AAP ਨੇ ਕਾਂਗਰਸ ਦੇ ਜ਼ਖਮਾਂ 'ਤੇ ਛਿੜਕਿਆ ਨਮਕ! ਭਾਜਪਾ 'ਚ ਸ਼ਾਮਲ ਹੋਣ ਵਾਲੇ ਲੀਡਰਾਂ ਦੀ ਸੂਚੀ ਕੀਤੀ ਜਾਰੀ
Punjab News: ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਬੁੱਧਵਾਰ ਨੂੰ ਪੰਜਾਬ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਕੇਂਦਰੀ ਰਾਜ ਉਦਯੋਗ ਮੰਤਰੀ ਪਿਯੂਸ਼ ਗੋਇਲ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਚ ਸ਼ਾਮਲ ਕੀਤਾ ਹੈ।
Punjab News: ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਬੁੱਧਵਾਰ ਨੂੰ ਪੰਜਾਬ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਕੇਂਦਰੀ ਰਾਜ ਉਦਯੋਗ ਮੰਤਰੀ ਪਿਯੂਸ਼ ਗੋਇਲ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਚ ਸ਼ਾਮਲ ਕੀਤਾ ਹੈ। ਇਸ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਨੇ ਆਪਣਾ ਅਸਤੀਫ਼ਾ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ।
Here’s a list of Punjab Congress leaders who joined BJP
— AAP Punjab (@AAPPunjab) January 18, 2023
1.Capt Amarinder Singh
2.Sunil Jakhar
3.Fateh Jung Bajwa
4.Balwinder Laddi
5.Rana Gurmit S Sodhi
6.Balbir Sidhu
7.Raj Kumar Verka
8.Gurpreet Kangar
9.Sundar Sham Arora
10.Jaiveer Shergill
And now
11. Manpreet Singh Badal
ਇਸ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਕਾਂਗਰਸ ਛੱਡ ਕੇ ਭਾਜਪਾ 'ਚ ਜਾਣ ਵਾਲੇ ਲੀਡਰਾਂ ਦੀ ਸੂਚੀ ਜਾਰੀ ਕਰਕੇ ਕਾਂਗਰਸ ਦੇ ਜ਼ਖਮਾਂ 'ਤੇ ਨਮਕ ਛਿੜਕਣ ਵਾਲਾ ਕੰਮ ਕੀਤਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਨੇ ਟਵੀਟ ਕਰਕੇ ਉਨ੍ਹਾਂ ਲੀਡਰਾਂ ਦੀ ਇੱਕ ਸੂਚੀ ਜਾਰੀ ਕੀਤੀ ਹੈ, ਜੋ ਪੰਜਾਬ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਹਨ। ਜਦੋਂ ਕੈਪਟਨ ਅਮਰਿੰਦਰ ਭਾਜਪਾ ਵਿੱਚ ਸ਼ਾਮਲ ਹੋ ਗਏ ਤਾਂ ਬਾਕੀ ਲੀਡਰਾਂ ਨੇ ਵੀ ਬੀਜੇਪੀ 'ਚ ਜਾਣ ਲਈ ਬਹੁਤਾ ਸਮਾਂ ਨਹੀਂ ਲਗਾਇਆ।
ਇਹ ਵੀ ਪੜ੍ਹੋ : ਬਿਜਲੀ ਨੂੰ ਛੱਡੋ ਪਾਣੀ ਦੇ ਆਏ ਲੱਖਾਂ 'ਚ ਬਿੱਲ, 1 ਲੱਖ 80 ਹਜ਼ਾਰ ਦਾ ਬਿੱਲ ਵੇਖ ਉੱਡੇ ਹੋਸ਼
ਇਹ ਹੈ ਪੰਜਾਬ ਕਾਂਗਰਸ ਦੇ ਉਨ੍ਹਾਂ ਆਗੂਆਂ ਦੀ ਸੂਚੀ ਜੋ ਭਾਜਪਾ ਵਿੱਚ ਸ਼ਾਮਲ ਹੋਏ ਹਨ।
1. ਕੈਪਟਨ ਅਮਰਿੰਦਰ ਸਿੰਘ
2. ਸੁਨੀਲ ਜਾਖੜ
3. ਫਤਿਹ ਜੰਗ ਬਾਜਵਾ
4.ਬਲਵਿੰਦਰ ਲਾਡੀ
5. ਰਾਣਾ ਗੁਰਮੀਤ ਐਸ ਸੋਢੀ
6.ਬਲਬੀਰ ਸਿੱਧੂ
7. ਰਾਜ ਕੁਮਾਰ ਵੇਰਕਾ
8. ਗੁਰਪ੍ਰੀਤ ਕਾਂਗੜ
9. ਸੁੰਦਰ ਸ਼ਾਮ ਅਰੋੜਾ
10. ਜੈਵੀਰ ਸ਼ੇਰਗਿੱਲ
ਹੁਣ ਮਨਪ੍ਰੀਤ ਸਿੰਘ ਬਾਦਲ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਸਮੇਤ ਇੱਕ ਦਰਜਨ ਦੇ ਕਰੀਬ ਕਾਂਗਰਸੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਸਨ। ਪੰਜਾਬ ਵਿੱਚ ਕਾਂਗਰਸ ਸੱਤਾ ਤੋਂ ਲਾਂਭੇ ਹੋ ਕੇ ਧੜੇਬੰਦੀ ਦਾ ਸ਼ਿਕਾਰ ਹੋ ਚੁੱਕੀ ਹੈ। ਰਾਹੁਲ ਗਾਂਧੀ ਪੰਜਾਬ ਦੇ ਦੌਰੇ 'ਤੇ ਹਨ ਤੇ ਇਸ ਰਾਹੀਂ ਬਿਖਰੀ ਹੋਈ ਕਾਂਗਰਸ ਨੂੰ ਇਕ ਮੰਚ 'ਤੇ ਲਿਆਉਣ ਦੀ ਕਵਾਇਦ ਵੀ ਕੀਤੀ ਗਈ ਪਰ ਰਾਹੁਲ ਦੀਆਂ ਕੋਸਿਸਾਂ ਨੂੰ ਬਹੁਤਾ ਬੂਰ ਨਹੀਂ ਪਿਆ। ਰਾਹੁਲ ਗਾਂਧੀ ਨੇ ਪੰਜਾਬ ਦੇ ਸਾਰੇ ਕਾਂਗਰਸੀ ਲੀਡਰਾਂ ਨੂੰ ਮੈਸੇਜ ਭੇਜ ਕੇ ਫਤਹਿਗੜ੍ਹ ਸਾਹਿਬ ਬੁਲਾਇਆ ਸੀ।
ਇਹ ਵੀ ਪੜ੍ਹੋ : 'ਮੈਂ ਕਿਸੇ ਤੋਂ ਨਹੀਂ ਡਰਦਾ', ਆਰੋਪਾਂ 'ਤੇ ਬੋਲੇ -ਬਾਗੇਸ਼ਵਰ ਧਾਮ ਵਾਲੇ ਧੀਰੇਂਦਰ ਸ਼ਾਸਤਰੀ - ਲੋਕਾਂ ਨੇ ਤਾਂ ਭਗਵਾਨ ਨੂੰ ਨਹੀਂ ਛੱਡਿਆ
ਪੰਜਾਬ ਕਾਂਗਰਸ ਵਿੱਚ ਇਸ ਵੇਲੇ ਇੱਕ ਧੜਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਦੂਜਾ ਧੜਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੈਡਿੰਗ ਦਾ ਬਣਿਆ ਹੋਇਆ ਹੈ। ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਦੀ ਟੀਮ ਉਨ੍ਹਾਂ ਲਈ ਵੱਖਰਾ ਮੈਦਾਨ ਤਿਆਰ ਕਰ ਰਹੀ ਹੈ। ਦੂਜੇ ਪਾਸੇ ਸੰਸਦ ਮੈਂਬਰ ਮਨੀਸ਼ ਤਿਵਾੜੀ ਕੇਂਦਰੀ ਕਾਂਗਰਸ ਹਾਈ ਕਮਾਂਡ ਤੋਂ ਨਾਰਾਜ਼ ਹਨ। ਇਸ ਦੇ ਨਾਲ ਹੀ ਕਾਂਗਰਸ ਦੇ ਪੁਰਾਣੇ ਦਿੱਗਜ ਆਗੂ ਇੱਕ ਧੜੇ ਵਿੱਚ ਇੱਕ ਮੰਚ ’ਤੇ ਆ ਗਏ ਹਨ, ਜਿਨ੍ਹਾਂ ਵਿੱਚ ਬੀਬੀ ਰਾਜਿੰਦਰ ਕੌਰ ਭੱਠਲ, ਸ਼ਮਸ਼ੇਰ ਸਿੰਘ ਦੂਲੋ, ਅਸ਼ਵਨੀ ਸੇਖੜੀ ਤੇ ਮਹਿੰਦਰ ਸਿੰਘ ਕੇਪੀ ਹਨ।