AAP Campaign: ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ AAP ਨੇ ਸ਼ੁਰੂ ਕੀਤੀ DP ਕੈਂਪੇਨ, ਭਗਵੰਤ ਮਾਨ ਵੀ ਹੋਏ ਸ਼ਾਮਲ
AAP Social Media Campaign: ਇਸ ਮੁਹਿੰਮ ਤਹਿਤ 'ਆਪ' ਦੇ ਸਾਰੇ ਸੋਸ਼ਲ ਮੀਡੀਆ ਅਕਾਊਂਟਸ ਅਤੇ ਨੇਤਾਵਾਂ ਅਤੇ ਵਿਧਾਇਕਾਂ ਨੇ ਆਪਣੇ ਖਾਤਿਆਂ ਦੀ ਡੀਪੀ ਬਦਲ ਦਿੱਤੀ ਹੈ। ਇਸ 'ਚ ਉਨ੍ਹਾਂ ਨੇ ਪ੍ਰੋਫਾਈਲ ਪਿਕਚਰ ਲਗਾਉਣ ਦੀ ਬਜਾਏ ਅਰਵਿੰਦ ਕੇਜਰੀਵਾਲ
AAP Social Media Campaign: ਆਮ ਆਦਮੀ ਪਾਰਟੀ (AAP ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਨੇ ਸੋਸ਼ਲ ਮੀਡੀਆ 'ਤੇ DP ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਮਹਿੰਮ ਵਿੱਚ ਮੋਦੀ ਦਾ ਸਭ ਤੋਂ ਵੱਡਾ ਡਰ ਕਿਹਾ ਗਿਆ ਹੈ- ਕੇਜਰੀਵਾਲ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ।
ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ DP 'ਤੇ ਅਰਵਿੰਦ ਕੇਜਰੀਵਾਲ ਦੀ ਫੋਟੋ ਲਗਾਈ ਹੈ। ਜਿਸ ਵਿੱਚ ਲਿਖਿਆ ਹੈ ਕਿ ''ਮੋਦੀ ਦਾ ਸਭ ਤੋਂ ਵੱਡਾ ਡਰ ਕੇਜਰੀਵਾਲ''
ਇਸ ਫੋਟੋ ਨੂੰ ਡਾਊਨਲੋਡ ਕਰਨ ਲਈ ਆਮ ਆਦਮੀ ਪਾਰਟੀ ਨੇ indiawithkejriwal.com ਵੈੱਬਸਾਈਟ ਤਿਆਰ ਕੀਤੀ ਹੈ। ਜਿੱਥੇ ਵਰਕਰ ਨੇ ਸਿਰਫ਼ ਆਪਣੀ ਫੋਟੋ ਅਪਲੋਡ ਕਰਨੀ ਹੈ ਅਤੇ ਬਾਅਦ ਵਿੱਚ ਹਿਸ ਨੂੰ ਡਾਊਨਲੋਟ ਕਰ ਲੈਣਾ ਹੈ।
ਇਸ ਮੁਹਿੰਮ ਤਹਿਤ 'ਆਪ' ਦੇ ਸਾਰੇ ਸੋਸ਼ਲ ਮੀਡੀਆ ਅਕਾਊਂਟਸ ਅਤੇ ਨੇਤਾਵਾਂ ਅਤੇ ਵਿਧਾਇਕਾਂ ਨੇ ਆਪਣੇ ਖਾਤਿਆਂ ਦੀ ਡੀਪੀ ਬਦਲ ਦਿੱਤੀ ਹੈ। ਇਸ 'ਚ ਉਨ੍ਹਾਂ ਨੇ ਪ੍ਰੋਫਾਈਲ ਪਿਕਚਰ ਲਗਾਉਣ ਦੀ ਬਜਾਏ ਅਰਵਿੰਦ ਕੇਜਰੀਵਾਲ ਦੀ ਤਸਵੀਰ ਨੂੰ ਸਲਾਖਾਂ ਪਿੱਛੇ ਲਗਾ ਦਿੱਤਾ ਹੈ। ਡ
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੱਡੀ ਜ਼ਿੰਮੇਵਾਰੀ ਆ ਗਈ ਹੈ। ਹੁਣ ਉਹ ਪਾਰਟੀ ਦੇ ਵੱਡੇ ਨੇਤਾ ਹਨ। ਐਤਵਾਰ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਹੋਈ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੈਦਾ ਹੋਈ ਸਥਿਤੀ 'ਤੇ ਵੀ ਵਿਚਾਰ ਚਰਚਾ ਕੀਤੀ।
ਇਸ ਦੌਰਾਨ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲਿਆ ਗਿਆ। ਇਸ ਦੇ ਨਾਲ ਹੀ ਫੈਸਲਾ ਕੀਤਾ ਗਿਆ ਕਿ 30 ਮਾਰਚ ਨੂੰ ਦਿੱਲੀ ਵਿੱਚ ਹੋਣ ਵਾਲੀ ਰੈਲੀ ਵਿੱਚ ਪੰਜਾਬ ਦੇ ਵੱਡੀ ਗਿਣਤੀ ਆਗੂ ਅਤੇ ਸਮਰਥਕ ਜਾਣਗੇ। ਸਾਰੇ ਆਗੂ ਤੇ ਵਿਧਾਇਕ ਪਾਰਟੀ ਦੇ ਕੌਮੀ ਕੋਆਰਡੀਨੇਟਰ ਨਾਲ ਖੜ੍ਹੇ ਹਨ।