Punjab News: ਬਾਬਾ ਬਕਾਲਾ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ ਪਿੰਡ ਤਿੰਮੌਵਾਲ ’ਚ AAP ਸਰਪੰਚ ਦੇ ਪਤੀ 'ਤੇ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁੱਝ ਅਣਪਛਾਤੇ ਵਿਅਕਤੀਆਂ ਨੇ ਸਰਪੰਚ ਦੇ ਪਤੀ ’ਤੇ ਗੋਲੀਆਂ ਚਲਾ ਦਿੱਤੀਆਂ ਹਨ। ਇਸ ਘਟਨਾ ’ਚ ਸਰਪੰਚ ਦਾ ਪਤੀ ਜ਼ਖ਼ਮੀ ਹੋ ਗਿਆ ਹੈ ਅਤੇ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਪਿੰਡ ਦੇ ਵਿੱਚ ਸਹਿਮ ਦਾ ਮਹੌਲ ਬਣਿਆ ਪਿਆ।

Continues below advertisement


ਹੋਰ ਪੜ੍ਹੋ : Punjab News: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਮੋਟੇ ਗੱਫੇ ਦਾ ਐਲਾਨ, ਕਈ ਵਿਭਾਗਾਂ 'ਚ ਨਵੀਂ ਭਰਤੀ ਵੀ ਖੋਲ੍ਹੀ



ਪੁਲਿਸ ਕਰ ਰਹੀ ਜਾਂਚ


ਪਿੰਡ ਵਾਸੀਆਂ ਨੇ ਦੱਸਿਆ ਕਿ 3 ਅਣਪਛਾਤੇ ਹਮਲਾਵਾਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸੀ। ਇਨ੍ਹਾਂ ਅਣਪਛਾਤੇ ਨੌਜਵਾਨਾਂ ਵੱਲੋਂ ਹੀ ਸੁਖਦੇਵ ਸਿੰਘ ਨੂੰ ਗੋਲੀਆਂ ਮਾਰੀਆਂ ਗਈਆਂ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਏ। ਇਸ ਮੌਕੇ ਪਿੰਡ ਤਿੰਮੌਵਾਲ 'ਚ ਦਹਿਸ਼ਤ ਦਾ ਮਾਹੌਲ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਹੁਣ ਪੁਲਿਸ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।



ਹੋਰ ਪੜ੍ਹੋ : Punjab News: ਅਮਰੂਦ ਬਾਗ ਘੁਟਾਲਾ 'ਚ ਭਗੌੜਾ ਮੁਲਜ਼ਮ ਵਿਜੀਲੈਂਸ ਵੱਲੋਂ ਕਾਬੂ, ਸਰਕਾਰੀ ਰਿਕਾਰਡ ਨਾਲ ਛੇੜਖਾਨੀ ਕਰਕੇ ਡਕਾਰ ਲਏ 12 ਕਰੋੜ ਰੁਪਏ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।