ਚੰਡੀਗੜ੍ਹ: ਪਾਕਿਸਤਾਨ ਵੱਲੋਂ ਕਰਤਾਰਪੁਰ ਕੌਰੀਡੋਰ ਦੇ ਉਦਘਾਟਨ ਲਈ ਸਾਬਕਾ ਮੁੱਖ ਮੰਤਰੀ ਡਾ. ਮਨਮੋਹਨ ਸਿੰਘ ਸੱਦਾ ਭੇਜਣ 'ਤੇ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਨੂੰ ਪਾਕਿਸਤਾਨ ਦੀ ਚਾਲ ਕਰਾਰ ਦਿੱਤਾ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਪਾਕਿਸਤਾਨ ਨੂੰ ਭਾਰਤ ਸਰਕਾਰ ਦੇ ਹੈੱਡ ਸਣੇ ਸਾਰੀਆਂ ਪਾਰਟੀਆਂ ਦੇ ਮੋਹਰੀਆਂ ਨੂੰ ਬੁਲਾਉਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਇਕੱਲੇ ਡਾ. ਮਨਮੋਹਨ ਸਿੰਘ ਨੂੰ ਸੱਦਾ ਦੇਣਾ ਪਾਕਿਸਤਾਨ ਦੀ ਸਿਆਸੀ ਚਾਲ ਹੈ।
ਉਧਰ, ਸੀਨੀਅਰ ਕਾਂਗਰਸੀ ਲੀਡਰ ਅਭਿਸ਼ੇਕ ਮਨੂ ਸਿੰਘਵੀ ਨੇ ਸਲਾਹ ਦਿੱਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗਠਿਤ ਸਰਬ ਪਾਰਟੀ ਵਫ਼ਦ ਨੂੰ ਡਾ. ਮਨਮੋਹਨ ਸਿੰਘ ਦੀ ਅਗਵਾਈ ਵਿੱਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਵਿੱਚ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਸਿੱਖਾਂ ਦੀ ਸਨਮਾਨਤ ਲੀਡਰ ਹਨ। ਇਸ ਲਈ ਉਨ੍ਹਾਂ ਵੱਲੋਂ ਮਹਾਨ ਕਾਰਜ ਦੀ ਅਗਵਾਈ ਕਰਨੀ ਚਾਹੀਦੀ ਹੈ। ਯਾਦ ਰਹੇ ਪ੍ਰਧਾਨ ਮੰਤਰੀ ਵਜੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਡਾ. ਮਨਮੋਹਨ ਸਿੰਘ ਇੱਕ ਵਾਰ ਵੀ ਪਾਕਿਸਤਾਨ ਨਹੀਂ ਗਏ।
ਦਰਅਸਲ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੋਮਵਾਰ ਨੂੰ ਖੁਲਾਸਾ ਕੀਤਾ ਕਿ ਉਹ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਲਈ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਸੀਨੀਅਰ ਕਾਂਗਰਸੀ ਲੀਡਰ ਡਾ. ਮਨਮੋਹਨ ਸਿੰਘ ਨੂੰ ਸੱਦਾ ਭੇਜਣਗੇ। ਕੁਰੈਸ਼ੀ ਨੇ ਕਿਹਾ ਕਿ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਦਘਾਟਨੀ ਸਮਾਗਮ ਉਚੇਚੇ ਤੌਰ ’ਤੇ ਮਨਾਉਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦਾ ਸਿੱਖ ਭਾਈਚਾਰੇ ’ਚ ਚੰਗਾ ਆਦਰ ਮਾਣ ਹੈ ਤੇ ਉਹ ਭਾਈਚਾਰੇ ਦੀ ਨੁਮਾਇੰਦਗੀ ਕਰਦੇ ਹਨ। ਇਸ ਲਈ ਪਾਕਿਸਤਾਨ ਸਰਕਾਰ ਉਨ੍ਹਾਂ ਨੂੰ ਸੱਦਾ ਭੇਜੇਗੀ। ਉਨ੍ਹਾਂ ਨੂੰ ਲਿਖਤੀ ਸੱਦਾ ਪੱਤਰ ਭੇਜਿਆ ਜਾਏਗਾ। ਕਰਤਾਰਪੁਰ ਲਾਂਘਾ, ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਤਿੰਨ ਦਿਨ ਪਹਿਲਾਂ 9 ਨਵੰਬਰ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ।
Election Results 2024
(Source: ECI/ABP News/ABP Majha)
ਪਾਕਿਸਤਾਨ ਵੱਲੋਂ ਡਾ. ਮਨਮੋਹਨ ਸਿੰਘ ਨੂੰ ਸੱਦਾ ਭੇਜਣ ਤੋਂ 'ਆਪ' ਵੀ ਨਹੀਂ ਖੁਸ਼
ਏਬੀਪੀ ਸਾਂਝਾ
Updated at:
01 Oct 2019 04:17 PM (IST)
ਪਾਕਿਸਤਾਨ ਵੱਲੋਂ ਕਰਤਾਰਪੁਰ ਕੌਰੀਡੋਰ ਦੇ ਉਦਘਾਟਨ ਲਈ ਸਾਬਕਾ ਮੁੱਖ ਮੰਤਰੀ ਡਾ. ਮਨਮੋਹਨ ਸਿੰਘ ਸੱਦਾ ਭੇਜਣ 'ਤੇ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਨੂੰ ਪਾਕਿਸਤਾਨ ਦੀ ਚਾਲ ਕਰਾਰ ਦਿੱਤਾ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਪਾਕਿਸਤਾਨ ਨੂੰ ਭਾਰਤ ਸਰਕਾਰ ਦੇ ਹੈੱਡ ਸਣੇ ਸਾਰੀਆਂ ਪਾਰਟੀਆਂ ਦੇ ਮੋਹਰੀਆਂ ਨੂੰ ਬੁਲਾਉਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਇਕੱਲੇ ਡਾ. ਮਨਮੋਹਨ ਸਿੰਘ ਨੂੰ ਸੱਦਾ ਦੇਣਾ ਪਾਕਿਸਤਾਨ ਦੀ ਸਿਆਸੀ ਚਾਲ ਹੈ।
- - - - - - - - - Advertisement - - - - - - - - -