Mansa News: ਵੀਡੀਓਜ਼ ਵਾਇਰਲ ਹੋਣ ਮਗਰੋਂ 'ਆਪ' ਦਾ ਵੱਡਾ ਐਕਸ਼ਨ, ਤਿੰਨ ਸੀਨੀਅਰ ਲੀਡਰ ਪਾਰਟੀ 'ਚੋਂ ਕੱਢੇ
Mansa News: ਆਮ ਆਦਮੀ ਪਾਰਟੀ ਨੇ ਤਿੰਨ ਸੀਨੀਅਰ ਲੀਡਰਾਂ ਨੂੰ ਬਾਹਰ ਦਾ ਰਾਹ ਵਿਖਾ ਦਿੱਤਾ ਹੈ। 'ਆਪ' ਨੇ ਜ਼ਿਲ੍ਹਾ ਜਨਰਲ ਸਕੱਤਰ ਤੇ ਮਾਰਕੀਟ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਸ਼ਹਿਰੀ ਪ੍ਰਧਾਨ ਐਡਵੋਕੇਟ ਕਮਲ ਗੋਇਲ ਤੇ...
Mansa News: ਆਮ ਆਦਮੀ ਪਾਰਟੀ ਨੇ ਤਿੰਨ ਸੀਨੀਅਰ ਲੀਡਰਾਂ ਨੂੰ ਬਾਹਰ ਦਾ ਰਾਹ ਵਿਖਾ ਦਿੱਤਾ ਹੈ। 'ਆਪ' ਨੇ ਜ਼ਿਲ੍ਹਾ ਜਨਰਲ ਸਕੱਤਰ ਤੇ ਮਾਰਕੀਟ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਸ਼ਹਿਰੀ ਪ੍ਰਧਾਨ ਐਡਵੋਕੇਟ ਕਮਲ ਗੋਇਲ ਤੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਹਰਜੀਤ ਸਿੰਘ ਦੰਦੀਵਾਲ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ।
ਦਰਅਸਲ ਪਿਛਲੇ ਦਿਨੀਂ ਇਨ੍ਹਾਂ ਆਗੂਆਂ ਦੀਆਂ ਸਰਕਾਰੇ ਦਰਬਾਰੇ ਕੰਮ ਕਰਵਾਉਣ ਬਦਲੇ ਪੈਸੇ ਲੈਣ ਦੀਆਂ ਵੀਡੀਓਜ਼ ਵਾਇਰਲ ਹੋਈਆਂ ਸਨ। ਇਸ ਮਾਮਲੇ ’ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਗੂਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਹੁਣ ਪਾਰਟੀ ਦੇ ਸੀਨੀਅਰ ਆਗੂਆਂ ਨੇ ਇੱਕ ਪੱਤਰ ਜਾਰੀ ਕਰਕੇ ਇਨ੍ਹਾਂ ਤਿੰਨੇ ਆਗੂਆਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਦੀ ਪੁਸ਼ਟੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਕੀਤੀ ਹੈ।
ਉਧਰ, ਪਾਰਟੀ ਤੋਂ ਮੁਅੱਤਲ ਕਰਨ ਮਗਰੋਂ ਮਾਰਕੀਟ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਪਾਰਟੀ ਨੇ ਜੋ ਫੈਸਲਾ ਕੀਤਾ, ਉਹ ਖਿੜੇ ਮੱਥੇ ਸਵੀਕਾਰ ਹੈ। ਉਨ੍ਹਾਂ ਕਿਹਾ ਕਿ ਬਿਹਤਰ ਹੁੰਦਾ ਕਿ ਪਾਰਟੀ ਇਸ ਦੀ ਗੰਭੀਰਤਾ ਨਾਲ ਜਾਂਚ ਕਰਦੀ ਤੇ ਵੀਡੀਓ ਵਾਇਰਲ ਕਰਨ ਵਾਲੇ ਨੂੰ ਵੀ ਸਾਹਮਣੇ ਲਿਆਂਦਾ ਜਾਂਦਾ। ਉਨ੍ਹਾਂ ਕਿਹਾ ਕਿ ਵਾਇਰਲ ਵੀਡੀਓ ਅਨੁਸਾਰ ਸਭ ਕੁੱਝ ਸੱਚ ਨਹੀਂ ਹੈ। ਪਾਰਟੀ ਨੂੰ ਉਨ੍ਹਾਂ ਦਾ ਪੱਖ ਵੀ ਜਾਣ ਲੈਣਾ ਚਾਹੀਦਾ ਸੀ। ਐਡਵੋਕੇਟ ਕਮਲ ਗੋਇਲ ਨੇ ਕਿਹਾ ਕਿ ਇਸ ਪਿੱਛੇ ਕੁਝ ਵਿਅਕਤੀਆਂ ਦੀ ਸ਼ਰਾਰਤ ਹੈ। ਉਹ ਪਾਰਟੀ ਕੋਲ ਆਪਣਾ ਪੱਖ ਰੱਖਣਗੇ।
ਇਹ ਵੀ ਪੜ੍ਹੋ: Layoffs: ਤਕਨੀਕੀ ਕੰਪਨੀਆਂ ਤੋਂ ਬਾਅਦ ਹੁਣ ਰੈੱਡ ਕਰਾਸ ਵੀ ਛਾਂਟੀ ਦੀ ਮਾਰ ਹੇਠ! 1500 ਮੁਲਾਜ਼ਮਾਂ 'ਤੇ ਲਟਕਦੀ ਤਲਵਾਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।