਉਣ ਅਤੇ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਵਾਲੀ ਸੋਚੀ-ਸਮਝੀ ਸਾਜ਼ਿਸ਼ ਹੈ।ਆਮ ਆਦਮੀ ਪਾਰਟੀ ਪੰਜਾਬ ਅਤੇ ਪੰਜਾਬੀਆਂ ਨਾਲ ਕੀਤੇ ਜਾ ਰਹੇ ਅਜਿਹੇ ਸਾਰੇ ਧੋਖਿਆਂ ਬਾਰੇ ਲੋਕਾਂ ਨੂੰ ਸੁਚੇਤ ਅਤੇ ਜਾਗਰੂਕ ਕਰਨ ਲਈ ਘਰ-ਘਰ ਦਾ ਦਰਵਾਜ਼ਾ ਖੜਕਾਏਗੀ।
ਕੋਰੋਨਾ ਨੇ ਪਾਇਆ ਦਾਊਦ ਨੂੰ ਘੇਰਾ, ਖਬਰਾਂ 'ਚ ਮੌਤ ਦੀਆਂ ਅਟਕਲਾਂ
ਹਰਪਾਲ ਸਿੰਘ ਚੀਮਾ ਨੇ ਸਵਾਲ ਉਠਾਇਆ ਕਿ ਅਰਬਾਂ ਰੁਪਏ ਦੇ ਇਸ ਸ਼ਰਾਬ ਮਾਫ਼ੀਆ ਮੂਹਰੇ ਮੰਤਰੀ ਕਿਹੜੇ ਬਾਗ਼ ਦੀ ਮੂਲ਼ੀ ਹੈ? ਜਿਸ ਸ਼ਰਾਬ ਮਾਫ਼ੀਆ ਨੂੰ ਸੂਬੇ ਦਾ ਮੁੱਖ ਮੰਤਰੀ (ਜਿਸ ਕੋਲ ਆਬਕਾਰੀ ਮਹਿਕਮਾ ਹੈ) ਖ਼ੁਦ ਚਲਾ ਰਿਹਾ ਹੋਵੇ, ਉਸ ਦੀ ਇੱਕ ਮੰਤਰੀ ਕਿਵੇਂ ਨਿਰਪੱਖ ਜਾਂਚ ਕਰ ਸਕੇਗਾ?
ਕੇਜਰੀਵਾਲ ਦੇ ਬਿਆਨ ਪੰਜਾਬ ਦੀ ਸਿਆਸਤ ‘ਚ ਹਲਚਲ, ਕਾਂਗਰਸ ਦੇ ਕਈ ਵੱਡੇ ਨੇਤਾ ਕਰ ਸਕਦੇ ‘ਝਾੜੂ’ ਦਾ ਰੁਖ਼
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਜਾਇਜ਼ ਸ਼ਰਾਬ ਦੇ ਮਾਮਲੇ 'ਚ ਖ਼ੁਦ ਪਾਕ-ਸਾਫ਼ ਹੁੰਦੇ ਤਾਂ ਆਮ ਆਦਮੀ ਪਾਰਟੀ ਦੀ ਮੰਗ ਅਨੁਸਾਰ ਬੇਝਿਜਕ ਹੋ ਕੇ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਜੱਜਾਂ ਦੀ ਅਗਵਾਈ ਵਾਲਾ ਨਿਆਇਕ ਜਾਂਚ ਕਮਿਸ਼ਨ ਗਠਿਤ ਕਰਦੇ, ਪਰੰਤੂ ਅਜਿਹਾ ਨਹੀਂ ਕੀਤਾ ਗਿਆ, ਕਿਉਂਕਿ ਮੁੱਖ ਮੰਤਰੀ ਖ਼ੁਦ ਸ਼ਰਾਬ ਮਾਫ਼ੀਆ ਦਾ ਹਿੱਸਾ ਹਨ।
ਹਰਪਾਲ ਸਿੰਘ ਚੀਮਾ ਨੇ ਸ਼ਰਾਬ ਤਸਕਰੀ ਸਮੇਤ ਹਰ ਤਰਾਂ ਦੇ ਮਾਫ਼ੀਆ ਨਾਲ ਨਜਿੱਠਣ ਲਈ ਪੰਜਾਬ ਪੁਲਸ ਦੀ ਭੂਮਿਕਾ 'ਤੇ ਅਫ਼ਸੋਸ ਜਤਾਉਂਦੇ ਹੋਏ ਕਿਹਾ ਕਿ ਕਾਂਗਰਸੀਆਂ ਅਤੇ ਬਾਦਲਾਂ ਨੇ ਪੰਜਾਬ ਪੁਲਿਸ ਦਾ ਸਿਆਸੀਕਰਨ ਕਰਕੇ ਸਮੁੱਚੀ ਕਾਨੂੰਨ ਵਿਵਸਥਾ ਹੀ ਬਰਬਾਦ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
'ਆਪ' ਨੇ ਸ਼ਰਾਬ ਤਸਕਰੀ ਦੇ ਮੁੱਦੇ 'ਤੇ ਗਠਿਤ SIT ਨਕਾਰੀ
ਏਬੀਪੀ ਸਾਂਝਾ
Updated at:
06 Jun 2020 08:06 PM (IST)
ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ ਹੇਠ ਗਠਿਤ ਕੀਤੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਨੂੰ 'ਸਰਕਾਰੀਆ ਕਲੀਨਚਿੱਟ ਸਿੱਟ' ਦੱਸ ਕੇ ਰੱਦ ਕਰ ਦਿੱਤਾ ਹੈ।
- - - - - - - - - Advertisement - - - - - - - - -