Punjab News: ਤਰਨਤਾਰਨ ਅਧੀਨ ਆਉਂਦੇ ਪਿੰਡ ਠੱਠੀਆਂ ਮਹੰਤਾਂ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਇਕ ਵਿਆਹ ਸਮਾਗਮ ਵਿਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਨੂੰ ਲੈ ਕੇ ਵਿਆਹ ਦੀਆਂ ਖੁਸ਼ੀਆਂ ਜਿੱਥੇ ਧਰੀਆਂ ਧਰਾਈਆਂ ਰਹਿ ਗਈਆਂ, ਉੱਥੇ ਹੀ ਬਰਾਤ ਵਿਚ ਚੀਕ ਚਿਹਾੜਾ ਮੱਚ ਗਿਆ।

Continues below advertisement

ਇਸ ਗੋਲੀਬਾਰੀ ਦੌਰਾਨ ਸਰਪੰਚ ਦਾ ਇਕ ਹੋਰ ਸਾਥੀ ਵੀ ਜ਼ਖਮੀ ਹੋ ਗਿਆ ਹੈ। ਜਿਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਅਣਪਛਾਤਾ ਵਿਅਕਤੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਇਸ ਫਾਇਰਿੰਗ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

Continues below advertisement

ਆਮ ਆਦਮੀ ਪਾਰਟੀ ਤੋਂ ਮੌਜੂਦਾ ਸਰਪੰਚ ਹਰਭਿੰਦਰ ਸਿੰਘ (45) ਪੁੱਤਰ ਇਕਬਾਲ ਸਿੰਘ ਪਿੰਡ ਦੇ ਹੀ ਨਿਵਾਸੀ ਸੇਵਕ ਸਿੰਘ ਦੇ ਬੇਟੇ ਦੇ ਵਿਆਹ ਸਮਾਗਮ ਵਿਚ ਹਾਜ਼ਰੀ ਭਰਨ ਆਇਆ ਸੀ।

ਇਸ ਦੌਰਾਨ ਜਦੋਂ ਹਰਪਿੰਦਰ ਸਿੰਘ ਸਟੇਜ ਉੱਪਰ ਆਪਣੇ ਹੋਰ ਸਾਥੀਆਂ ਅਤੇ ਰਿਸ਼ਤੇਦਾਰਾਂ ਸਮੇਤ ਨੱਚ ਰਹੇ ਸਨ ਤਾਂ ਇਕ ਅਨਪਛਾਤੇ ਵਿਅਕਤੀ ਵੱਲੋਂ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਜਿਸ ਦੇ ਚੱਲਦਿਆਂ ਹਰਪਿੰਦਰ ਸਿੰਘ ਦੇ ਢਿੱਡ ਅਤੇ ਸਿਰ ਉੱਪਰ ਗੋਲੀਆਂ ਵੱਜਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।