Punjab News: ਸਰਪੰਚ ਤੇ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਜਸ਼ਨ ਬਾਵਾ ਨੇ ਬੀਤੀ ਰਾਤ ਫਿਰੋਜ਼ਪੁਰ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ। ਇਹ ਘਟਨਾ ਗੁਰੂਹਰਸਹਾਏ ਕਸਬੇ ਦੇ ਤਰਿੱਡਾ ਪਿੰਡ ਵਿੱਚ ਵਾਪਰੀ। ਇਸ ਤੋਂ ਪਹਿਲਾਂ ਜਸ਼ਨ ਬਾਵਾ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਗ਼ਜ਼ਲ ਪੋਸਟ ਕੀਤੀ ਸੀ।

ਗ਼ਜ਼ਲ ਵਿੱਚ ਲਿਖਿਆ ਸੀ - '

ਜਦੋਂ ਮੇਰੀ ਅਰਥੀ ਉਠਾ ਕੇ ਚੱਲਣਗੇ ਮੇਰੇ ਯਾਰ ਸਭ ਹੁਮਹੁਮਾ ਕੇ ਚੱਲਣਗੇ
ਚੱਲਣਗੇ ਮੇਰੇ ਨਾਲ ਦੁਸ਼ਮਣ ਵੀ ਮੇਰੇ ਏਹ ਵਖਰੀ ਏ ਗੱਲ ਮੁਸਕੁਰਾ ਕੇ ਚੱਲਣਗੇ
ਰਹੀਆਂ ਤਨ ਤੇ ਲੀਰਾਂ ਮੇਰੇ ਜ਼ਿੰਦਗੀ ਭਰ ਮਰਨ ਬਾਦ ਮੈਨੂੰ ਸਜਾ ਕੇ ਚੱਲਣਗੇ
ਜਿਨ੍ਹਾਂ ਦੇ ਮੈਂ ਪੈਰਾਂ ‘ਚ ਰੁਲਦਾ ਰਿਹਾ ਹਾਂ ਓਹ ਹੱਥਾਂ ਤੇ ਮੈਨੂੰ ਉਠਾ ਕੇ ਚੱਲਣਗੇ
ਮੇਰੇ ਯਾਰ ਮੋਢਾ ਵਟਾਵਣ ਬਹਾਨੇ ਤੇਰੇ ਦਰ ਤੇ ਸਜਦਾ ਕਰਾ ਕੇ ਚੱਲਣਗੇ
ਬਿਠਾਇਆ ਜਿਨ੍ਹਾਂ ਨੂੰ ਮੈਂ ਪਲਕਾਂ ਦੀ ਛਾਵੇਂ ਓਹ ਬਲਦੀ ਹੋਈ ਅੱਗ ਤੇ ਬਿਠਾ ਕੇ ਚੱਲਣਗੇ

ਇਸ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪਿੰਡ ਵਾਸੀਆਂ ਅਨੁਸਾਰ ਜਸ਼ਨ ਬਾਵਾ ਸਮਾਜਿਕ ਸੁਭਾਅ ਦਾ ਵਿਅਕਤੀ ਸੀ। ਉਹ ਸਮਾਜਿਕ ਕੰਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਂਦਾ ਸੀ। ਆਪਣੇ ਮਿਲਣਸਾਰ ਸੁਭਾਅ ਕਾਰਨ ਇਲਾਕੇ ਵਿੱਚ ਉਸਦੇ ਦੋਸਤਾਂ ਦਾ ਇੱਕ ਵੱਡਾ ਘੇਰਾ ਸੀ। ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਜਸ਼ਨ ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਪਿੰਡ ਵਿੱਚ ਤਣਾਅ ਵਾਲਾ ਮਾਹੌਲ ਹੈ।

ਜਸ਼ਨ ਬਾਵਾ ਸਮਾਜਿਕ ਕੰਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਂਦਾ ਸੀ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸਥਾਨਕ ਪੁਲੀਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਅਤੇ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।