ਪੜਚੋਲ ਕਰੋ

'ਆਪ' ਦਾ ਚੰਨੀ ਸਰਕਾਰ ਨੂੰ ਸਵਾਲ, ਬਿਜਲੀ ਸਮਝੌਤੇ ਕਦੋਂ ਰੱਦ ਕਰਨਗੇ?

ਆਪ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋ ਟੁੱਕ ਪੁੱਛਿਆ ਕਿ ਨਿੱਜੀ ਕੰਪਨੀਆਂ ਨਾਲ ਕੀਤੇ ਮਹਿੰਗੇ ਅਤੇ ਇੱਕਪਾਸੜ ਬਿਜਲੀ ਖ਼ਰੀਦ ਸਮਝੌਤੇ ਕਦੋਂ ਰੱਦ ਕੀਤੇ ਜਾਣਗੇ?

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋ ਟੁੱਕ ਪੁੱਛਿਆ ਕਿ ਨਿੱਜੀ ਕੰਪਨੀਆਂ ਨਾਲ ਕੀਤੇ ਮਹਿੰਗੇ ਅਤੇ ਇੱਕਪਾਸੜ ਬਿਜਲੀ ਖ਼ਰੀਦ ਸਮਝੌਤੇ (ਪੀ.ਪੀ.ਏਜ਼) ਕਦੋਂ ਰੱਦ ਕੀਤੇ ਜਾਣਗੇ? ਉਨ੍ਹਾਂ ਕਿਹਾ, "ਇਸ ਕਾਰਵਾਈ ਲਈ ਵਿਧਾਨ ਸਭਾ ਦੇ ਬਾਕੀ ਬਚਦੇ ਮਾਨਸੂਨ ਇਜਲਾਸ ਤੋਂ ਵੀ ਟਾਲਾ ਵੱਟਿਆ ਜਾ ਰਿਹਾ ਹੈ।"

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਚੰਨੀ ਸਰਕਾਰ ਵੱਲੋਂ 2 ਕਿਲੋਵਾਟ ਲੋਡ ਤੱਕ ਦੇ ਖਪਤਕਾਰਾਂ ਦੇ ਬਿਜਲੀ ਦੇ ਪੁਰਾਣੇ ਬਕਾਏ ਮੁਆਫ਼ ਕਰਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਲਈ ਆਮ ਆਦਮੀ ਪਾਰਟੀ ਨੇ ਬਿਜਲੀ ਅੰਦੋਲਨ ਤਹਿਤ ਸਾਲਾਂਬੱਧੀ ਲੜਾਈ ਲੜੀ ਹੈ ਅਤੇ ਕਾਂਗਰਸ ਨੂੰ ਮਜਬੂਰ ਕੀਤਾ ਹੈ।

ਚੀਮਾ ਨੇ ਕਿਹਾ ਕਿ "ਬੇਤਹਰ ਹੁੰਦਾ 1200 ਕਰੋੜ ਰੁਪਏ ਦਾ ਇਹ ਭਾਰ ਪੰਜਾਬ ਦੇ ਖ਼ਜ਼ਾਨੇ ਅਰਥਾਤ ਲੋਕਾਂ ਉਤੇ ਹੀ ਪਾਉਣ ਦੀ ਥਾਂ ਨਿੱਜੀ ਬਿਜਲੀ ਮਾਫ਼ੀਆ ਵੱਲੋਂ ਮਚਾਈ ਜਾ ਰਹੀ ਅੰਨੀ ਲੁੱਟ ਰੋਕਣ ਲਈ ਚੰਨੀ ਸਰਕਾਰ ਪੀਪੀਏਜ਼ ਰੱਦ ਕਰਨ ਦਾ ਕਦਮ ਚੁਕਦੀ ਅਤੇ ਲੁਟੇ ਹੋਏ ਅਰਬਾਂ ਰੁਪਏ ਦੀ ਵਸੂਲੀ ਕਰਦੀ।"

ਚੀਮਾ ਨੇ ਮੰਗ ਕੀਤੀ ਕਿ, "ਬਿਜਲੀ ਸਮਝੌਤਿਆਂ ਬਾਰੇ ਜਿਹੜੇ ਵਾਇਟ ਪੇਪਰ ਮੁੱਖ ਮੰਤਰੀ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ 'ਚ ਲਹਿਰਾ ਕੇ ਮੁੱੜ ਜੇਬ ਵਿੱਚ ਪਾ ਲਏ ਸਨ, ਚੰਨੀ ਸਰਕਾਰ ਉਸ ਨੂੰ ਤੁਰੰਤ ਜਨਤਕ ਕਰੇ।"

ਨਵਜੋਤ ਸਿੰਘ ਸਿੱਧੂ ਨੂੰ ਘੇਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ, "ਸੱਤਾ ਦੀ ਵਾਗਡੋਰ ਹੱਥ 'ਚ ਆਉਂਦੇ ਹੀ ਤੁਰੰਤ ਬਿਜਲੀ ਸਮਝੌਤੇ ਰੱਦ ਕਰਨ ਦੀਆਂ ਡੀਂਗਾਂ ਮਾਰਨ ਵਾਲੇ ਨਵਜੋਤ ਸਿੰਘ ਸਿੱਧੂ ਨੂੰ ਜਦ ਅਜਿਹਾ ਕਰ ਦਿਖਾਉਣ ਦਾ ਦੂਜਾ ਮੌਕਾ ਮਿਲਿਆ ਤਾਂ ਸਿੱਧੂ ਆਪਣੀ ਆਦਤ ਅਨੁਸਾਰ ਰੁੱਸ ਕੇ ਬੈਠ ਗਏ। ਇਸ ਤੋਂ ਪਹਿਲਾ ਬਿਜਲੀ ਮੰਤਰੀ ਵਜੋਂ ਇਹ ਮੌਕਾ ਮਿਲਿਆ ਸੀ, ਉਦੋਂ ਵੀ ਨਵਜੋਤ ਸਿੱਧੂ ਰੁੱਸ ਗਏ ਸਨ।"

ਚੀਮਾ ਨੇ ਨਵਜੋਤ ਸਿੰਘ ਸਿੱਧੂ ਨੂੰ ਇੱਕ ਗੈਰ- ਗੰਭੀਰ ਅਤੇ ਜ਼ਿੰਮੇਦਾਰੀਆਂ ਤੋਂ ਭੱਜਣ ਵਾਲਾ ਕਿਰਦਾਰ ਕਰਾਰ ਦਿੱਤਾ।

ਹਰਪਾਲ ਸਿੰਘ ਚੀਮਾ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕੈਪਟਨ ਦੇ ਮੁੱਖ ਮੰਤਰੀ ਹੁੰਦਿਆਂ ਬੇਵਸੀ ਦਾ ਦਿਖਾਵਾ ਕਰਨ ਵਾਲੇ ਇਹ ਸੱਤਾਧਾਰੀ ਹੁਣ ਬਿਜਲੀ ਸਮਝੌਤੇ ਰੱਦ ਕਰਨ ਲਈ ਕੋਈ ਕਦਮ ਕਿਉਂ ਨਹੀਂ ਚੁੱਕ ਰਹੇ, ਜਦਕਿ ਵਿਧਾਨ ਸਭਾ 'ਚ ਰਾਣਾ ਗੁਰਜੀਤ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਨਿੱਜੀ ਬਿਜਲੀ ਕੰਪਨੀਆਂ ਵੱਲੋਂ ਕੀਤੀ ਜਾਂਦੀ ਅੰਨੀ ਲੁੱਟ ਦੀ ਖ਼ੁਦ ਪੁਸ਼ਟੀ ਕੀਤੀ ਸੀ। 

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget