ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਪੂਰੇ ਬਾਦਲ ਪਰਿਵਾਰ ਦੀ ਮਾਨਸਿਕਤਾ ਨੂੰ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਹੋਈ ਤੇ ਕੋਟਕਪੂਰਾ ਬਹਿਬਲ ਕਲਾਂ ਗੋਲ਼ੀਕਾਂਡ ਪਿੱਛੇ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਬਾਦਲ ਵੱਲੋਂ ਇਹ ਕਹਿਣਾ ਕਿ ਨਕੋਦਰ ਬੇਅਦਬੀ ਵਰਗੇ ਕਾਂਡ ਤਾਂ ਵਾਪਰਦੇ ਹੀ ਰਹਿੰਦੇ ਨੇ ਬੇਹੱਦ ਸ਼ਰਮਨਾਕ ਅਤੇ ਮੰਦਭਾਗਾ ਹੈ।
ਆਪਣੇ ਪ੍ਰੈਸ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਬਾਰੇ ਨਿਹਾਇਤ ਨੀਚ ਟਿੱਪਣੀ 'ਹੋਇਆ ਤਾਂ ਹੋਇਆ' ਕਾਂਗਰਸੀ ਆਗੂ ਸੈਮ ਪਿਤਰੋਦਾ ਨੇ ਕੀਤੀ ਹੈ, ਪ੍ਰਕਾਸ਼ ਸਿੰਘ ਬਾਦਲ ਦਾ ਨਕੋਦਰ ਬੇਅਦਬੀ ਕਾਂਡ ਬਾਰੇ 'ਨਕੋਦਰ ਬੇਅਦਬੀ ਕਾਂਡ ਤਾਂ ਵਾਪਰਦੇ ਹੀ ਰਹਿੰਦੇ ਹਨ' ਬਿਆਨ ਸੈਮ ਪਿਤਰੋਦਾ ਨਾਲੋਂ ਵੀ ਵੱਧ ਸ਼ਰਮਨਾਕ, ਗੈਰ ਜਿੰਮੇਦਾਰਨ ਅਤੇ ਪੰਥ ਵਿਰੋਧੀ ਹੈ।
ਹਰਪਾਲ ਚੀਮਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਸ ਘਟੀਆ ਅਤੇ ਗੈਰ-ਜਿੰਮੇਦਾਰਨਾ ਟਿੱਪਣੀ ਬਾਰੇ ਤੁਰੰਤ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਚੀਮਾ ਨੇ ਕਿਹਾ ਕਿ ਹੁਣ ਇਹ ਵੀ ਦੇਖਣਾ ਹੋਵੇਗਾ ਕਿ ਕੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਸਮੇਤ ਬਾਕੀ ਜਥੇਦਾਰ ਪ੍ਰਕਾਸ਼ ਸਿੰਘ ਬਾਦਲ ਦੇ ਇਸ ਬਿਆਨ ਦਾ ਨੋਟਿਸ ਲੈਂਦੇ ਹਨ ਜਾਂ ਨਹੀਂ, ਜਿਸ ਨੂੰ ਮੀਡੀਆ ਨੇ ਪ੍ਰਮੁੱਖਤਾ ਨਾਲ ਨਸ਼ਰ ਕੀਤਾ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੇਅਦਬੀਆਂ ਦੇ ਕਾਲੇ ਇਤਿਹਾਸ 'ਚ 2 ਫਰਵਰੀ 1986 ਨੂੰ ਨਕੋਦਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਬੀੜਾਂ ਸੜੀਆਂ ਸਨ। ਇਸ ਬੇਅਦਬੀ ਦੇ ਰੋਸ ਪ੍ਰਗਟਾ ਰਹੇ ਸਿੱਖਾਂ 'ਤੇ ਪੁਲਿਸ ਨੇ ਠੀਕ ਉਸੇ ਤਰ੍ਹਾਂ ਗੋਲੀ ਚਲਾ ਕੇ 4 ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ, ਜਿਵੇਂ ਬਹਿਬਲ ਕਲਾਂ 'ਚ ਗੋਲ਼ੀ ਚਲਾ ਕੇ 2 ਸਿੱਖ ਨੌਜਵਾਨ ਸ਼ਹੀਦ ਕੀਤੇ ਸਨ। ਉਨ੍ਹਾਂ ਕਿਹਾ ਕਿ ਉਸੇ ਸਮੇਂ ਵੀ ਨਕੋਦਰ ਬੇਅਦਬੀ ਕਾਂਡ ਦੀ ਜਾਂਚ ਰਿਪੋਰਟ ਨੂੰ ਵੀ ਬਾਦਲ ਸਰਕਾਰ ਵਾਂਗ ਬਰਗਾੜੀ ਕਾਂਡ 'ਤੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦੀ ਦੀ ਟੋਕਰੀ 'ਚ ਸੁੱਟ ਦਿੱਤਾ ਗਿਆ ਹੈ।
ਨਕੋਦਰ ਬੇਅਦਬੀ ਕਾਂਡ ਬਾਰੇ ਬਾਦਲ ਦੀ ਟਿੱਪਣੀ 'ਤੇ 'ਆਪ' ਨੇ ਪਾਇਆ ਘੇਰਾ
ਏਬੀਪੀ ਸਾਂਝਾ
Updated at:
11 May 2019 08:58 PM (IST)
ਚੀਮਾ ਨੇ ਕਿਹਾ ਕਿ ਹੁਣ ਇਹ ਵੀ ਦੇਖਣਾ ਹੋਵੇਗਾ ਕਿ ਕੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਸਮੇਤ ਬਾਕੀ ਜਥੇਦਾਰ ਪ੍ਰਕਾਸ਼ ਸਿੰਘ ਬਾਦਲ ਦੇ ਇਸ ਬਿਆਨ ਦਾ ਨੋਟਿਸ ਲੈਂਦੇ ਹਨ ਜਾਂ ਨਹੀਂ, ਜਿਸ ਨੂੰ ਮੀਡੀਆ ਨੇ ਪ੍ਰਮੁੱਖਤਾ ਨਾਲ ਨਸ਼ਰ ਕੀਤਾ ਹੈ।
- - - - - - - - - Advertisement - - - - - - - - -