Punjab News: ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਆਮ ਆਦਮੀ ਪਾਰਟੀ (AAP) ਵੱਲੋਂ ਅੱਜ ਸ਼ਾਮ ਤੱਕ ਜਾਰੀ ਕਰ ਦਿੱਤੀ ਜਾਵੇਗੀ। ਜਦਕਿ ਕੱਲ ਸ਼ਾਮ ਤੱਕ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਜਾਵੇਗਾ। 



ਇਹ ਦਾਅਵਾ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ (Aman Arora) ਨੇ ਚੋਣਾਂ ਲਈ ਰਣਨੀਤੀ ਬਣਾਉਣ ਲਈ ਰੱਖੀ ਮੀਟਿੰਗ ਤੋਂ ਬਾਅਦ ਕੀਤਾ। ਇਹ ਮੀਟਿੰਗ ਕਰੀਬ ਤਿੰਨ ਘੰਟੇ ਚੱਲੀ। ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੀਆਂ ਸਕਰੀਨਿੰਗ ਕਮੇਟੀਆਂ ਦੇ ਮੈਂਬਰ, ਵਿਧਾਇਕ ਅਤੇ ਮੰਤਰੀ ਹਾਜ਼ਰ ਸਨ।






ਅਮਨ ਅਰੋੜਾ ਨੇ ਦੱਸਿਆ ਕਿ 977 ਵਾਰਡਾਂ 'ਤੇ ਚੋਣਾਂ ਹੋਣੀਆਂ ਹਨ। ਇਸ ਦੇ ਲਈ ਪੂਰੇ ਪੰਜਾਬ ਨੂੰ ਦਸ ਜ਼ੋਨਾਂ ਵਿੱਚ ਵੰਡਿਆ ਗਿਆ ਸੀ। ਸਕਰੀਨਿੰਗ ਕਮੇਟੀਆਂ ਬਣਾਈਆਂ ਗਈਆਂ। ਹਰ ਕਮੇਟੀ ਵਿੱਚ ਨੌਂ ਮੈਂਬਰ ਸਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਹਰ ਵਾਰਡ ਲਈ ਦਸ ਤੋਂ ਪੰਦਰਾਂ ਅਰਜ਼ੀਆਂ ਆਈਆਂ ਹਨ। ਇਸ ਮੌਕੇ ਅਮਨ ਅਰੋੜਾ ਨੇ ਆਪਣੀ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ।






ਜ਼ਿਕਰ ਕਰ ਦਈਏ ਕਿ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੇ ਜਲੰਧਰ ਤੋਂ ਕਾਂਗਰਸ ਦੇ ਮੌਜੂਦਾ ਮੇਅਰ ਜਗਦੀਸ਼ ਰਾਜਾ ਤੇ ਮੌਜੂਦਾ ਕੌਂਸਲਰ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਨੀਤਾ ਰਾਜਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਗਈ ਹੈ। 



ਇਹ ਵੀ ਪੜ੍ਹੋ-Farmer Protest: ਦੇਸ਼ ਦਾ ਢਿੱਡ ਭਰਨ ਵਾਲਿਆਂ ਦੀ ਭੁੱਖ ਹੜਤਾਲ, ਡੱਲੇਵਾਲ ਦੇ ਪਿੰਡ 'ਚ ਵੀ ਨਹੀਂ ਬਲ਼ਿਆ ਚੁੱਲ੍ਹਾ, ਮੰਗਾ ਨਾ ਮੰਨੇ ਜਾਣ ਤੱਕ ਮਰਨ ਵਰਤ ਰਹੇਗਾ ਜਾਰੀ