Punjab News: ਨਗਰ ਨਿਗਮ ਚੋਣਾਂ 'ਚ ਪਰਖਿਆ ਜਾਵੇਗਾ ਆਪ ਦਾ ਨਵਾਂ ਪ੍ਰਧਾਨ ! ਦੂਜੀਆਂ ਪਾਰਟੀਆਂ 'ਚੋਂ ਖਿੱਚੇ ਜਾ ਰਹੇ ਨੇ ਲੀਡਰ, ਅੱਜ ਆਵੇਗੀ ਉਮੀਦਵਾਰਾਂ ਦੀ ਪਹਿਲੀ ਲਿਸਟ
ਅਮਨ ਅਰੋੜਾ ਨੇ ਦੱਸਿਆ ਕਿ 977 ਵਾਰਡਾਂ 'ਤੇ ਚੋਣਾਂ ਹੋਣੀਆਂ ਹਨ। ਇਸ ਦੇ ਲਈ ਪੂਰੇ ਪੰਜਾਬ ਨੂੰ ਦਸ ਜ਼ੋਨਾਂ ਵਿੱਚ ਵੰਡਿਆ ਗਿਆ ਸੀ। ਸਕਰੀਨਿੰਗ ਕਮੇਟੀਆਂ ਬਣਾਈਆਂ ਗਈਆਂ। ਹਰ ਕਮੇਟੀ ਵਿੱਚ ਨੌਂ ਮੈਂਬਰ ਸਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਹਰ ਵਾਰਡ ਲਈ ਦਸ ਤੋਂ ਪੰਦਰਾਂ ਅਰਜ਼ੀਆਂ ਆਈਆਂ ਹਨ
Punjab News: ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਆਮ ਆਦਮੀ ਪਾਰਟੀ (AAP) ਵੱਲੋਂ ਅੱਜ ਸ਼ਾਮ ਤੱਕ ਜਾਰੀ ਕਰ ਦਿੱਤੀ ਜਾਵੇਗੀ। ਜਦਕਿ ਕੱਲ ਸ਼ਾਮ ਤੱਕ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਹ ਦਾਅਵਾ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ (Aman Arora) ਨੇ ਚੋਣਾਂ ਲਈ ਰਣਨੀਤੀ ਬਣਾਉਣ ਲਈ ਰੱਖੀ ਮੀਟਿੰਗ ਤੋਂ ਬਾਅਦ ਕੀਤਾ। ਇਹ ਮੀਟਿੰਗ ਕਰੀਬ ਤਿੰਨ ਘੰਟੇ ਚੱਲੀ। ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੀਆਂ ਸਕਰੀਨਿੰਗ ਕਮੇਟੀਆਂ ਦੇ ਮੈਂਬਰ, ਵਿਧਾਇਕ ਅਤੇ ਮੰਤਰੀ ਹਾਜ਼ਰ ਸਨ।
'ਆਪ' ਦੇ ਸੂਬਾ ਪ੍ਰਧਾਨ ਅਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਜੀ ਇੱਕ ਅਹਿਮ ਵਿਸ਼ੇ 'ਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ https://t.co/aH46thGZjh
— AAP Punjab (@AAPPunjab) December 10, 2024
ਅਮਨ ਅਰੋੜਾ ਨੇ ਦੱਸਿਆ ਕਿ 977 ਵਾਰਡਾਂ 'ਤੇ ਚੋਣਾਂ ਹੋਣੀਆਂ ਹਨ। ਇਸ ਦੇ ਲਈ ਪੂਰੇ ਪੰਜਾਬ ਨੂੰ ਦਸ ਜ਼ੋਨਾਂ ਵਿੱਚ ਵੰਡਿਆ ਗਿਆ ਸੀ। ਸਕਰੀਨਿੰਗ ਕਮੇਟੀਆਂ ਬਣਾਈਆਂ ਗਈਆਂ। ਹਰ ਕਮੇਟੀ ਵਿੱਚ ਨੌਂ ਮੈਂਬਰ ਸਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਹਰ ਵਾਰਡ ਲਈ ਦਸ ਤੋਂ ਪੰਦਰਾਂ ਅਰਜ਼ੀਆਂ ਆਈਆਂ ਹਨ। ਇਸ ਮੌਕੇ ਅਮਨ ਅਰੋੜਾ ਨੇ ਆਪਣੀ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ।
ਮਿਉਂਸਿਪਲ ਕਾਰਪੋਰੇਸ਼ਨ ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ!
— AAP Punjab (@AAPPunjab) December 10, 2024
ਅੱਜ CM @BhagwantMann ਜੀ ਨੇ ਜਲੰਧਰ ਤੋਂ ਕਾਂਗਰਸ ਦੇ ਮੌਜੂਦਾ ਮੇਅਰ ਜਗਦੀਸ਼ ਰਾਜਾ ਅਤੇ ਮੌਜੂਦਾ ਕੌਂਸਲਰ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਨੀਤਾ ਰਾਜਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
ਸਾਰਿਆਂ ਦਾ AAP ਦੇ ਪਰਿਵਾਰ ਵਿੱਚ ਸਵਾਗਤ ਹੈ। pic.twitter.com/3cTMWjIAPV
ਜ਼ਿਕਰ ਕਰ ਦਈਏ ਕਿ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੇ ਜਲੰਧਰ ਤੋਂ ਕਾਂਗਰਸ ਦੇ ਮੌਜੂਦਾ ਮੇਅਰ ਜਗਦੀਸ਼ ਰਾਜਾ ਤੇ ਮੌਜੂਦਾ ਕੌਂਸਲਰ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਨੀਤਾ ਰਾਜਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਗਈ ਹੈ।