Punjab Politics: ਪੰਜਾਬ ਲਈ 'ਆਪ' ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਜਾਣੋ ਕੌਣ-ਕੌਣ ਹੋਏ ਸ਼ਾਮਲ ?
AAP Star Campaigners List: ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ 1 ਜੂਨ ਨੂੰ ਵੋਟਾਂ ਪੈਣਗੀਆਂ। ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ 40 ਨੇਤਾਵਾਂ ਦੇ ਨਾਂਅ ਸ਼ਾਮਲ ਹਨ। ਦਿੱਲੀ ਅਤੇ ਪੰਜਾਬ ਦੇ ਸੀਐਮ ਤੋਂ ਇਲਾਵਾ ਪੰਜਾਬ ਦੇ ਮੰਤਰੀਆਂ ਦੇ ਨਾਂ ਵੀ ਹਨ।
AAP Star Campaigners In Punjab: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਸੰਦੀਪ ਪਾਠਕ, ਪੰਕਜ ਗੁਪਤਾ ਅਤੇ ਸੰਜੇ ਸਿੰਘ ਸਮੇਤ 40 ਲੋਕਾਂ ਦੇ ਨਾਂ ਸ਼ਾਮਲ ਹਨ। ਇਸ ਦੇ ਨਾਲ ਹੀ ਪੰਜਾਬ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੇ ਮੰਤਰੀ ਗੋਪਾਲ ਰਾਏ, ਮੰਤਰੀ ਆਤਿਸ਼ੀ ਅਤੇ ਸੌਰਭ ਭਾਰਦਵਾਜ ਦੇ ਨਾਂ ਵੀ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ।
BIG NEWS‼️
— AAP (@AamAadmiParty) May 13, 2024
We hereby announce our Star Campaigners for the General Election 2024 to Lok Sabha for Punjab (State) pic.twitter.com/Hbiw3DNeY5
ਪੰਜਾਬ ਵਿੱਚ 'ਆਪ' ਦੇ ਸਟਾਰ ਪ੍ਰਚਾਰਕਾਂ ਦੀ ਸੂਚੀ
ਆਮ ਆਦਮੀ ਪਾਰਟੀ ਦੇ ਆਗੂ ਪੰਕਜ ਗੁਪਤਾ, ਐਨਡੀ ਗੁਪਤਾ, ਰਾਘਵ ਚੱਢਾ, ਕੈਲਾਸ਼ ਗਹਿਲੋਤ, ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਦੇ ਨਜ਼ਰ ਆਉਣਗੇ। ਇਨ੍ਹਾਂ ਸਾਰਿਆਂ ਦੇ ਨਾਂ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ। ਇਸ ਦੇ ਨਾਲ ਹੀ ਸਤੇਂਦਰ ਜੈਨ ਦਾ ਨਾਂ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹੈ।
ਪੰਜਾਬ ਲਈ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਚੇਤਨ ਸਿੰਘ ਜੌੜਮਾਜਰਾ, ਬ੍ਰਹਮ ਸ਼ੰਕਰ ਜਿੰਪਾ, ਹਰਜੋਤ ਸਿੰਘ ਬੈਂਸ, ਬਲਕਾਰ ਸਿੰਘ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਪ੍ਰਿੰਸੀਪਲ ਬੁੱਧਰਾਮ, ਬਲਜਿੰਦਰ ਕੌਰ, ਸੰਜੀਵ ਝਾਅ ਸਮੇਤ ਕਈ ਹੋਰ ਸ਼ਾਮਲ ਹਨ। ਜਸਵੀਰ ਸਿੰਘ ਰਾਜਾ ਗਿੱਲ, ਤਰੁਨਪ੍ਰੀਤ ਸਿੰਘ ਸੌਂਧ, ਮਨਜਿੰਦਰ ਸਿੰਘ ਲਾਲਪੁਰਾ, ਮਨਜੀਤ ਬਿਲਾਸਪੁਰ ਦੇ ਨਾਂਅ ਸ਼ਾਮਲ ਹਨ।
1 ਜੂਨ ਨੂੰ ਪੰਜਾਬ ਵਿੱਚ ਪੈਣਗੀਆਂ ਵੋਟਾਂ
ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਅਲੱਗ-ਅਲੱਗ ਚੋਣਾਂ ਲੜ ਰਹੀਆਂ ਹਨ। ਆਮ ਆਦਮੀ ਪਾਰਟੀ ਨੇ ਇੱਥੋਂ ਦੇ ਕਈ ਵਿਧਾਇਕਾਂ ਨੂੰ ਲੋਕ ਸਭਾ ਦੀਆਂ ਟਿਕਟਾਂ ਦਿੱਤੀਆਂ ਹਨ। ਪੰਜਾਬ ਵਿੱਚ ਕੁੱਲ 13 ਲੋਕ ਸਭਾ ਸੀਟਾਂ ਹਨ। ਇੱਥੇ ਸਾਰੀਆਂ ਸੀਟਾਂ 'ਤੇ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ। ਪੰਜਾਬ ਵਿੱਚ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ ਬਿਹਤਰ ਪ੍ਰਦਰਸ਼ਨ ਕੀਤਾ ਸੀ। ਪਿਛਲੀਆਂ ਚੋਣਾਂ ਵਿੱਚ ਕਾਂਗਰਸ ਨੇ 8 ਸੀਟਾਂ ਜਿੱਤੀਆਂ ਸਨ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ 2-2 ਸੀਟਾਂ ਜਿੱਤੀਆਂ ਸਨ। ਆਮ ਆਦਮੀ ਪਾਰਟੀ ਨੂੰ ਇੱਕ ਸੀਟ ਦਾ ਨੁਕਸਾਨ ਹੋਇਆ ਸੀ।