Punjab News: ਫ਼ਰੀਦਕੋਟ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ 'ਤੇ ਗੋਲੀਬਾਰੀ ਕੀਤੀ ਗਈ ਹੈ। ਸਰਪੰਚ ਨੂੰ ਗੰਭੀਰ ਹਾਲਤ ਵਿੱਚ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਪਹੁਲਵਾਲਾ ਦੇ ਸਰਪੰਚ ਜਸਵੰਤ ਸਿੰਘ ਸੋਢੀ ਨੂੰ ਉਸੇ ਪਿੰਡ ਦੇ ਇੱਕ ਵਿਅਕਤੀ ਨੇ ਘਰੋਂ ਬਾਹਰ ਬੁਲਾਇਆ ਤੇ ਉਨ੍ਹਾਂ 'ਤੇ 4-5 ਗੋਲੀਆਂ ਚਲਾਈਆਂ। ਗੋਲੀ ਸਰਪੰਚ ਦੇ ਪੇਟ ਵਿੱਚ ਲੱਗੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।