ਪੜਚੋਲ ਕਰੋ

ਬਿਜਲੀ ਦਰਾਂ 'ਚ ਵਾਧੇ ਖਿਲਾਫ ਡਟੀ ਆਮ ਆਦਮੀ ਪਾਰਟੀ, ਕੈਪਟਨ ਨੂੰ ਯਾਦ ਕਰਵਾਏ ਵਾਅਦੇ

ਪੰਜਾਬ 'ਚ ਵਾਰ-ਵਾਰ ਵਧਾਈਆਂ ਜਾ ਰਹੀਆਂ ਬਿਜਲੀ ਦਰਾਂ ਵਿਰੁੱਧ ਆਮ ਆਦਮੀ ਪਾਰਟੀ (ਆਪ) ਪੰਜਾਬ ਦੀਆਂ ਸਮੂਹ ਜ਼ਿਲ੍ਹਾ ਇਕਾਈਆਂ ਨੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪੇ ਹਨ। ਪਾਰਟੀ ਦੀ ਮੁੱਖ ਮੰਗ ਹੈ ਕਿ ਪਿਛਲੀ ਬਾਦਲ ਸਰਕਾਰ ਵੱਲੋਂ ਸਰਕਾਰੀ ਥਰਮਲ ਪਲਾਂਟਾਂ ਦੀ ਬਲੀ ਦੇ ਕੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਮਾਰੂ ਤੇ ਇਕਪਾਸੜ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਕੀਤੇ ਜਾਣ।

ਚੰਡੀਗੜ੍ਹ: ਪੰਜਾਬ 'ਚ ਵਾਰ-ਵਾਰ ਵਧਾਈਆਂ ਜਾ ਰਹੀਆਂ ਬਿਜਲੀ ਦਰਾਂ ਵਿਰੁੱਧ ਆਮ ਆਦਮੀ ਪਾਰਟੀ (ਆਪ) ਪੰਜਾਬ ਦੀਆਂ ਸਮੂਹ ਜ਼ਿਲ੍ਹਾ ਇਕਾਈਆਂ ਨੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪੇ ਹਨ। ਪਾਰਟੀ ਦੀ ਮੁੱਖ ਮੰਗ ਹੈ ਕਿ ਪਿਛਲੀ ਬਾਦਲ ਸਰਕਾਰ ਵੱਲੋਂ ਸਰਕਾਰੀ ਥਰਮਲ ਪਲਾਂਟਾਂ ਦੀ ਬਲੀ ਦੇ ਕੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਮਾਰੂ ਤੇ ਇਕਪਾਸੜ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਕੀਤੇ ਜਾਣ। ਇਸ ਲਈ ਆਮ ਆਦਮੀ ਪਾਰਟੀ ਨੇ ਆਪਣੇ ਮੰਗ ਪੱਤਰ ਵਿੱਚ 2017 ਦੀਆਂ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਥੱਲੇ ਕਾਂਗਰਸ ਦੇ ਮੈਨੀਫੈਸਟੋ ਦੇ ਪੰਨਾ ਨੰਬਰ 96,97 ਤੇ 98 ਦਾ ਵਿਸ਼ੇਸ਼ ਤੌਰ 'ਤੇ ਹਵਾਲਾ ਦਿੱਤਾ ਹੈ ਜਿਸ ਵਿੱਚ ਪ੍ਰਾਈਵੇਟ ਥਰਮਲ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕਰਨ ਤੇ ਪਾਵਰ ਕਾਮ ਦੀ ਪਿਛਲੇ 5 ਸਾਲਾਂ ਦੀ ਕਾਰਗੁਜ਼ਾਰੀ ਦਾ ਆਡਿਟ ਕਰਾਉਣ ਸਮੇਤ ਕੁੱਲ 10 ਵਾਅਦੇ ਕੀਤੇ ਗਏ ਸਨ। 'ਆਪ' ਦੋਸ਼ ਹੈ ਕਿ ਕੈਪਟਨ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ 'ਚ ਕੀਤੇ ਇਨ੍ਹਾਂ 10 ਵਾਅਦਿਆਂ 'ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਨਿੱਜੀ ਬਿਜਲੀ ਕੰਪਨੀਆਂ ਦੇ ਦਬਾਅ ਥੱਲੇ ਵਾਰ-ਵਾਰ ਬਿਜਲੀ ਮਹਿੰਗੀ ਕੀਤੀ ਜਾ ਰਹੀ ਹੈ। 'ਆਪ' ਨੇ ਦੋਸ਼ ਲਾਇਆ ਕਿ ਮੋਟੀ ਹਿੱਸਾ-ਪੱਤੀ ਨਾਲ ਬਾਦਲਾਂ ਨੇ ਇਹ ਇਕਰਾਰਨਾਮੇ ਸਸਤੀ ਬਿਜਲੀ ਪੈਦਾ ਕਰਦੇ ਸਰਕਾਰੀ ਥਰਮਲ ਪਲਾਂਟਾਂ ਦੀ ਬਲੀ ਦੇ ਦਿੱਤੀ। ਕਈ ਅਜਿਹੀਆਂ ਮਾਰੂ ਸ਼ਰਤਾਂ ਮੰਨੀਆਂ ਜੋ ਸਿੱਧੀ ਲੁੱਟ ਹਨ। ਮਿਸਾਲ ਵਜੋਂ ਕੋਲਾ ਖ਼ਾਨਾਂ 'ਤੇ ਕੋਲੇ ਦੀ ਧੁਆਈ (ਵਾਸ਼ਿੰਗ) ਦਾ ਖ਼ਰਚ ਵੀ ਪੰਜਾਬ ਦਾ ਹਰੇਕ ਅਮੀਰ-ਗ਼ਰੀਬ ਆਪਣੀ ਜੇਬ 'ਚੋਂ ਕਰਵਾ ਰਿਹਾ ਹੈ। ਪਹਿਲੀ ਜਨਵਰੀ ਤੋਂ ਪ੍ਰਤੀ ਯੂਨਿਟ 30 ਪੈਸੇ ਲਾਗੂ ਹੋਇਆ ਵਾਧਾ ਕੋਲੇ ਦੀ ਧੁਆਈ ਦੀ 1400 ਕਰੋੜ ਰੁਪਏ ਦੀ ਇੱਕ ਕਿਸ਼ਤ ਦਾ ਨਤੀਜਾ ਹੈ। ਇਸੇ ਤਰ੍ਹਾਂ ਦੀ 1300 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੀ ਗਾਜ਼ ਅਗਲੇ ਇੱਕ-ਦੋ ਮਹੀਨਿਆਂ 'ਚ ਡਿੱਗਣ ਜਾ ਰਹੀ ਹੈ। ਬਿਜਲੀ ਮੋਰਚੇ ਦੀ ਕਮਾਨ ਸੰਭਾਲ ਰਹੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਬਿਜਲੀ ਨੀਤੀ ਤੋਂ ਸਬਕ ਲੈਣ ਦੀ ਜ਼ਰੂਰਤ ਹੈ ਕਿਉਂਕਿ ਪਿਛਲੇ 5 ਸਾਲਾਂ 'ਚ ਉੱਥੇ ਬਿਜਲੀ ਮਹਿੰਗੀ ਹੋਣ ਦੀ ਥਾਂ ਸਸਤੀ ਹੋਈ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ 2020 ਦੇ ਪਹਿਲੇ ਹਫ਼ਤੇ 'ਚ ਪੰਜਾਬ ਸਰਕਾਰ ਬਿਜਲੀ ਸਸਤੀ ਕਰਨ ਲਈ ਠੋਸ ਕਦਮ ਨਹੀਂ ਉਠਾਉਂਦੀ ਤਾਂ ਆਮ ਆਦਮੀ ਪਾਰਟੀ (ਆਪ) ਪੰਜਾਬ 7 ਜਨਵਰੀ ਨੂੰ 'ਆਪ' ਲੀਡਰਸ਼ਿਪ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ, ਸਥਿਤ ਕੋਠੀ ਦਾ ਘਿਰਾਓ ਕਰਨ ਲਈ ਮਜਬੂਰ ਹੋਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

Justin Trudeau ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ ਕੌਣ ਹੋਵੇਗਾ ਕੈਨੇਡਾ ਦਾ ਨਵਾਂ ਪ੍ਰਧਾਨ ਮੰਤਰੀ?ਪੁਲਿਸ ਨੇ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਨਜ਼ਰਬੰਦ ਸੋਸ਼ਲ ਮੀਡੀਆ 'ਤੇ ਆ ਕੇ ਕੀਤਾ ਖ਼ੁਲਾਸਾDelhi ਵਿਧਾਨ ਸਭਾ ਚੋਣਾਂ ਦਾ ਐਲਾਨ,  ਜਾਣੋ ਕਦੋਂ ਪੈਣਗੀਆਂ ਵੋਟਾਂ ?ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ 'ਚ ਪ੍ਰਦਰਸ਼ਨ, ਹੋਈ ਝੜਪ, ਕਈ ਜ਼ਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget