29 ਅਗਸਤ ਨੂੰ ਪੰਜਾਬ ਭਾਜਪਾ ਦਾ ਦਫ਼ਤਰ ਘੇਰੇਗੀ ‘ਆਪ’ ਮਹਿਲਾ ਵਿੰਗ, ਇਹ ਹੈ ਕਾਰਨ
ਆਮ ਆਦਮੀ ਪਾਰਟੀ (ਮਹਿਲਾ ਵਿੰਗ) ਪੰਜਾਬ ਦੀ ਪ੍ਰਧਾਨ ਰਾਜਵਿੰਦਰ ਕੌਰ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਗੁੰਡਿਆਂ ਵੱਲੋਂ ਔਰਤਾਂ ’ਤੇ ਹਮਲੇ ਅਤੇ ਬਦਸਲੂਕੀ ਕਰਨ ਦੀਆਂ ਘਟਨਾਵਾਂ ਭਾਜਪਾ ਆਗੂਆਂ ਦੀ ਔਰਤ ਵਿਰੋਧੀ ਮਾਨਸਿਕਤਾ ਨੂੰ ਪੇਸ਼ ਕਰਦੀਆਂ ਹਨ।
ਚੰਡੀਗੜ੍ਹ: ਪੰਜਾਬ ਅਤੇ ਦੇਸ਼ ਭਰ ’ਚ ਔਰਤਾਂ ’ਤੇ ਹੋ ਰਹੇ ਹਮਲਿਆਂ ਅਤੇ ਵਧ ਰਹੀਆਂ ਬਦਸਲੂਕੀ ਦੀਆਂ ਘਟਨਾਵਾਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ 29 ਅਗਸਤ ਦਿਨ ਐਤਵਾਰ ਨੂੰ ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ (ਮਹਿਲਾ ਵਿੰਗ) ਪੰਜਾਬ ਦੀ ਪ੍ਰਧਾਨ ਰਾਜਵਿੰਦਰ ਕੌਰ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਗੁੰਡਿਆਂ ਵੱਲੋਂ ਔਰਤਾਂ ’ਤੇ ਹਮਲੇ ਅਤੇ ਬਦਸਲੂਕੀ ਕਰਨ ਦੀਆਂ ਘਟਨਾਵਾਂ ਭਾਜਪਾ ਆਗੂਆਂ ਦੀ ਔਰਤ ਵਿਰੋਧੀ ਮਾਨਸਿਕਤਾ ਨੂੰ ਪੇਸ਼ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਆਗੂ ‘ਬੇਟੀ ਬਚਾਉ, ਬੇਟੀ ਪੜ੍ਹਾਉ’ ਦਾ ਨਾਅਰਾ ਦੇ ਕੇ ਦੇਸ਼ ਵਾਸੀਆਂ ਦੀ ਅੱਖਾਂ ਵਿੱਚ ਘੱਟਾ ਪਾ ਰਹੇ ਹਨ, ਕਿਉਂਕਿ ਔਰਤਾਂ ’ਤੇ ਹਮਲੇ ਅਤੇ ਬਦਸਲੂਕੀ ਕਰਨ ਦੇ ਮਾਮਲਿਆਂ ਵਿੱਚ ਭਾਜਪਾ ਦੇ ਗੁੰਡੇ ਸਭ ਤੋਂ ਅੱਗੇ ਹਨ।
‘ਆਪ’ ਮਹਿਲਾ ਆਗੂ ਨੇ ਕਿਹਾ ਆਪਸ ’ਚ ਲੜਾਉਣ ਅਤੇ ਔਰਤਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾ ਰਹੀ ਭਾਜਪਾਈ ਮਾਨਸਿਕਤਾ ਤੋਂ ਪੂਰੇ ਸਮਾਜ ਨੂੰ ਸੁਚੇਤ ਰਹਿਣਾ ਪਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਮਰੀ ਜ਼ਮੀਰ ਨੂੰ ਜਗਾਉਣ ਅਤੇ ਸਮਾਜ ਨੂੰ ਜਾਗਰੂਕ ਕਰਨ ਲਈ ‘ਆਪ’ ਪੰਜਾਬ ਦੇ ਮਹਿਲਾ ਵਿੰਗ ਵੱਲੋਂ ਐਤਵਾਰ ਨੂੰ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਸੂਬਾ ਪ੍ਰਧਾਨ ਰਾਜਵਿੰਦਰ ਕੌਰ ਨੇ ਕਿਹਾ ਕਿ ਔਰਤਾਂ ’ਤੇ ਭਾਜਪਾ ਗੁੰਡਿਆਂ ਵੱਲੋਂ ਕੀਤੇ ਜਾਂਦੇ ਹਮਲਿਆਂ ਬਾਰੇ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਚੁੱਪਧਾਰੀ ਬੈਠੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਚੁੱਪ ’ਤੇ ਸਵਾਲ ਖੜੇ ਕਰਦਿਆਂ ਕਿਹਾ ਭਾਜਪਾ ਦੇ ਗੁੰਡਿਆਂ ਵੱਲੋਂ ਔਰਤਾਂ ’ਤੇ ਕੀਤੇ ਜਾਂਦੇ ਹਮਲਿਆਂ ਬਾਰੇ ਇਹ ਕਮਿਸ਼ਨ ਸੂ ਮੋਟੋ ਨੋਟਿਸ ਕਿਉਂ ਨਹੀਂ ਲੈਂਦਾ?
ਇਹ ਵੀ ਪੜ੍ਹੋ: Covid-19: ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਕੋਰੋਨਾ ਅਲਰਟ, 30 ਸਤੰਬਰ ਤੱਕ ਵਧਾਈ ਪਾਬੰਦੀਆਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin