Bajwa Slams AAP :  ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭੁੱਚੋ ਮੰਡੀ ਤੋਂ ਵਿਧਾਇਕ ਜਗਸੀਰ ਸਿੰਘ ਨੂੰ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਲਈ ਝਾੜ ਪਾਈ ਹੈ। 



ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਇਕ ਵਾਰ ਫਿਰ ਬੇਨਕਾਬ ਹੋ ਗਿਆ ਹੈ। ਭੁੱਚੋ ਮੰਡੀ ਤੋਂ 'ਆਪ' ਵਿਧਾਇਕ ਨੇ ਸੂਬੇ ਦੀ ਮਾੜੀ ਹਾਲਤ ਲਈ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਬਾਜਵਾ ਨੇ ਕਿਹਾ ਕਿ ਸੂਬੇ ਨੂੰ ਹੋਏ ਨੁਕਸਾਨ ਲਈ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। 



ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਤੋਂ ਸਵਾਲ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਉਹ ਅਜਿਹਾ ਹੀ ਕਰ ਰਹੇ ਹਨ। ਠੋਸ ਜਵਾਬ ਦੇਣ ਦੀ ਬਜਾਏ 'ਆਪ' ਸਰਕਾਰ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। 



ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਦੱਸਿਆ ਕਿ ਲਹਿਰਾਗਾਗਾ ਦੇ ਪਿੰਡ ਖੋਖਰ ਕਲਾਂ ਦੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਹਜ਼ਾਰਾ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ।



ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਬਾਜਵਾ ਨੇ ਸੂਬੇ ਵਿੱਚੋਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਖਤਮ ਕਰਨ ਵਿੱਚ ਅਸਫਲ ਰਹਿਣ ਲਈ 'ਆਪ' ਸਰਕਾਰ ਦੀ ਆਲੋਚਨਾ ਕੀਤੀ। 


ਬਾਜਵਾ ਨੇ ਕਿਹਾ ਕਿ ਮੇਰਾ ਦਿਲ ਖੁਦਕੁਸ਼ੀ ਪੀੜਤ ਦੇ ਪਰਿਵਾਰ ਨਾਲ ਹੈ, ਜਿਸ ਨੇ ਪਰਿਵਾਰ ਲਈ ਰੋਟੀ ਕਮਾਉਣ ਵਾਲਾ ਗੁਆ ਦਿੱਤਾ ਹੈ। 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 28 ਅਕਤੂਬਰ, 2021 ਨੂੰ ਮਾਨਸਾ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਸੀ ਕਿ ਜੇਕਰ ਪਾਰਟੀ ਪੰਜਾਬ ਵਿੱਚ ਸਰਕਾਰ ਬਣਾਉਂਦੀ ਹੈ ਤਾਂ ਉਹ ਅਜਿਹੀਆਂ ਕਿਸਾਨ ਪੱਖੀ ਨੀਤੀਆਂ ਬਣਾਏਗੀ ਕਿ ਕਿਸਾਨ ਖੁਦਕੁਸ਼ੀਆਂ ਨਾ ਕਰਨ। ਇਸ ਦੌਰਾਨ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸੱਤਾ 'ਤੇ ਕਾਬਜ਼ ਹੋਏ ਦੋ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਉਹ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਨਹੀਂ ਰੋਕ ਸਕੀ।