AAP’s Big Announcement: ਆਮ ਆਦਮੀ ਪਾਰਟੀ ਨੇ 2027 ਦੀਆਂ ਚੋਣਾਂ ਲਈ ਆਪਣੀ ਤਿਆਰੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ ਅਤੇ ਇਸ ਮੁਹਿੰਮ ਦੇ ਤਹਿਤ ਪਾਰਟੀ ਵੱਲੋਂ ਪੰਜਾਬ ਵਿੱਚ ਸੰਗਠਨ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਪਾਰਟੀ ਦੇ ਵੱਖ-ਵੱਖ ਵਿੰਗ ਬਣਾਉਣ ਦੀ ਕਵਾਇਦ ਅਧੀਨ ਹੁਣ ਐੱਸ.ਸੀ. ਵਿੰਗ (SC Wing) ਦੀ ਘੋਸ਼ਣਾ ਵੀ ਕੀਤੀ ਗਈ ਹੈ, ਜਿਸਨੂੰ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਸਾਬਕਾ ਵਿਧਾਇਕ ਅਤੇ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਰਹੇ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਇਸ ਐੱਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਫ਼ੈਸਲੇ ਨਾਲ ਨਾ ਸਿਰਫ਼ ਪਾਰਟੀ ਦੇ ਅੰਦਰ ਐੱਸ.ਸੀ. ਸਮਾਜ ਦੀ ਹਿੱਸੇਦਾਰੀ ਵਧੇਗੀ, ਸਗੋਂ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਆਧਾਰ ਮਿਲੇਗਾ। ਪਾਰਟੀ ਨੇ ਸਾਫ਼ ਕੀਤਾ ਹੈ ਕਿ ਉਹ ਹਰ ਵਰਗ ਦੀ ਆਵਾਜ਼ ਨੂੰ ਰਾਜਨੀਤੀ ਵਿੱਚ ਅੱਗੇ ਲਿਆਉਣਾ ਚਾਹੁੰਦੀ ਹੈ ਅਤੇ ਇਹ ਨਿਯੁਕਤੀ ਉਸ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ।

ਐੱਸ.ਸੀ. ਵਿੰਗ ਦਾ ਗਠਨ

ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੇ ਪੂਰੀ ਰਣਨੀਤੀ ਦੇ ਨਾਲ ਐੱਸ.ਸੀ. ਵਿੰਗ ਦਾ ਗਠਨ ਕੀਤਾ ਹੈ। ਇਸ ਤਹਿਤ ਪਾਰਟੀ ਵੱਲੋਂ ਦੋਆਬਾ, ਮਾਝਾ, ਮਾਲਵਾ ਸੈਂਟਰਲ, ਮਾਲਵਾ ਪੂਰਬੀ ਅਤੇ ਮਾਲਵਾ ਪੱਛਮੀ ਖੇਤਰਾਂ ਵਿੱਚ ਕੁੱਲ 11 ਸੂਬਾ ਸਕੱਤਰ ਨਿਯੁਕਤ ਕੀਤੇ ਗਏ ਹਨ। ਇਸਦੇ ਨਾਲ ਹੀ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਲਈ ਵੱਖ-ਵੱਖ ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ, ਤਾਂ ਜੋ ਪਾਰਟੀ ਦੀ ਪਹੁੰਚ ਹਰ ਪੱਧਰ ਤੱਕ ਮਜ਼ਬੂਤ ਹੋ ਸਕੇ।

ਪਾਰਟੀ ਵੱਲੋਂ ਅਹੁਦੇਦਾਰਾਂ ਦੀ ਲਿਸਟ ਵੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਸਾਫ਼ ਦਿੱਤਾ ਗਿਆ ਹੈ ਕਿ ਕਿਹੜੇ ਆਗੂਆਂ ਨੂੰ ਕਿਹੜੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤੋਂ ਪਹਿਲਾਂ ਪਾਰਟੀ ਆਪਣੇ ਹੋਰ ਵਿੰਗ ਵੀ ਬਣਾਅ ਚੁੱਕੀ ਹੈ। ਇਸਦੇ ਨਾਲ ਹੀ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਲਈ ਚੇਅਰਮੈਨ ਅਤੇ ਡਾਇਰੈਕਟਰਾਂ ਦੀ ਨਿਯੁਕਤੀ ਵੀ ਕੀਤੀ ਗਈ ਹੈ।

ਇੱਥੇ ਦੇਖੋ ਲਿਸਟ:-

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।