ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਦੀ ਵੀ ਤਿਆਰ ਕਰ ਲਈ ਹੈ। ਦੂਜੀ ਸੂਚੀ ਵਿੱਚ 15 ਤੋਂ ਲੈ ਕੇ 18 ਉਮੀਦਵਾਰਾਂ ਦਾ ਨਾਮ ਹੋਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੂਜੀ ਸੂਚੀ ਲਈ ਉਮੀਦਵਾਰ ਦੀ ਚੋਣ ਪ੍ਰਕਿਰਿਆ ਜਾਰੀ ਹੈ| ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਦੂਜੀ ਸੂਚੀ 'ਚ ਵੀ ਪਾਰਟੀ ਦੇ ਕੁੱਝ ਸੀਨੀਅਰ ਆਗੂ ਵੀ ਸ਼ਾਮਿਲ ਕੀਤੇ ਜਾ ਸਕਦੇ ਹਨ| ਜਾਣਕਾਰੀ ਅਨੁਸਾਰ ਪਾਰਟੀ ਦੇ ਐਮ ਪੀ ਨੂੰ ਵਿਧਾਨ ਸਭਾ ਚੋਣਾਂ ਤੋਂ ਬਾਹਰ ਰੱਖਿਆ ਜਾਵੇਗਾ।

 

 

 

 

 

 

 

ਇਹਨਾਂ ਉੱਤੇ ਚੋਣ ਪ੍ਰਚਾਰ ਦੀ ਪੂਰੀ ਜ਼ਿੰਮੇਵਾਰੀ ਹੋਵੇਗੀ। ਸੂਤਰਾਂ ਅਨੁਸਾਰ ਭਾਜਪਾ ਤੋਂ ਅਸਤੀਫ਼ਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ 15 ਅਗਸਤ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਸਿੱਧੂ ਜੋੜੇ ਵਿਚੋਂ ਸਿਰਫ਼ ਨਵਜੋਤ ਕੌਰ ਸਿੱਧੂ ਨੂੰ ਆਮ ਆਦਮੀ ਪਾਰਟੀ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ। ਯਾਦ ਰਹੇ ਕਿ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਦਿਨੀਂ 19 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਸੀ।

 

 

 

 

 

 

ਲਿਸਟ ਵਿੱਚ ਐਚ ਐਸ ਫੂਲਕਾ ਅਤੇ ਹਿੰਮਤ ਸਿੰਘ ਸ਼ੇਰਗਿੱਲ ਤੋਂ ਇਲਾਵਾ ਕਿਸੇ ਵੀ ਵੱਡੇ ਆਗੂ ਦਾ ਨਾਮ ਸ਼ਾਮਲ ਨਹੀਂ ਸੀ। ਕੁੱਝ ਥਾਵਾਂ ਉੱਤੇ ਪਾਰਟੀ ਇਸ ਲਿਸਟ ਦਾ ਵਿਰੋਧ ਵੀ ਹੋਇਆ ਹੈ। ਪਰ ਇਸ ਦੇ ਬਾਵਜੂਦ ਪਾਰਟੀ ਨੇ ਹੁਣ ਦੂਜੇ ਲਿਸਟ ਜਾਰੀ ਕਰਨ ਦੀ ਤਿਆਰੀ ਕਰ ਲਈ ਹੈ।