ਪੜਚੋਲ ਕਰੋ
ਰੋਪੜ ਤੋਂ ਵਿਧਾਇਕ ਅਮਰਜੀਤ ਸੰਦੋਆ ਨੇ ਮੁੜ ਚੁੱਕਿਆ 'ਆਪ' ਦਾ ਝਾੜੂ
ਰੋਪੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਅੱਜ ਮੁੜ ਪਾਰਟੀ ਵਿੱਚ ਵਾਪਸ ਆਉਣ ਦਾ ਐਲਾਨ ਕੀਤਾ ਗਿਆ।

ਚੰਡੀਗੜ੍ਹ: ਰੋਪੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਅੱਜ ਮੁੜ ਪਾਰਟੀ ਵਿੱਚ ਵਾਪਸ ਆਉਣ ਦਾ ਐਲਾਨ ਕੀਤਾ ਗਿਆ। ਵਿਧਾਇਕ ਸੰਦੋਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਜਾਣਾ ਉਨ੍ਹਾਂ ਦੀ ਵੱਡੀ ਭੁੱਲ ਸੀ। ਸੰਦੋਆ ਨੇ ਕਿਹਾ, "ਹੁਣ ਗ਼ਲਤੀ ਦਾ ਅਹਿਸਾਸ ਹੋਣ ਤੋਂ ਬਾਅਦ ਮੈਂ ਦੁਬਾਰਾ ਆਮ ਆਦਮੀ ਪਾਰਟੀ ਵਿਚ ਵਾਪਸ ਆ ਰਿਹਾ ਹਾਂ। ਮੈਨੂੰ ਨਾ ਤਾਂ ਟਿਕਟ ਚਾਹੀਦੀ ਹੈ ਤੇ ਨਾ ਹੀ ਕੋਈ ਅਹੁਦਾ, ਮੈਂ ਪਾਰਟੀ ਵਿੱਚ ਇੱਕ ਆਮ ਵਲੰਟੀਅਰ ਬਣ ਕੇ ਪਾਰਟੀ ਤੇ ਲੋਕਾਂ ਦੀ ਸੇਵਾ ਕਰਾਂਗਾ।'' ਸੰਦੋਆ ਨੇ ਕਿਹਾ ਕਿ "ਮੌਜੂਦਾ ਸਮੇਂ ਵਿੱਚ ਕਿਸਾਨਾਂ ਵੱਲੋਂ ਆਪਣੀ ਹੋਂਦ ਨੂੰ ਬਚਾਉਣ ਲਈ ਲੜੇ ਜਾ ਰਹੇ ਸੰਘਰਸ਼ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ, ਹਰਿਆਣਾ ਦੀ ਭਾਜਪਾ ਤੇ ਕੇਂਦਰ ਦੀ ਮੋਦੀ ਸਰਕਾਰ ਜਿੱਥੇ ਕਿਸਾਨਾਂ ਨੂੰ ਕੁਚਲਨ ਲੱਗੀ ਹੋਈ ਹੈ ਉੱਥੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਕਿਸਾਨਾਂ ਦੇ ਨਾਲ ਖੜ੍ਹਦੇ ਹੋਏ ਕਿਸਾਨ ਪੱਖੀ ਅਹਿਮ ਫ਼ੈਸਲੇ ਲਏ ਹਨ, ਜਿਨ੍ਹਾਂ ਤੋਂ ਮੈਂ ਬਹੁਤ ਪ੍ਰਭਾਵਿਤ ਹੋਇਆ ਹਾਂ।"
Before You Go
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
ਟ੍ਰੈਂਡਿੰਗ ਟੌਪਿਕ















