ਪੜਚੋਲ ਕਰੋ
Advertisement
(Source: ECI/ABP News/ABP Majha)
ਡੀਜੀਪੀ ਤੇ ਮੰਤਰੀ ਆਸ਼ੂ ਨੂੰ ਲੈ ਕੇ ਚੜ੍ਹਿਆ 'ਆਪ' ਦਾ ਪਾਰਾ
-ਡੀਜੀਪੀ ਦਿਨਕਰ ਗੁਪਤਾ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਤੁਰੰਤ ਹਟਾਏ ਜਾਣ ਦੀ ਮੰਗ -ਕੈਪਟਨ ਅਮਰਿੰਦਰ ਸਿੰਘ ਵੱਲੋਂ ਡੀਜੀਪੀ ਦਿਨਕਰ ਗੁਪਤਾ ਤੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ 'ਕਲੀਨ ਚਿੱਟ'
ਚੰਡੀਗੜ੍ਹ: 'ਆਪ' ਵਿਧਾਇਕਾਂ ਨੇ ਸਦਨ 'ਚ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਅੱਜ ਵਾਕਆਊਟ ਕੀਤਾ। ਵਿਧਾਨ ਸਭਾ ਇਜਲਾਸ ਦੌਰਾਨ ਡੀਜੀਪੀ ਦਿਨਕਰ ਗੁਪਤਾ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਤੁਰੰਤ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਇਹ ਵਾਕਆਊਟ ਕੀਤਾ ਗਿਆ।
ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਕਾਫ਼ੀ ਨੋਕ-ਝੋਕ ਹੋਈ, ਪਰ ਮੁੱਖ ਮੰਤਰੀ ਵਿਰੋਧੀ ਧਿਰ ਨੂੰ ਸੰਤੁਸ਼ਟ ਨਹੀਂ ਕਰ ਸਕੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੀਜੀਪੀ ਦਿਨਕਰ ਗੁਪਤਾ ਤੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ 'ਕਲੀਨ ਚਿੱਟ' ਦਿੱਤੇ ਜਾਣ ਦੇ ਵਿਰੋਧ 'ਚ ਵਿਰੋਧੀ ਧਿਰ (ਆਪ) ਬੀਤੇ ਦਿਨ ਵਾਂਗ ਹਮਲਾਵਰ ਹੋ ਗਈ।
ਮੀਡੀਆ ਨਾਲ ਗੱਲਬਾਤ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤ ਭੂਸ਼ਨ ਆਸ਼ੂ ਨਾਲ ਜੁੜੇ ਜਿਹੜੇ ਕੇਸਾਂ ਦਾ ਟਰਾਇਲ ਹੀ ਨਹੀਂ ਹੋਇਆ, ਉਹ ਕਿਹੜੇ ਖਾਤੇ 'ਚ ਬੋਲਦੇ ਹਨ। ਉਨ੍ਹਾਂ ਕਿਹਾ ਆਸ਼ੂ ਦੇ ਇਕਬਾਲੀਆ ਬਿਆਨ ਦੇ ਆਧਾਰ 'ਤੇ ਕੇਸ ਮੁੜ ਖੋਲ੍ਹੇ ਜਾਣ।
ਚੀਮਾ ਨੇ ਡੀਜੀਪੀ ਨੂੰ ਤੁਰੰਤ ਹਟਾਏ ਜਾਣ ਦੀ ਮੰਗ ਵੀ ਕੀਤੀ। ਡੀਜੀਪੀ ਨੇ ਹਾਲ ਹੀ 'ਚ ਸ੍ਰੀ ਕਰਤਾਰਪੁਰ ਸਾਹਿਬ ਤੇ ਵਿਵਾਦਤ ਟਿੱਪਣੀ ਕੀਤੀ ਸੀ। ਚੀਮਾ ਨੇ ਡੀਜੀਪੀ ਦੀਆਂ ਪਾਕਿਸਤਾਨੀ ਮਹਿਲਾ ਅਰੂਸਾ ਆਲਮ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਫ਼ੋਟੋਆਂ ਦਾ ਰਾਜ ਵੀ ਪੁੱਛਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਦੇਸ਼
ਪੰਜਾਬ
Advertisement