ਚੰਡੀਗੜ੍ਹ: ਆਮ ਆਦਮੀ ਪਾਰਟੀ ਨੂੰ ਚਾਹੇ ਹਰਵਿੰਦਰ ਸਿੰਘ ਫੂਲਕਾ ਦੇ ਅਲਵਿਦਾ ਕਹਿ ਦਿੱਤੀ ਹੈ ਪਰ 'ਆਪ' ਅਜੇ ਵੀ ਫੂਲਕਾ ਦਾ ਸਾਥ ਨਹੀਂ ਛੱਡੇਗੀ। ਫੂਲਕਾ ਦੇ ਅਸਤੀਫ਼ੇ ਤੋਂ ਬਾਅਦ ਵੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਫੂਲਕਾ ਦੀ ਐਸਜੀਪੀਸੀ ਚੋਣਾਂ ਵਿੱਚ ਡਟ ਕੇ ਹਮਾਇਤ ਕਰੇਗੀ।
ਹਾਲਾਂਕਿ ਫੂਲਕਾ ਨੇ ਆਮ ਆਦਮੀ ਪਾਰਟੀ ਬਣਨ ਦੇ ਵਿਰੋਧ ਵਿੱਚ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਅੰਨਾ ਹਜ਼ਾਰੇ ਅੰਦੋਲਨ ਹੀ ਰਹਿੰਦਾ ਤਾਂ ਚੰਗੀ ਗੱਲ ਸੀ। ਇਸ ਬਾਰੇ ਹਰਪਾਲ ਚੀਮਾ ਨੇ ਕਿਹਾ ਕਿ ਅੰਨਾ ਹਜ਼ਾਰੇ ਅੰਦੋਲਨ ਭ੍ਰਿਸ਼ਟਾਚਾਰ ਖਤਮ ਕਰਨਾ ਚਾਹੁੰਦਾ ਸੀ। ਆਮ ਆਦਮੀ ਪਾਰਟੀ ਵੀ ਉਸੇ ਹੀ ਮੁੱਦਿਆਂ 'ਤੇ ਕੰਮ ਕਰ ਰਹੀ ਹੈ।
ਹਾਲਾਂਕਿ ਆਮ ਆਦਮੀ ਪਾਰਟੀ ਵਿੱਚ ਇੱਕ ਤੋਂ ਬਾਅਦ ਇੱਕ ਵਿਕਟ ਡਿੱਗਦੇ ਜਾ ਰਹੇ ਹਨ ਪਰ ਹਰਪਾਲ ਚੀਮਾ ਦਾ ਇਹ ਦਾਅਵਾ ਹੈ ਕਿ ਪਾਰਟੀ ਪੰਜਾਬ ਵਿੱਚ ਪੂਰੀ ਤਰ੍ਹਾਂ ਮਜ਼ਬੂਤ ਹੈ। ਚੀਮਾ ਨੇ ਕਿਹਾ ਜੇਕਰ ਫੂਲਕਾ ਐਸਜੀਪੀਸੀ ਚੋਣਾਂ ਵਿੱਚ ਹਿੱਸਾ ਲੈਣਗੇ ਤਾਂ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਡੱਟ ਕੇ ਸਪੋਰਟ ਕਰੇਗੀ।