ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਕੰਗਨਾ ਰਣੌਤ ਦੇ ਕਿਸਾਨਾਂ ਨੂੰ ਲੈ ਕੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ 'ਚ ਰੋਸ ਹੈ। ਸਿਆਸੀ ਪਾਰਟੀਆਂ ਦੇ ਨੇਤਾ ਇਸ ਨੂੰ ਲੈ ਕੇ ਕੰਗਨਾ ਦਾ ਵਿਰੋਧ ਕਰ ਰਹੇ ਹਨ। ਹਾਲਾਂਕਿ ਇਸ ਤੋਂ ਪਹਿਲਾਂ ਉਸ ਦੀ ਨਵੀਂ ਫਿਲਮ ਐਮਰਜੈਂਸੀ ਦਾ ਵੀ ਪੰਜਾਬ 'ਚ ਵਿਰੋਧ ਹੋ ਰਿਹਾ ਹੈ।



ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਭਾਜਪਾ ਸੰਸਦ ਕੰਗਨਾ ਰਣੌਤ ਦੇ ਵਿਵਾਦਿਤ ਬਿਆਨਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਬਿਆਨ ਦੇ ਰਹੀ ਹੈ।


ਐਤਵਾਰ ਨੂੰ ਗਰਗ ਨੇ ਕਿਹਾ ਕਿ ਕੰਗਨਾ ਰਣੌਤ ਕਦੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਵਾਲੇ ਬਿਆਨ ਦਿੰਦੀ ਹੈ ਅਤੇ ਕਦੇ ਪੰਜਾਬੀਆਂ ਨੂੰ ਅੱਤਵਾਦੀ ਦੱਸਦੀ ਹੈ। ਉਸ ਦੇ ਬਿਆਨਾਂ ਤੋਂ ਇੰਝ ਜਾਪਦਾ ਹੈ ਕਿ ਉਸ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦਾ ਸਮਰਥਨ ਹਾਸਲ ਹੈ ਜਾਂ ਪਾਰਟੀ ਜਾਣਬੁੱਝ ਕੇ ਉਨ੍ਹਾਂ ਨੂੰ ਅਜਿਹੇ ਬਿਆਨ ਦੇਣ ਲਈ ਮਜਬੂਰ ਕਰ ਰਹੀ ਹੈ।



ਗਰਗ ਨੇ ਕਿਹਾ ਕਿ ਭਾਜਪਾ ਕਿਸਾਨ ਅੰਦੋਲਨ ਦੇ ਸਮੇਂ ਤੋਂ ਹੀ ਪੰਜਾਬ ਨੂੰ ਨਿਸ਼ਾਨਾ ਬਣਾ ਰਹੀ ਹੈ। ਕੇਂਦਰ ਸਰਕਾਰ ਮੋਦੀ ਸਰਕਾਰ ਵਿਰੁੱਧ ਆਵਾਜ਼ ਚੁੱਕਣ ਵਾਲੇ ਨੂੰ ਬਦਨਾਮ ਕਰਨ ਜਾਂ ਤੰਗ ਕਰਨ ਦੀ ਕੋਸ਼ਿਸ਼ ਕਰਦੀ ਹੈ। ਪੰਜਾਬ ਨਾਲ ਵੀ ਅਜਿਹਾ ਹੀ ਕੀਤਾ ਜਾ ਰਿਹਾ ਹੈ। 'ਆਪ' ਨੇਤਾ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਕੰਗਨਾ ਦੇ ਵਿਵਾਦਿਤ ਬਿਆਨਾਂ 'ਤੇ ਕਾਬੂ ਪਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਇਸ ਨਾਲ ਪੰਜਾਬੀਆਂ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ ਗਲਤ ਸੰਦੇਸ਼ ਜਾ ਰਿਹਾ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ