'ਕਰਜ਼ੇ ਦੇ ਬੋਝ ਥੱਲੇ ਦੱਬਿਆ ਜਾ ਰਿਹਾ ਪੰਜਾਬ ! ਆਪ ਨੇ ਪ੍ਰਿੰਟ ਮੀਡੀਆ 'ਤੇ ਇਸ਼ਤਿਹਾਰਾਂ ਲਈ ਖ਼ਰਚੇ 317 ਕਰੋੜ, ਬਣ ਗਿਆ ਰੰਗਲਾ ਪੰਜਾਬ'
ਇਸ ਨੂੰ ਲੈ ਕੇ ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਸਰਕਾਰ ਵਿਕਾਸ ਕਾਰਜਾਂ ਨੂੰ ਨਜ਼ਰਅੰਦਾਜ਼ ਕਰਕੇ ਆਪਣੀ ਚਮਕਦਾਰ ਤਸਵੀਰ ਪੇਸ਼ ਕਰਨ 'ਤੇ ਜ਼ਿਆਦਾ ਧਿਆਨ ਦੇ ਰਹੀ ਹੈ। ਇਸ਼ਤਿਹਾਰਾਂ ਵਿੱਚ ਪੰਜਾਬ ਨੂੰ "ਰੰਗਲਾ" ਦਿਖਾਇਆ ਜਾ ਰਿਹਾ ਹੈ, ਜਦਕਿ ਜ਼ਮੀਨੀ ਹਕੀਕਤ ਵੱਖਰੀ ਹੈ।

Punjab News: ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਦੀ ਸਰਕਾਰ 'ਤੇ ਇਸ਼ਤਿਹਾਰਬਾਜ਼ੀ 'ਤੇ ਬੇਤਹਾਸ਼ਾ ਖਰਚ ਤੇ ਵਿਕਾਸ ਕਾਰਜਾਂ ਦੀ ਘਾਟ ਸੰਬੰਧੀ ਸਵਾਲ ਉੱਠ ਰਹੇ ਹਨ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਦਾਅਵਿਆਂ ਅਨੁਸਾਰ, ਪਿਛਲੇ ਤਿੰਨ ਸਾਲਾਂ ਵਿੱਚ ਸਰਕਾਰ ਨੇ ਪ੍ਰਿੰਟ ਮੀਡੀਆ 'ਤੇ ਇਸ਼ਤਿਹਾਰਾਂ ਲਈ 317 ਕਰੋੜ ਰੁਪਏ ਖਰਚ ਕੀਤੇ ਹਨ, ਜਿਸ ਵਿੱਚ ਸਿਰਫ਼ ਇੱਕ ਸਾਲ ਵਿੱਚ 106 ਕਰੋੜ ਰੁਪਏ ਦੀ ਰਕਮ ਸ਼ਾਮਲ ਹੈ। ਇਹ ਖਰਚ ਪੰਜਾਬ ਦੇ ਵਧਦੇ ਕਰਜ਼ੇ ਦੇ ਬੋਝ ਦੇ ਮੱਦੇਨਜ਼ਰ ਵਿਵਾਦ ਦਾ ਵਿਸ਼ਾ ਬਣਿਆ ਹੈ, ਜੋ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਧ ਸਕਦਾ ਹੈ।
ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ RTI ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੁੱਟ, ਤਿੰਨ ਸਾਲਾਂ ਵਿੱਚ ਪ੍ਰਿੰਟ ਮੀਡੀਆ 'ਤੇ ਇਸ਼ਤਿਹਾਰਾਂ ਦਾ ਖਰਚਾ 317 ਕਰੋੜ ਰੁਪਏ, ਇੱਕ ਸਾਲ ਵਿੱਚ 106 ਕਰੋੜ ਰੁਪਏ ਮਹਿਜ਼ ਇਸ਼ਤਿਹਾਰਬਾਜ਼ੀ ਤੇ ਲੁਟਾਏ ਜਾ ਰਹੇ ਹਨ, ਪੰਜਾਬ ਦੇ ਕਰਜ਼ੇ ਦੀ ਪੰਡ ਦਿਨ-ਬ-ਦਿਨ ਭਾਰੀ ਹੁੰਦੀ ਜਾ ਰਹੀ ਹੈ। ਨੌਜਵਾਨ ਪੰਜਾਬ ਛੱਡ ਕੇ ਬਾਹਰ ਜਾ ਰਹੇ ਹਨ। ਵਿਕਾਸ ਕਾਰਜ ਸਾਰੇ ਠੱਪ ਹਨ। ਪਰ ਇਸ਼ਤਿਆਰਾਂ 'ਚ ਪੰਜਾਬ ਰੰਗਲਾ ਹੈ
👉ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੁੱਟ
— Bikram Singh Majithia (@bsmajithia) May 25, 2025
👉ਤਿੰਨ ਸਾਲਾਂ ਵਿੱਚ ਪ੍ਰਿੰਟ ਮੀਡੀਆ 'ਤੇ ਇਸ਼ਤਿਹਾਰਾਂ ਦਾ ਖਰਚਾ 317 ਕਰੋੜ ਰੁਪਏ।
👉 ਇੱਕ ਸਾਲ ਵਿੱਚ 106 ਕਰੋੜ ਰੁਪਏ ਮਹਿਜ਼ ਇਸ਼ਤਿਹਾਰਬਾਜ਼ੀ ਤੇ ਲੁਟਾਏ ਜਾ ਰਹੇ ਹਨ।
👉 ਪੰਜਾਬ ਦੇ ਕਰਜ਼ੇ ਦੀ ਪੰਡ ਦਿਨ-ਬ-ਦਿਨ ਭਾਰੀ ਹੁੰਦੀ ਜਾ ਰਹੀ ਹੈ।
👉ਨੌਜਵਾਨ ਪੰਜਾਬ ਛੱਡ ਕੇ ਬਾਹਰ ਜਾ ਰਹੇ ਹਨ।
👉 ਵਿਕਾਸ… pic.twitter.com/zcIbTBgxOt
ਇਸ ਨੂੰ ਲੈ ਕੇ ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਸਰਕਾਰ ਵਿਕਾਸ ਕਾਰਜਾਂ ਨੂੰ ਨਜ਼ਰਅੰਦਾਜ਼ ਕਰਕੇ ਆਪਣੀ ਚਮਕਦਾਰ ਤਸਵੀਰ ਪੇਸ਼ ਕਰਨ 'ਤੇ ਜ਼ਿਆਦਾ ਧਿਆਨ ਦੇ ਰਹੀ ਹੈ। ਇਸ਼ਤਿਹਾਰਾਂ ਵਿੱਚ ਪੰਜਾਬ ਨੂੰ "ਰੰਗਲਾ" ਦਿਖਾਇਆ ਜਾ ਰਿਹਾ ਹੈ, ਜਦਕਿ ਜ਼ਮੀਨੀ ਹਕੀਕਤ ਵੱਖਰੀ ਹੈ। ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਪੰਜਾਬ ਛੱਡ ਕੇ ਵਿਦੇਸ਼ ਜਾਣਾ ਅਤੇ ਵਿਕਾਸ ਕਾਰਜਾਂ ਦਾ ਰੁਕ ਜਾਣਾ ਵੀ ਚਿੰਤਾ ਦਾ ਵਿਸ਼ਾ ਹੈ।
ਹਾਲਾਂਕਿ, 'ਆਪ' ਸਰਕਾਰ ਦਾ ਦਾਅਵਾ ਹੈ ਕਿ ਉਹ ਲੋਕ ਭਲਾਈ ਲਈ ਕੰਮ ਕਰ ਰਹੀ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਨੇ ਹੁਣ ਤੱਕ 54,141 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਕਈ ਟੋਲ ਪਲਾਜ਼ੇ ਬੰਦ ਕੀਤੇ ਹਨ ਇਸ ਤੋਂ ਬਾਅਦ ਆਪਣੇ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਲੰਬੀ ਸੂਚੀ ਸਾਂਝੀ ਕੀਤੀ ਜਾਂਦੀ ਹੈ।
ਫਿਰ ਵੀ, ਵਿਰੋਧੀ ਪਾਰਟੀਆਂ ਆਪ 'ਤੇ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾ ਰਹੀਆਂ ਹਨ ਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਹਰ ਕੰਮ ਦਿੱਲੀ ਵਾਲਿਆਂ ਤੋਂ ਪੁੱਛ ਕੇ ਕੀਤਾ ਜਾ ਰਿਹਾ ਹੈ।ਆਗਾਮੀ ਸਮੇਂ ਵਿੱਚ ਸਰਕਾਰ ਦੀਆਂ ਨੀਤੀਆਂ ਅਤੇ ਖਰਚਿਆਂ 'ਤੇ ਬਹਿਸ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।






















