Punjab News: ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸਰਦਾਰ ਇਕਬਾਲ ਸਿੰਘ ਨਵੇਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

ਉਨ੍ਹਾਂ ਨੇ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਜ਼ਿਕਰ ਕਰ ਦਈਏ ਕਿ ਪਿਛਲੇ ਦਿਨੀਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵੀ ਦੋਫਾੜ ਹੋ ਗਿਆ ਹੈ।