ਪੜਚੋਲ ਕਰੋ

ਸ਼ਾਮਲਾਟ ਜ਼ਮੀਨ ਹੜੱਪਣਾ ਚਾਹੁੰਦੀ ਹੈ ਸਰਕਾਰ: ਹਰਪਾਲ ਚੀਮਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਦੇ ਕੇ ਪੰਚਾਇਤਾਂ ਦੀਆਂ ਸਾਂਝੀਆਂ ਜ਼ਮੀਨਾਂ (ਸ਼ਾਮਲਾਟ) ਨੂੰ ਸਨਅਤੀ ਯੂਨਿਟਾਂ ਲਈ ਲੈਣ ਬਾਰੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਲਏ ਗਏ ਤੁਗ਼ਲਕੀ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਦੇ ਕੇ ਪੰਚਾਇਤਾਂ ਦੀਆਂ ਸਾਂਝੀਆਂ ਜ਼ਮੀਨਾਂ (ਸ਼ਾਮਲਾਟ) ਨੂੰ ਸਨਅਤੀ ਯੂਨਿਟਾਂ ਲਈ ਲੈਣ ਬਾਰੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਲਏ ਗਏ ਤੁਗ਼ਲਕੀ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ।
'ਆਪ' ਮੁਤਾਬਿਕ ਪੰਜਾਬ ਮੰਤਰੀ ਮੰਡਲ ਨੇ 'ਦਾ ਪੰਜਾਬ ਵਿਲੇਜ਼ ਕਾਮਨ ਲੈਂਡਜ਼' (ਰੈਗੂਲੇਸ਼ਨ) ਰੂਲਜ਼ 1964 ਵਿੱਚ ਸੋਧ ਕਰਕੇ ਸ਼ਾਮਲਾਟ ਜ਼ਮੀਨ ਪੰਚਾਇਤਾਂ ਦੇ ਨਾਮ ਤੋਂ ਉਦਯੋਗ ਵਿਭਾਗ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ  (ਪੀਐਸਆਈਈਸੀ) ਦੇ ਨਾਮ ਕਰਨ ਦਾ ਕਾਨੂੰਨੀ ਰਾਹ ਸਾਫ਼ ਕਰ ਦਿੱਤਾ ਹੈ। ਪੰਜਾਬ 'ਚ 1 ਲੱਖ 35 ਹਜ਼ਾਰ ਏਕੜ ਦੇ ਲਗਭਗ ਹਰ ਸਾਲ ਬੋਲੀ 'ਤੇ ਚੜ੍ਹਾਈ ਜਾਂਦੀ।
ਗ੍ਰਾਮੀਣ ਉਦਯੋਗਿਕ ਵਿਕਾਸ ਦੇ ਨਾਮ 'ਤੇ ਲਏ ਜਾ ਰਹੇ ਇਸ ਫ਼ੈਸਲੇ ਦੇ ਸਿੱਟੇ ਅਸਲ 'ਚ ਭਿਆਨਕ ਸਾਬਤ ਹੋਣਗੇ।
'ਆਪ' ਦੇ ਵਫ਼ਦ ਨੇ ਦੱਸਿਆ ਕਿ ਫ਼ੈਸਲੇ ਮੁਤਾਬਿਕ ਪੰਚਾਇਤਾਂ ਆਪਣੀ ਜ਼ਮੀਨ ਪੀਐਸਆਈਈਸੀ ਨੂੰ ਵੇਚਣ ਲਈ ਮਤੇ ਪਾਉਣਗੀਆਂ ਅਤੇ ਸਰਕਾਰ ਦੀ ਮਨਜ਼ੂਰੀ ਪਿੱਛੋਂ ਇਹ ਜ਼ਮੀਨਾਂ ਅੱਗੇ ਵੇਚੀਆਂ ਜਾਣਗੀਆਂ, ਪਰੰਤੂ ਪੀਐਸਆਈਈਸੀ ਪੰਚਾਇਤਾਂ ਨੂੰ ਪੂਰਾ ਪੈਸਾ ਨਹੀਂ ਦੇਵੇਗੀ। ਕੀ ਸਰਕਾਰ ਸੱਚਮੁੱਚ ਗ੍ਰਾਮੀਣ ਉਦਯੋਗ ਨੂੰ ਹੁਲਾਰਾ ਦੇਣ ਲਈ ਸੁਹਿਰਦ ਹੈ ਜਾਂ ਫਿਰ ਵਿੱਤੀ ਐਮਰਜੈਂਸੀ 'ਚ ਜਾਣ ਕਾਰਨ ਪੰਚਾਇਤੀ ਜ਼ਮੀਨਾਂ ਦੀ ਵੇਚ-ਵੱਟ ਕਰਕੇ ਕੁੱਝ ਸਮਾਂ ਆਪਣਾ ਹੋਰ ਵਿੱਤੀ ਬੁੱਤਾ ਮਾਰਨਾ (ਟਾਈਮ ਪਾਸ) ਚਾਹੁੰਦੀ ਹੈ?
ਚੀਮਾ ਨੇ ਸਵਾਲ ਕੀਤਾ ਕਿ ਇਹ ਕਿਹੋ ਜਿਹੀ ਸਰਕਾਰ ਹੈ ਜੋ ਪਿੰਡਾਂ ਦੀ ਸਦੀਆਂ ਪੁਰਾਣੀ ਸਾਂਝੀ ਵਿਰਾਸਤ ਦੀ ਮਹਿਜ਼ 25 ਫ਼ੀਸਦੀ ਪੈਸੇ ਨਾਲ ਰਜਿਸਟਰੀ ਆਪਣੇ ਨਾਮ ਕਰਕੇ ਹੜੱਪਣਾ ਚਾਹੁੰਦੀ ਹੈ। ਚੀਮਾ ਨੇ ਪੀਐਸਆਈਈਸੀ ਪਹਿਲਾਂ ਹੀ 1500 ਕਰੋੜ ਰੁਪਏ ਦੇ ਪਲਾਟ ਘੋਟਾਲੇ ਦੇ ਦੋਸ਼ਾਂ 'ਚ ਘਿਰੀ ਹੋਈ ਹੈ।
ਵਫ਼ਦ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਲੁੱਟਣ ਲਈ ਕੀਤੀ ਗਈ ਕਾਨੂੰਨਨ ਕਾਲੀ ਸੋਧ ਤੁਰੰਤ ਰੱਦ ਕੀਤੀ ਜਾਵੇ।  ਇਹ ਵੀ ਮੰਗ ਰੱਖੀ ਕਿ ਪਿੰਡਾਂ ਦੀਆਂ ਸਾਂਝੀਆਂ ਸ਼ਾਮਲਾਟੀ ਸੰਪਤੀਆਂ ਸੰਬੰਧੀ ਕੋਈ ਵੀ ਫ਼ੈਸਲਾ ਜਾ ਮਤਾ ਗ੍ਰਾਮ ਪੰਚਾਇਤ ਨਹੀਂ ਸਗੋਂ ਗ੍ਰਾਮ ਸਭਾ ਦੀ ਬਕਾਇਦਾ ਬੈਠਕ ਬੁਲਾ ਕੇ ਲਿਆ ਜਾਵੇ।
'ਆਪ' ਦੇ ਵਫ਼ਦ ਨੇ ਇਹ ਵੀ ਮੰਗ ਰੱਖੀ ਕਿ ਪੰਜਾਬ ਦੀ ਆਰਥਿਕ ਮੰਦਹਾਲੀ ਨਾਲ ਨਜਿੱਠਣ ਲਈ ਸਭ ਤੋਂ ਪਹਿਲਾਂ ਸਰਕਾਰ ਨੂੰ ਵਾਈਟ ਪੇਪਰ ਜਨਤਕ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤਾਂ ਕਿ ਇਸ ਲਈ ਜ਼ਿੰਮੇਵਾਰ ਧਿਰਾਂ ਦਾ ਸੱਚ ਲੋਕਾਂ ਸਾਹਮਣੇ ਆ ਸਕੇ। ਇਸ ਉਪਰੰਤ ਸੂਬੇ 'ਚ ਸਖ਼ਤੀ ਨਾਲ ਮਾਫ਼ੀਆ ਰਾਜ ਖ਼ਤਮ ਕੀਤਾ ਜਾਵੇ। ਜ਼ਰੂਰਤ ਪਵੇ ਤਾਂ ਸਰਕਾਰ ਹੀ ਭੰਗ ਕਰ ਦਿੱਤੀ ਜਾਵੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget